09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਪਿੰਡ ਚਾਹਗਿੱਲ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 23-07-2026
ਬਟਾਲਾ, 22 ਜੁਲਾਈ (ਸਤਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਜ਼ਰੂਰੀ ਮੀਟਿੰਗ ਬਟਾਲਾ ਦੇ ਪਿੰਡ ਚਾਹਗਿੱਲ ਵਿਚ ਸੁੱਚਾ ਸਿੰਘ ਗਿੱਲ ਤੇ ਦਿਲਬਾਗ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਕਾਰਜਕਾਰਨੀ ਕਮੇਟੀ ਮੈਂਬਰ ਅਤੇ ਇੰਚਾਰਜ ਹਲਕਾ ਬਟਾਲਾ ਪ੍ਰਿਥੀਪਾਲ ਸਿੰਘ, ਸਰਪੰਚ ਮਨਜੀਤ ਸਿੰਘ ਸੀਨੀਅਰ ਆਗੂ, ਦਿਲਬਾਗ ਸਿੰਘ ਗੋਬਿੰਦ ਨਗਰ, ਜਗਜੀਤ ਸਿੰਘ ਬਟਾਲਾ, ਗੁਰਤੇਜ ਸਿੰਘ ਯੂਥ ਪ੍ਰਧਾਨ ਜ਼ਿਲ੍ਹਾ ਗੁਰਦਾਸਪੁਰ, ਹਰਮੀਤ ਸਿੰਘ ਯੂਥ ਆਗੂ, ਗੁਰਦੀਪਕ ਸਿੰਘ ਯੂਥ ਆਗੂ, ਜਸ਼ਨਪ੍ਰੀਤ ਸਿੰਘ ਨੰਗਲ ਬੁੱਟਰ ਯੂਥ ਆਗੂ, ਮੁਸ਼ਤਾਕ ਅਲੀ ਯੂਥ ਆਗੂ ਅਤੇ ਕਰਨ ਛੀਨਾ ਯੂਥ ਆਗੂ ਆਦਿ ਸ਼ਾਮਿਲ ਹੋਏ। ਇਸ ਮੌਕੇ ਸ: ਪ੍ਰਿਥੀਪਾਲ ਸਿੰਘ ਨੇ ਕਿਹਾ ਕਿ ਪੰਜਾਬ, ਪੰਥ ਤੇ ਨੌਜਵਾਨਾਂ ਨੂੰ ਬਚਾਉਣ ਲਈ ਭਾਈ ਅੰਮ੍ਰਿਤਪਾਲ ਸਿੰਘ ਦੀ ਵੱਡੀ ਧਿਰ ਬਣ ਕੇ ਉਸ ਦਾ ਸਾਥ ਦਿੱਤਾ ਜਾਵੇ। ਪੰਜਾਬ ਦੀ ਧਰਤੀ ਤੇ ਨੌਜਵਾਨਾਂ ਨੂੰ ਬਚਾਉਣ ਲਈ ਭਾਈ ਅੰਮ੍ਰਿਤਪਾਲ ਸਿੰਘ ਹੀ ਇੱਕੋ-ਇਕ ਆਸ ਤੇ ਉਮੀਦ ਹੈ। ਸਰਪੰਚ ਮਨਜੀਤ ਸਿੰਘ, ਦਿਲਬਾਗ ਸਿੰਘ, ਗੁਰਤੇਜ ਸਿੰਘ ਆਦਿ ਨੇ ਕਿਹਾ ਕਿ ਜੇ ਪੰਜਾਬ ਵਿਚੋਂ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਨੌਜਵਾਨੀ ਨੂੰ ਬਚਾਉਣਾ ਹੈ ਤਾਂ ਸਾਨੂੰ ਸਾਰਿਆਂ ਨੂੰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਹਿੱਸਾ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਹੀ ਪੰਜਾਬ ਨੂੰ ਦੁਬਾਰਾ ਪੈਰਾਂ ਸਿਰ ਖੜਾ ਕਰ ਸਕਦਾ ਹੈ। ਇਸ ਮੌਕੇ ਵੱਡੀ ਗਿਣਤੀ ’ਚ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ 21 ਮੈਂਬਰੀ ਕਮੇਟੀ ਬਣਾਈ ਗਈ, ਜਿਸ ਵਿਚ ਸੁੱਚਾ ਸਿੰਘ, ਦਿਲਬਾਗ ਸਿੰਘ, ਅਵਤਾਰ ਸਿੰਘ, ਗੁਰਦਿਆਲ ਸਿੰਘ, ਦਿਲਬਾਗ ਸਿੰਘ, ਰਣਜੀਤ ਸਿੰਘ, ਇੰਦਰਜੀਤ ਸਿੰਘ, ਰਛਪਾਲ ਸਿੰਘ, ਸੁਖਮਨਦੀਪ ਸਿੰਘ, ਜੋਰਾਵਰ ਸਿੰਘ, ਸਵਿੰਦਰ ਸਿੰਘ, ਗੁਰਸੰਤ ਸਿੰਘ, ਦੀਦਾਰ ਸਿੰਘ, ਨਿਸ਼ਾਨ ਸਿੰਘ, ਹਰਪਾਲ ਸਿੰਘ, ਮਨਵੀਰ ਸਿੰਘ, ਬੀਬੀ ਸੁਖਵਿੰਦਰਜੀਤ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਹਰਦੀਪ ਕੌਰ, ਬੀਬੀ ਬਲਜੀਤ ਕੌਰ, ਬੀਬੀ ਹਰਪ੍ਰੀਤ ਕੌਰ ਆਦਿ ਸ਼ਾਮਿਲ ਹੋਏ। ਅਖੀਰ ’ਚ ਸਾਰਿਆਂ ਨੇ ਭਾਰਤ ਤੇ ਪੰਜਾਬ ਸਰਕਾਰ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਦਿਬੜੂਗੜ੍ਹ ਅਸਾਮ ਦੀ ਜੇਲ ਵਿਚ ਬੰਦ ਕਰਨ ਅਤੇ ਉਨ੍ਹਾਂ ’ਤੇ ਦਰਜ ਕੀਤੇ ਗਏ ਝੂਠੇ ਮੁਕਦੱਮਿਆਂ ਦੀ ਸ਼ਬਦਾਂ ਵਿਚ ਨਿਖੇਧੀ ਕੀਤੀ। ਸਾਰਿਆਂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ’ਤੇ ਦਰਜ ਕੀਤੇ ਮੁਕੱਦਮੇ ਰੱਦ ਕਰ ਕੇ ਉਨ੍ਹਾਂ ਨੂੰ ਜਲਦੀ ਪੰਜਾਬ ਲਿਆਂਦਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸੱਕੀ ਨਾਲੇ ਡਰੇਨ ਸਕੇਪ ਦੀ ਸਫ਼ਾਈ ਨਾ ਹੋਣ ਕਰਕੇ ਬਰਸਾਤ ਦੇ ਪਾਣੀ ’ਚ ਡੁੱਬੀਆਂ ਫ਼ਸਲਾਂ - ਕਿਸਾਨ ਚਿੰਤਤ ਅਗਲੀ ਖ਼ਬਰ ਵਾਰਡ ਨੰਬਰ 19 ’ਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ
Ad Position 24