08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਪੂਜਾ ਅਰਲੀਭੰਨ ਮਸੀਹ ਭਲਾਈ ਬੋਰਡ ਹਲਕਾ ਡੇਰਾ ਬਾਬਾ ਨਾਨਕ ਦੇ ਚੇਅਰਪਰਸਨ ਬਣੇ

Ad Position 21
No active advertisement
ਅਜੀਤ ਡੈਸਕ 23-07-2026
ਕੋਟਲੀ ਸੂਰਤ ਮੱਲ੍ਹੀ, 22 ਜੁਲਾਈ (ਕੁਲਦੀਪ ਸਿੰਘ ਨਾਗਰਾ)-ਆਮ ਆਦਮੀ ਪਾਰਟੀ ਦੀ ਸੀਨੀਅਰ ਵਲੰਟੀਅਰ ਪੂਜਾ ਅਰਲੀਭੰਨ ਨੂੰ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਸਿਫ਼ਾਰਸ ਅਨੁਸਾਰ ਡੇਰਾ ਬਾਬਾ ਨਾਨਕ ਦੀ ਮਸੀਹ ਭਲਾਈ ਬੋਰਡ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ਸਬੰਧੀ ਪੂਜਾ ਅਰਲੀਭੰਨ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਉਨ੍ਹਾਂ ਨੂੰ ਡੇਰਾ ਬਾਬਾ ਨਾਨਕ ਤੋਂ ਮਸੀਹ ਭਲਾਈ ਬੋਰਡ ਦੀ ਚੇਅਰਪਸਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਆਪਣੇ ਵਲੰਟੀਅਰ ਨੂੰ ਮਾਣ-ਸਨਮਾਨ ਦਿੱਤਾ ਹੈ। ਉਨ੍ਹਾਂ ਆਪਣੀ ਨਿਯੁਕਤੀ ਲਈ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ: ਰੰਧਾਵਾ ਸਮੇਤ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾਂ ਨਾਲੋਂ ਵੀ ਵਧੇਰੇ ਆਪਣੇ ਮਸੀਹ ਭਾਈਚਾਰੇ ਦੀ ਭਲਾਈ ਲਈ ਕੰਮ ਕਰਨਗੇ ਤੇ 2027 ’ਚ ਆ ਰਹੀਆਂ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਜਿੱਤ ਲਈ ਦਿਨ-ਰਾਤ ਮਿਹਨਤ ਕਰਨਗੇ। ਇਸੇ ਤਰ੍ਹਾਂ ਪੂਜਾ ਅਰਲੀਭੰਨ ਦੀ ਨਿਯੁਕਤੀ ਦਾ ਬਲਾਕ ਪ੍ਰਧਾਨ ਮੋਹਨ ਮਸੀਹ ਲੁਕਮਾਨੀਆਂ, ਸਰਪੰਚ ਰਣਦੀਪ ਸਿੰਘ ਨਿੱਜਰਪੁਰ, ਮਨਪ੍ਰੀਤ ਸਿੰਘ ਅਠਵਾਲ, ਸਰਪੰਚ ਰਣਜੋਧ ਸਿੰਘ ਸਮੇਤ ਹਲਕੇ ਦੇ ਸਰਪੰਚਾਂ-ਪੰਚਾਂ ਨੇ ਸਵਾਗਤ ਕਰਦਿਆਂ ਹਲਕਾ ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡਾਂ ਦੀਆਂ ਨਵੀਆਂ ਲਿੰਕ ਸੜਕਾਂ ਦੇ ਨੀਂਹ ਪੱਥਰ ਰੱਖੇ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਹੜਤਾਲ ਦੂਜੇ ਦਿਨ ਵੀ ਰਹੀ ਜਾਰੀ
Ad Position 24