08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ 2 ਚੋਰ ਕਾਬੂ-ਤੀਜਾ ਫਰਾਰ

Ad Position 21
No active advertisement
ਅਜੀਤ ਡੈਸਕ 23-07-2026
ਗੁਰਦਾਸਪੁਰ, 22 ਜੁਲਾਈ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਅੰਦਰ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਦੋਂਕਿ ਪੁਲਿਸ ਵਲੋਂ ਚੋਰਾਂ ਪਾਸੋਂ ਵੱਡੀ ਮਾਤਰਾ ’ਚ ਤਾਰਾਂ ਤੇ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ ਤੇ ਤੀਜਾ ਚੋਰ ਅਜੇ ਤੱਕ ਪੁਲਿਸ ਦੀ ਗ੍ਰਿਫ਼ਤ ’ਚੋਂ ਬਾਹਰ ਹੈ।ਥਾਣਾ ਮੁਖੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਪੂਰਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬਹਾਦਰ ਨਵਾਂ ਪਿੰਡ ਨੇ ਪੁਲਿਸ ਨੂੰ ਬਿਆਨ ਦਿੱਤੇ ਕਿ ਉਸ ਦੀ ਜਮੀਨ ਬੀਬੀ ਸੁੰਦਰੀ ਗੁਰਦੁਆਰਾ ਨੇੜੇ ਪੈਂਦੀ ਹੈ, ਜਿਥੇ ਪਾਣੀ ਦੀਆਂ ਮੋਟਰਾਂ ਲਗਾਈਆਂ ਹਨ ਕਿ ਜਦੋਂ ਸ਼ਾਮ ਵੇਲੇ ਆਪਣੇ ਖੇਤਾਂ ਵੱਲ ਗਏ ਤਾਂ ਹਨੇਰਾ ਹੋਣ ਕਰਕੇ ਉਨ੍ਹਾਂ ਟਾਰਚ ਦੀ ਲਾਈਟ ਮਾਰੀ ਤਾਂ ਚੋਰ ਪ੍ਰਦੀਪ ਕੁਮਾਰ ਉਰਫ ਪ੍ਰਿੰਸ ਪੁੱਤਰ ਰਜਿੰਦਰਪਾਲ ਸਿੰਘ ਵਾਸੀ ਨੌਸ਼ਹਿਰਾ ਉਸ ਨੂੰ ਦੇਖ ਕੇ ਮੋਟਰਾਂ ਦੀਆਂ ਤਾਰਾਂ ਤੇ ਸਟਾਟਰ ਲੈ ਕੇ ਭੱਜ ਗਿਆ। ਉਸ ਨੇ ਦੱਸਿਆ ਕਿ ਦੋ ਤਿੰਨ ਦਿਨ ਪਹਿਲਾਂ ਕਿਸਾਨ ਗੁਰਮੀਤ ਸਿੰਘ ਪੁੱਤਰ ਬਸੰਤ ਸਿੰਘ ਵਾਸੀ ਨਵਾਂ ਪਿੰਡ ਬਹਾਦਰ ਦੀਆਂ ਮੋਟਰਾਂ ਦੀਆਂ ਤਾਰਾਂ ਵੀ ਚੋਰੀਆਂ ਸਨ। ਸ਼ਾਲਾ ਪੁਲਿਸ ਨੇ ਪੀੜਤ ਕਿਸਾਨਾਂ ਦੇ ਬਿਆਨਾਂ ਦੇ ਆਧਾਰ ’ਤੇ ਪ੍ਰਦੀਪ ਕੁਮਾਰ ਤੇ ਉਸ ਦੇ ਸਾਥੀ ਗੁਰਮੀਤ ਸਿੰਘ ਖਿਲਾਫ ਵੱਖ- ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਦੋਂ ਕਿ ਤੀਜੇ ਚੋਰ ਨੂੰ ਫੜਨ ਲਈ ਪੁਲਿਸ ਵਲੋਂ ਛਾਪੇਮਾਰੀ ਜਾਰੀ ਹੈ ਤੇ ਜਲਦ ਉਸ ਨੂੰ ਫੜਨ ਦਾ ਭਰੋਸਾ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਡਾ. ਗੁਰਜੀਤ ਸਿੰਘ ਦੀ ਕਿਤਾਬ ਆਈ.ਪੀ.ਐਸ. ਰਿਸਭ ਭੋਲਾ ਵਲੋਂ ਜਾਰੀ ਅਗਲੀ ਖ਼ਬਰ ਮ੍ਰਿਤਕ ਗੁਰਪ੍ਰੀਤ ਸਿੰਘ ਬੀ.ਐਲ.ਓ. ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਤੇ ਮੁਆਵਜ਼ਾ ਦਿਵਾਉਣ ਲਈ ਵਫਦ ਡਿਪਟੀ ਕਮਿਸ਼ਨਰ ਨੂੰ...
Ad Position 24