ਪਠਾਨਕੋਟ 22 ਜੁਲਾਈ (ਵਿਨੋਦ)- ਮਨਰੇਗਾ ਕਰਮਚਾਰੀਆਂ ਦੀ ਹੜਤਾਲ ਦੇ ਚੱਲਦੇ ਪਿੰਡਾਂ ਦੇ ਵਿਕਾਸ ਕੰਮ ਪ੍ਰਭਾਵਿਤ ਹੋ ਰਹੇ ਹਨ, ਪਰ ਪੰਜਾਬ ਸਰਕਾਰ ਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਹੈ, ਜਿਸ ਦੇ ਚਲਦੇ ਜਿੱਥੇ ਮਨਰੇਗਾ ਕਰਮਚਾਰੀ ਪਰੇਸ਼ਾਨ ਹਨ, ਉੱਥੇ ਹੀ ਪਿੰਡਾਂ ਦੇ ਲੋਕਾਂ ਨੂੰ ਵੀ ਪਰੇਸ਼ਾਨੀਆਂ ਝਿਲਣੀਆਂ ਪੈ ਰਹੀਆਂ ਹਨ, ਉਕਤ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਮੈਡੀਕਲ ਸੈੱਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਿਸ਼ਵਜੀਤ ਤਰਨਾਚ ਵਲੋਂ ਕੀਤਾ ਗਿਆ, ਉਨ੍ਹਾਂ ਕਿਹਾ ਕਿ ਪਿਛਲੇ ਡੇਢ ਮਹੀਨੇ ਤੋਂ ਮਨਰੇਗਾ ਕਰਮਚਾਰੀ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਬੈਠੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਥਾਂ ਉਨ੍ਹਾਂ ਨੂੰ ਦੁਤਕਾਰ ਰਹੀ ਹੈ, ਉਨ੍ਹਾਂ ਕਿਹਾ ਕਿ ਮਨਰੇਗਾ ਕਰਮਚਾਰੀ ਲੰਬੇ ਸਮੇਂ ਤੋਂ ਬਹੁਤ ਘੱਟ ਤਨਖਾਹ ’ਤੇ ਪਿੰਡਾਂ ਦੇ ਕੰਮ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਕਾਫੀ ਆਰਥਿਕ ਤੰਗੀ ਝੱਲਣੀ ਪੈਂਦੀ ਹੈ, ਜਿਸ ਦੇ ਚਲਦੇ ਉਹ ਆਪਣੀ ਹੱਕੀ ਮੰਗਾਂ ਲਈ ਹੜਤਾਲ ਕਰ ਰਹੇ ਹਨ।