08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਬਿਜਲੀ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 23-07-2026
ਸ਼ਾਹਪੁਰ ਕੰਢੀ, 22 ਜੁਲਾਈ (ਰਣਜੀਤ ਸਿੰਘ)-ਪਾਵਰਕਾਮ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਵਲੋਂ ਬਿਜਲੀ ਕਾਮਿਆਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ’ਚ ਜੁਆਇੰਟ ਫੋਰਮ ਦੇ ਦਿੱਤੇ ਪ੍ਰੋਗਰਾਮ ਤਹਿਤ ਬਿਜਲੀ ਕਾਮਿਆਂ ਵਲੋਂ ਪੰਜਾਬ ਸਰਕਾਰ ਦੀਆਂ ਘਟੀਆ ਨੀਤੀਆਂ ਖਿਲਾਫ ਸੂਬਾ ਜਰਨਲ ਸਕੱਤਰ ਕਪਿਲ ਦੇਵ ਦੀ ਅਗਵਾਈ ਹੇਠ ਰੋਸ ਮਾਰਚ ਕੱਢਿਆ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸਾਥੀਆਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਤਿੱਖੀ ਅਲੋਚਨਾ ਕੀਤੀ। ਸਾਥੀ ਅਨਿਲ ਕੁਮਾਰ ਨੇ ਸਮੂਹ ਸਾਥੀਆਂ ਨੂੰ ਵੱਖ-ਵੱਖ ਮੰਗਾਂ, ਮਸਲਿਆਂ ਬਾਰੇ ਜਾਗਰੂਕ ਕੀਤਾ ਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਛੇਤੀ ਹੱਲ ਨਾ ਕੱਢਿਆ ਤਾਂ ਗੰਭੀਰ ਸਿੱਟੇ ਨਿਕਲਣਗੇ। ਇਸ ਮੌਕੇ ਨਿਸ਼ਾਕਾਂਤ, ਯੁੱਧਵੀਰ ਸਿੰਘ, ਲਾਲ ਪ੍ਰਤਾਪ, ਪ੍ਰਵੀਨ ਕੁਮਾਰ, ਨਿਖਿਲ ਮੰਡਲ, ਹਰਿੰਦਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 40 ਘੰਟਿਆਂ ਤੋਂ ਬਿਜਲੀ ਗੁੱਲ, ਪਾਣੀ ਲਈ ਤਰਸੇ ਲੋਕ ਅਗਲੀ ਖ਼ਬਰ ਮਨਰੇਗਾ ਕਰਮਚਾਰੀਆਂ ਦੀ ਹੜਤਾਲ ਦੇ ਚੱਲਦੇ ਪਿੰਡਾਂ ਦੇ ਵਿਕਾਸ ਕੰਮ ਪ੍ਰਭਾਵਿਤ-ਵਿਸ਼ਵਜੀਤ ਤਰਨਾਚ
Ad Position 24