08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

40 ਘੰਟਿਆਂ ਤੋਂ ਬਿਜਲੀ ਗੁੱਲ, ਪਾਣੀ ਲਈ ਤਰਸੇ ਲੋਕ

Ad Position 21
No active advertisement
ਅਜੀਤ ਡੈਸਕ 23-07-2026
ਪਠਾਨਕੋਟ, 22 ਜੁਲਾਈ (ਸੰਧੂ)-ਨਗਰ ਨਿਗਮ ਦੇ ਵਾਰਡ ਨੰਬਰ-47 ਭਰੌਲੀ ਖੁਰਦ ਵਿਚ ਕਰੀਬ 40 ਘੰਟਿਆਂ ਤੋਂ ਬਿਜਲੀ ਸਪਲਾਈ ਬੰਦ ਰਹਿਣ ਕਾਰਨ ਲੋਕਾਂ ਦਾ ਗੁੱਸਾ ਫੁੱਟ ਪਿਆ। ਬਿਜਲੀ ਨਾ ਹੋਣ ਕਾਰਨ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ, ਜਿਸ ਨਾਲ ਇਲਾਕਾ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਵਿਰੋਧ ’ਚ ਵਸਨੀਕਾਂ ਨੇ ਪਾਵਰਕਾਮ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਪ੍ਰਸ਼ਾਸਨ ਤੋਂ ਤੁਰੰਤ ਬਿਜਲੀ ਸਪਲਾਈ ਬਹਾਲ ਕਰਨ ਅਤੇ ਸਮੱਸਿਆ ਦਾ ਪੱਕਾ ਹੱਲ ਕਰਨ ਦੀ ਮੰਗ ਕੀਤੀ। ਰੋਸ ਪ੍ਰਦਰਸ਼ਨ ਦੌਰਾਨ ਨਰਬੀਰ ਸਿੰਘ, ਰਾਕੇਸ਼ ਕੁਮਾਰ, ਅਜੇ ਕੁਮਾਰ, ਭਾਰਤ ਭੂਸ਼ਣ ਅਤੇ ਹੋਰ ਵਸਨੀਕਾਂ ਨੇ ਦੱਸਿਆ ਕਿ ਕਰੀਬ 12 ਸਾਲ ਪਹਿਲਾਂ ਉਨ੍ਹਾਂ ਦੇ ਪਿੰਡ ਨੂੰ ਨਗਰ ਨਿਗਮ ਵਿਚ ਸ਼ਾਮਿਲ ਕੀਤਾ ਗਿਆ ਸੀ। ਉਸ ਸਮੇਂ ਉਮੀਦ ਸੀ ਕਿ ਇਲਾਕੇ ’ਚ ਬੁਨਿਆਦੀ ਸਹੂਲਤਾਂ ਵਿਚ ਸੁਧਾਰ ਹੋਵੇਗਾ, ਪਰ ਅੱਜ ਵੀ ਲੋਕਾਂ ਨੂੰ ਬਿਜਲੀ ਤੇ ਪਾਣੀ ਵਰਗੀਆਂ ਜ਼ਰੂਰੀ ਸਹੂਲਤਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਪੂਰੇ ਵਾਰਡ ਦੀ ਬਿਜਲੀ ਸਪਲਾਈ ਠੱਪ ਹੈ, ਜਿਸ ਕਾਰਨ ਪਾਣੀ ਦੀ ਸਪਲਾਈ ਵੀ ਬੰਦ ਪਈ ਹੈ। ਲੋਕ ਪੀਣ ਵਾਲੇ ਪਾਣੀ ਲਈ ਦਰ-ਦਰ ਭਟਕ ਰਹੇ ਹਨ। ਔਰਤਾਂ ਨੂੰ ਖਾਣਾ ਬਣਾਉਣ ’ਚ ਮੁਸ਼ਕਿਲਾਂ ਆ ਰਹੀਆਂ ਹਨ, ਜਦਕਿ ਲੰਬੇ ਬਿਜਲੀ ਕੱਟ ਕਾਰਨ ਇਨਵਰਟਰ ਵੀ ਜਵਾਬ ਦੇ ਚੁੱਕੇ ਹਨ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਸਮੱਸਿਆ ਸਬੰਧੀ ਪਾਵਰਕਾਮ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਕਿਸੇ ਨੇ ਵੀ ਫ਼ੋਨ ਨਹੀਂ ਚੁੱਕਿਆ, ਜਿਸ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵੱਧ ਗਈਆਂ। ਵਸਨੀਕਾਂ ਅਨੁਸਾਰ ਪਾਵਰ ਕਾਮ ਵਲੋਂ ਦੱਸਿਆ ਗਿਆ ਹੈ ਕਿ ਪਿੰਡ ਦੀ ਇਕ ਬਿਜਲੀ ਲਾਈਨ ਫੌਜੀ ਖੇਤਰ ਵਿਚੋਂ ਲੰਘਦੀ ਹੈ। ਰਾਤ ਸਮੇਂ ਸੁਰੱਖਿਆ ਕਾਰਨਾਂ ਕਰਕੇ ਉਸ ਖੇਤਰ ਵਿਚ ਦਾਖ਼ਲੇ ਦੀ ਇਜਾਜ਼ਤ ਨਹੀਂ ਮਿਲਦੀ, ਜਿਸ ਕਾਰਨ ਨੁਕਸ ਠੀਕ ਨਹੀਂ ਹੋ ਸਕਦਾ। ਲੋਕਾਂ ਦਾ ਕਹਿਣਾ ਹੈ ਕਿ ਇਹ ਸਮੱਸਿਆ ਸਾਲਾਂ ਤੋਂ ਚੱਲੀ ਆ ਰਹੀ ਹੈ ਤੇ ਇਸ ਦਾ ਸਥਾਈ ਹੱਲ ਕੱਢਣਾ ਬਹੁਤ ਜ਼ਰੂਰੀ ਹੈ। ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਬਿਜਲੀ ਤੇ ਪਾਣੀ ਦੀ ਸਪਲਾਈ ਬਹਾਲ ਨਾ ਕੀਤੀ ਗਈ ਅਤੇ ਸਮੱਸਿਆ ਦਾ ਪੱਕਾ ਹੱਲ ਨਾ ਕੀਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਲਈ ਮਜ਼ਬੂਰ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਪੁਰਾਣਾ ਤਾਰਾਗੜ੍ਹ ਨੋਮਣੀ ’ਤੇ ਬਣੇ ਪੁਲ ਦੀ ਹਾਲਤ ਦਿਨੋਂ ਦਿਨ ਖਸਤਾ ਹੋਣ ਨਾਲ ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਬਿਜਲੀ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ
Ad Position 24