08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

‘ਕੈਬਨਿਟ ਮੰਤਰੀ ਨੇ ਪਿੰਡ ਝੇਲੇਚੱਕ, ਜੋਗਰ ਅਤੇ ਸਹਾਰਨਪੁਰ ’ਚ ਲੋਕ ਮਿਲਣੀਆਂ ਕਰ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Ad Position 21
No active advertisement
ਅਜੀਤ ਡੈਸਕ 23-07-2026
ਤਾਰਾਗੜ੍ਹ, 22 ਜੁਲਾਈ (ਸੋਹਨ ਲਾਲ)-ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਅੱਜ ਵਿਧਾਨ ਸਭਾ ਹਲਕਾ ਭੋਆ ਅਧੀਨ ਪਿੰਡ ਝੇਲੇਚੱਕ, ਜੋਗਰ ਤੇ ਸਹਾਰਨਪੁਰ ਵਿਖੇ ਕਰਵਾਈਆਂ ਗਈਆਂ ਲੋਕ ਮਿਲਣੀਆਂ ਦੌਰਾਨ ਲੋਕਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਸਬੰਧਿਤ ਅਧਿਕਾਰੀਆਂ ਨੂੰ ਯੋਗ ਸਮਾਂਬੱਧ ਕਾਰਵਾਈ ਕਰਕੇ ਇਨ੍ਹਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬੇ ਦੇ ਸਰਵਪੱਖੀ ਵਿਕਾਸ ਤੇ ਲੋਕ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਸੜਕਾਂ, ਪੇਂਡੂ ਵਿਕਾਸ, ਬਿਜਲੀ, ਪੀਣ ਵਾਲੇ ਪਾਣੀ ਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ’ਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਦਾ ਲਾਭ ਹਰ ਵਰਗ ਦੇ ਲੋਕਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣਾ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਰਾਹੀਂ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਕੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਕਈ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਦੇ ਸਕਾਰਾਤਮਿਕ ਨਤੀਜੇ ਸਾਹਮਣੇ ਆ ਰਹੇ ਹਨ। ਅੰਤ ਵਿਚ ਕੈਬਨਿਟ ਮੰਤਰੀ ਨੇ ਕਿਹਾ ਕਿ ਜੋ ਵਿਕਾਸ ਕਾਰਜ ਜਾਰੀ ਹਨ ਜਾਂ ਰਹਿ ਗਏ ਹਨ, ਉਨ੍ਹਾਂ ਨੂੰ ਵੀ ਜਲਦ ਪੂਰਾ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ ਅਤੇ ਭਵਿੱਖ ਵਿਚ ਵੀ ਵਿਕਾਸ ਦੀ ਰਫ਼ਤਾਰ ਜਾਰੀ ਰਹੇਗੀ। ਇਸ ਮੌਕੇ ਨਰੇਸ਼ ਸੈਣੀ ਸਕੱਤਰ ਮਾਝਾ ਜ਼ੋਨ ਪੰਜਾਬ ਬੀ.ਸੀ. ਸੈਲ, ਸਰਪੰਚ ਜੋਗਰ ਪਰਮਜੀਤ ਸਿੰਘ, ਸਰਪੰਚ ਸਹਾਰਨਪੁਰ ਮਨਜੀਤ ਸਿੰਘ, ਬਲਾਕ ਪ੍ਰਧਾਨ ਸੁਨੀਤਾ ਸੈਣੀ, ਸਰਪੰਚ ਝੇਲੇਚੱਕ ਮਨਜੀਤ ਕੌਰ, ਸਾਬਕਾ ਸਰਪੰਚ ਝੇਲੇਚੱਕ ਬਲਵੀਰ, ਤਰਸੇਮ ਸੈਣੀ, ਸੁਰਿੰਦਰ ਕੇਜਰੀਵਾਲ, ਵਰਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀਮਤੀ ਰਮਾ ਚੋਪੜਾ ਕਾਲਜ ਦੀ ਬੀ.ਸੀ.ਏ. ਦੀ ਸੰਦੀਪ ਕੌਰ ਨੇ ਜ਼ਿਲ੍ਹੇ ਵਿਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਦਾਣਾ ਮੰਡੀ ਪੁਰਾਣਾ ਤਾਰਾਗੜ੍ਹ ਨੋਮਣੀ ’ਤੇ ਬਣੇ ਪੁਲ ਦੀ ਹਾਲਤ ਦਿਨੋਂ ਦਿਨ ਖਸਤਾ ਹੋਣ ਨਾਲ ਰਾਹਗੀਰ ਪ੍ਰੇਸ਼ਾਨ
Ad Position 24