08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸ੍ਰੀਮਤੀ ਰਮਾ ਚੋਪੜਾ ਕਾਲਜ ਦੀ ਬੀ.ਸੀ.ਏ. ਦੀ ਸੰਦੀਪ ਕੌਰ ਨੇ ਜ਼ਿਲ੍ਹੇ ਵਿਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ

Ad Position 21
No active advertisement
ਅਜੀਤ ਡੈਸਕ 23-07-2026
ਪਠਾਨਕੋਟ 22 ਜੁਲਾਈ (ਸੰਧੂ)-ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕਾਲਜ ਪਠਾਨਕੋਟ ਦੀ ਬੀਸੀਏ ਦੀ ਵਿਦਿਆਰਥਣ ਸੰਦੀਪ ਕੌਰ ਨੇ 8.22 ਸੀਜੀਪੀਏ ਪ੍ਰਾਪਤ ਕਰਕੇ ਜ਼ਿਲ੍ਹੇ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ। ਸੰਦੀਪ ਕੌਰ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਨਾ ਸਿਰਫ਼ ਆਪਣੇ ਪਰਿਵਾਰ ਨੂੰ ਸਗੋਂ ਪੂਰੇ ਕਾਲਜ ਨੂੰ ਮਾਣ ਦਿਵਾਇਆ ਹੈ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਵਧਾਈ ਦਿੰਦੇ ਹੋਏ ਪ੍ਰਿੰਸੀਪਲ ਡਾ. ਪ੍ਰਿਯੰਕਾ ਚੁੱਘ ਨੇ ਕਿਹਾ ਕਿ ਉਸ ਵਰਗੇ ਮਿਹਨਤੀ ਤੇ ਅਨੁਸ਼ਾਸਿਤ ਵਿਦਿਆਰਥੀ ਕਾਲਜ ਦੀ ਅਸਲ ਪਛਾਣ ਹਨ। 8.22 ਸੀਜੀਪੀਏ ਪ੍ਰਾਪਤ ਕਰਨਾ ਉਸਦੀ ਨਿਰੰਤਰ ਮਿਹਨਤ ਤੇ ਲੈਕਚਰਾਰ ਦੇ ਮਾਰਗਦਰਸ਼ਨ ਦਾ ਨਤੀਜਾ ਹੈ।. ਇਸ ਦੇ ਨਾਲ ਹੀ ਪ੍ਰਬੰਧਕੀ ਕਮੇਟੀ ਨੇ ਦ੍ਰਿਸ਼ਟੀ ਨੂੰ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ‘ਤੇ ਪ੍ਰਿੰਸੀਪਲ ਪ੍ਰਿਯੰਕਾ ਚੁੱਘ ਨੇ ਵੀ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ: ਰੀਤੀ ਮਹਾਜਨ, ਪ੍ਰੋ: ਵੀਨੂੰ, ਪ੍ਰੋ: ਮਨੀਸ਼ਾ ਅਤੇ ਪ੍ਰੋ: ਸੰਜਨਾ ਨੂੰ ਵਧਾਈ ਦਿੱਤੀ | ਇਸ ਮੌਕੇ ‘ਤੇ ਪ੍ਰਿੰਸੀਪਲ ਨੇ ਸੰਦੀਪ ਕੌਰ ਨੂੰ ਵਧਾਈ ਦਿੱਤੀ ਅਤੇ ਉਸਦੇ ਮਾਪਿਆਂ ਨੂੰ ਵੀ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸੁਵਿਧਾ ਕੇਂਦਰ ਦੁਨੇਰਾ ਵਿਖੇ ਨਹੀਂ ਬਣ ਰਹੇ ਹਲਫੀਆ ਬਿਆਨ-ਲੋਕਾਂ ਨੂੰ ਹੋ ਰਹੀ ਭਾਰੀ ਪ੍ਰੇਸ਼ਾਨੀ ਅਗਲੀ ਖ਼ਬਰ ‘ਕੈਬਨਿਟ ਮੰਤਰੀ ਨੇ ਪਿੰਡ ਝੇਲੇਚੱਕ, ਜੋਗਰ ਅਤੇ ਸਹਾਰਨਪੁਰ ’ਚ ਲੋਕ ਮਿਲਣੀਆਂ ਕਰ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
Ad Position 24