07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਰਾਵੀ ਕੰਢੇ ਬੰਨ੍ਹ ਨਾ ਬਣਨ ‘ਤੇ ਭੜਕੇ ਸ਼ਵੇਤ ਮਲਿਕ

Ad Position 21
No active advertisement
ਅਜੀਤ ਡੈਸਕ 23-07-2026
ਬਮਿਆਲ, 22 ਜੁਲਾਈ (ਰਕੇਸ਼ ਸ਼ਰਮਾ)-ਸਰਹੱਦੀ ਖੇਤਰ ਬਮਿਆਲ ਅਤੇ ਨਰੋਟ ਜੈਮਲ ਸਿੰਘ ਵਿਚ ਇਕ ਵਾਰ ਫਿਰ ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਸ਼ਵੇਤ ਮਲਿਕ ਸਭ ਤੋਂ ਪਹਿਲਾਂ ਨਰੋਟ ਜੈਮਲ ਸਿੰਘ ਦੇ ਪਿੰਡ ਕੋਹਲੀਆਂ ਪਹੁੰਚੇ, ਜਿੱਥੇ ਪਿਛਲੇ ਸਾਲ ਰਾਵੀ ਦਰਿਆ ਦੇ ਹੜ੍ਹ ਕਾਰਨ ਭਾਰੀ ਨੁਕਸਾਨ ਹੋਇਆ ਸੀ। ਇਸ ਦੌਰਾਨ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਰਾਵੀ ਦਰਿਆ ਦੇ ਕੰਢੇ ਇਕ ਸੁਰੱਖਿਆ ਬੰਨ੍ਹ ਬਣਾਇਆ ਜਾਣਾ ਸੀ, ਜਿਸ ਨਾਲ ਕਰੀਬ 90 ਪਿੰਡਾਂ ਨੂੰ ਹੜ੍ਹਾਂ ਤੋਂ ਬਚਾਇਆ ਜਾ ਸਕਦਾ ਸੀ। ਪਰ ਇਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵਲੋਂ ਇਹ ਬੰਨ੍ਹ ਨਹੀਂ ਬਣਾਇਆ ਗਿਆ, ਜਿਸ ਕਾਰਨ ਇਸ ਸਾਲ ਵੀ ਇਨ੍ਹਾਂ ਪਿੰਡਾਂ ‘ਤੇ ਹੜ੍ਹ ਦਾ ਖ਼ਤਰਾ ਮੰਡਰਾ ਰਿਹਾ ਹੈ। ਇਸ ਮੌਕੇ ਸ਼ਵੇਤ ਮਲਿਕ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਡਿਜ਼ਾਸਟਰ ਮੈਨੇਜਮੈਂਟ ਲਈ 1400 ਕਰੋੜ ਰੁਪਏ ਦਿੱਤੇ ਗਏ ਸਨ, ਪਰ ਸਰਕਾਰ ਨੇ ਹੜ੍ਹ ਰੋਕਥਾਮ ਲਈ ਕੋਈ ਠੋਸ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਵਿਕਾਸ ਦੇ ਦਾਅਵੇ ਕਰ ਰਹੀ ਹੈ, ਜਦਕਿ ਜ਼ਮੀਨੀ ਪੱਧਰ ‘ਤੇ ਹਾਲਾਤ ਬਿਲਕੁਲ ਵੱਖਰੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਹੜ੍ਹਾਂ ਦੇ ਜ਼ਖ਼ਮ ਅਜੇ ਤੱਕ ਨਹੀਂ ਭਰੇ ਤੇ ਹੁਣ ਇਕ ਵਾਰ ਫਿਰ ਸਰਹੱਦੀ ਇਲਾਕਿਆਂ ਦੇ ਲੋਕ ਹੜ੍ਹ ਦੇ ਖ਼ਤਰੇ ਹੇਠ ਜੀਅ ਰਹੇ ਹਨ, ਜਦਕਿ ਪੰਜਾਬ ਸਰਕਾਰ ਅਜੇ ਵੀ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ। ਇਸ ਤੋਂ ਬਾਅਦ ਸ਼ਵੇਤ ਮਲਿਕ ਨੇ ਬਮਿਆਲ ਖੇਤਰ ਨੇੜੇ ਉਝ ਅਤੇ ਜਲਾਲੀ ਦਰਿਆ ਦਾ ਵੀ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਸੀਮਾ ਕੁਮਾਰੀ, ਮੰਡਲ ਪ੍ਰਧਾਨ ਵਿਸ਼ਾਲ ਸਿੰਘ, ਪਵਨ ਸ਼ਰਮਾ, ਪ੍ਰਭਾਤ ਸਿੰਘ, ਰਾਜੇਸ਼ ਬ੍ਰਹਮਪੁਰੀਆ ਅਤੇ ਹੋਰ ਭਾਜਪਾ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਸ੍ਰੀਜਲ ਗੁਪਤਾ ਦੇ ਯਤਨਾਂ ਨਾਲ ਸ਼ਹੀਦ ਭਗਤ ਸਿੰਘ ਚੌਕ ’ਤੇ ਜਨਤਕ ਸ਼ੌਚਾਲੇ ਦੀ ਵਿਵਸਥਾ ਅਗਲੀ ਖ਼ਬਰ ਸੁਵਿਧਾ ਕੇਂਦਰ ਦੁਨੇਰਾ ਵਿਖੇ ਨਹੀਂ ਬਣ ਰਹੇ ਹਲਫੀਆ ਬਿਆਨ-ਲੋਕਾਂ ਨੂੰ ਹੋ ਰਹੀ ਭਾਰੀ ਪ੍ਰੇਸ਼ਾਨੀ
Ad Position 24