08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 24-07-2026
ਬਟਾਲਾ, 23 ਜੁਲਾਈ (ਸਤਿੰਦਰ ਸਿੰਘ)-ਨੀਟ ਪੇਪਰ ਲੀਕ ਮਾਮਲੇ ’ਚ ਦਿੱਲੀ ਦੇ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਕਥਿਤ ਪੁਲਿਸ ਲਾਠੀਚਾਰਜ ਤੇ ਕਾਂਗਰਸ ਨੇਤਾ ਸ੍ਰੀ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ’ਤੇ ਤਸ਼ਦੱਦ ਅਤੇ ਉਨ੍ਹਾਂ ਨੂੰ ਹਿਰਾਸਤ ’ਚ ਲੈਣ ਦੇ ਵਿਰੋਧ ’ਚ ਕਾਂਗਰਸ ਕਮੇਟੀ ਬਟਾਲਾ ਵਲੋਂ ਸ਼ਹਿਰ ਦੇ ਬਾਜ਼ਾਰ ’ਚ ਰੋਸ ਮਾਰਚ ਕੀਤਾ ਗਿਆ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਗੌਤਮ ਸੇਠ ਗੁੱਡੂ ਅਤੇ ਦੀ ਅਗਵਾਈ ਹੇਠ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖਿਲਾਫ ਇਹ ਰੋਸ ਮਾਰਚ ਸ਼ਹਿਰ ’ਚ ਕੱਢਿਆ ਗਿਆ। ਸਥਾਨਕ ਆਗੂਆਂ ਸਮੇਤ ਵੱਡੀ ਗਿਣਤੀ ’ਚ ਕਾਗਰਸ ਪਾਰਟੀ ਦੇ ਸਮਰਥਕ ਇਸ ਰੋਸ ਮਾਰਚ ’ਚ ਸ਼ਾਮਲ ਹੋਏ ਅਤੇ ਬਟਾਲਾ ਦੇ ਗਾਂਧੀ ਚੌਕ ’ਚ ਚੱਕਾ ਜਾਮ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਉਨ੍ਹਾਂ ਦੇ ਪੁਤਲੇ ਵੀ ਫੂਕੇ ਗਏ। ਉਨ੍ਹਾਂ ਵਿਦਿਆਰਥੀਆਂ ਦੇ ਸਮਰਥਨ ’ਚ ਆਪਣੀ ਆਵਾਜ਼ ਬੁਲੰਦ ਕੀਤੀ। ਸ੍ਰੀ ਗੁੱਡੂ ਸੇਠ ਅਤੇ ਸ: ਸਾਹਿਬ ਸਿੰਘ ਮੰਡ ਨੇ ਕਿਹਾ ਕਿ ਕੇਂਦਰ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਕਮਜ਼ੋਰ ਕਰਨ ’ਤੇ ਲੱਗੀ ਹੋਈ ਹੈ ਅਤੇ ਸਿੱਧੇ ਤੌਰ ’ਤੇ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੀਟ ਪੇਪਰ ਲੀਕ ਨੇ ਦੇਸ਼ ਦੀ ਪ੍ਰੀਖਿਆ ਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਸ੍ਰੀ ਰਾਹੁਲ ਗਾਂਧੀ ਦੇਸ਼ ਦੀ ਨੌਜਵਾਨ ਪੀੜ੍ਹੀ ਨਾਲ ਖੜੇ ਹਨ ਅਤੇ ਦੇਸ਼ ਦੀ ਕਾਂਗਰਸ ਪਾਰਟੀ ਵੀ ਮਜ਼ਬੂਤੀ ਨਾਲ ਇਸ ਸੰਘਰਸ਼ ’ਚ ਪੂਰਨ ਤੌਰ ’ਤੇ ਸਮਰਥਨ ’ਚ ਹੈ ਤੇ ਜੋ ਵੀ ਆਉਣ ਵਾਲੇ ਸਮੇਂ ’ਚ ਵੀ ਪਾਰਟੀ ਵਲੋਂ ਸੰਘਰਸ਼ ਉਲੀਕਿਆ ਜਾਵੇਗਾ, ਉਹ ਉਸੇ ਤਰ੍ਹਾਂ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਰਾਵੀ ਦਰਿਆ ਦੇ ਧੁੱਸੀ ਬੰਨ੍ਹਾਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਕਰਤਾਰਪੁਰ ਸਾਹਿਬ ਕੋਰੀਡੋਰ ਅੰਤਰਰਾਸ਼ਟ... ਅਗਲੀ ਖ਼ਬਰ ਨਵੇਂ ਰਾਸ਼ਨ ਕਾਰਡ ਬਣਵਾਉਣ ਤੇ ਮੈਂਬਰ ਦਾ ਨਾਂਅ ਸ਼ਾਮਿਲ ਕਰਨ ਲਈ ਅਰਜ਼ੀਆਂ ਦੀ ਮੰਗ- ਆਸ਼ਿਕਾ ਜੈਨ
Ad Position 24