09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਕੇਂਦਰ ਦੀ ਮੋਦੀ ਸਰਕਾਰ ਨੇ ਹਰ ਵਰਗ ਨੂੰ ਦਿੱਤੀਆਂ ਅਥਾਹ ਸਹੂਲਤਾਂ -ਵਿਜੇ ਸੋਨੀ

Ad Position 21
No active advertisement
ਅਜੀਤ ਡੈਸਕ 25-07-2026
ਬਟਾਲਾ, 24 ਜੁਲਾਈ (ਸਤਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਵਪਾਰ ਸੈੱਲ ਦੇ ਕਨਵੀਨਰ ਤੇ ਉੱਘੇ ਕਾਰੋਬਾਰੀ ਵਿਜੇ ਕੁਮਾਰ ਸੋਨੀ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਭਰਵੀਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਹਰ ਵਰਗ ਨੂੰ ਅਥਾਹ ਸਹੂਲਤਾਂ ਦਿੱਤੀਆਂ ਹਨ ਤੇ ਪੰਜਾਬ ਦੀ ਜਨਤਾ ਭਾਰਤੀ ਜਨਤਾ ਪਾਰਟੀ ਨੂੰ ਸੂਬੇ ਦੀ ਸੱਤਾ ਸੌਪਣ ਲਈ ਬੜੀ ਬੇਸਬਰੀ ਨਾਲ ਚੋਣਾਂ ਦੀ ਉਡੀਕ ਕਰ ਰਹੀ ਹੈ। ਪਿੰਡ ਮੋਹਲੋਵਾਲੀ ਵਿਖੇ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਜੇ ਕੁਮਾਰ ਸੋਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਦੇਸ਼ ਤਰੱਕੀ ਕਰ ਰਿਹਾ ਹੈ ਤੇ ਸਰਕਾਰ ਵਲੋਂ ਲੋਕ ਭਲਾਈ ਲਈ ਬਹੁਤ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਕੜੇ ਹੋ ਭਾਜਪਾ ਦਾ ਸਾਥ ਦੇਣ ਤਾਂ ਜੋ ਸੂਬੇ ਅੰਦਰ ਲੋਕਾਂ ਨੂੰ ਅਮਨ-ਸ਼ਾਂਤੀ ਦਾ ਰਾਜ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ’ਚ ਪੰਜਾਬ ਕਾਨੂੰਨ ਵਿਵਸਥਾ ਦਾ ਮੰਦਾ ਹਾਲ ਹੈ, ਲੁੱਟ-ਖੋਹ ਤੇ ਮਾੜੀਆਂ ਘਟਨਾਵਾਂ ਵਾਪਰ ਰਹੀਆ ਹਨ, ਜਿਸ ਕਰ ਕੇ ਲੋਕ ਬਹੁਤ ਚਿੰਤਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਭਾਜਪਾ ਦੀ ਸਰਕਾਰ ਆਉਣ ’ਤੇ ਜਿਥੇ ਲੋਕਾਂ ਨੂੰ ਅਮਨ-ਸ਼ਾਂਤੀ ਦਾ ਰਾਜ ਦਿੱਤਾ ਜਾਵੇਗਾ, ਉਥੇ ਪੰਜਾਬ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ। ਇਸ ਮੌਕੇ ਹਰਪ੍ਰਕਾਸ਼ ਸਿੰਘ ਕਾਹਲੋਂ, ਦਲਜੀਤ ਸਿੰਘ, ਰਜਿੰਦਰ ਬੱਗਾ, ਲਖਵਿੰਦਰ ਸਿੰਘ ਰੰਧਾਵਾ, ਮਨਪ੍ਰੀਤ ਮੰਨਾ, ਸੋਹਣ ਲਾਲ ਪੰਚ, ਮੋਹਨ ਲਾਲ, ਮਨਜੀਤ ਬੇਦੀ, ਬਲਬੀਰ ਸਿੰਘ, ਕੁਲਦੀਪ ਸਿੰਘ, ਹਰਿੰਦਰ ਫੌਜੀ, ਚਰਨਜੀਤ ਬੇਦੀ, ਮਾਸਟਰ ਸਤੀਸ ਕੁਮਾਰ, ਜਸਪਾਲ ਸਿੰਘ ਜੱਸ, ਅਸੋਕ ਸੋਨੀ, ਕਾਕੂ ਸੋਨੀ, ਰਾਜੂ ਸੋਨੀ, ਰਜਿੰਦਰ ਸੋਨੀ, ਸਰਬਜੀਤ ਕਾਹਲੋਂ, ਪ੍ਰੇਮ ਸਿੰਘ, ਸੁਖਵਿੰਦਰ ਸੂਬੇਦਾਰ, ਸੁਰਿੰਦਰ ਫੌਜੀ, ਤਾਰਾ ਸਿੰਘ, ਕੰਵਲਜੀਤ ਸਿੰਘ, ਤਰਸੇਮ ਧਾਲੀਵਾਲ, ਚਰਨਜੀਤ ਲਾਲੀ, ਰਣਜੋਧ ਮੰਮਣ, ਮਲਕੀਤ ਸਿੰਘ ਮੰਮਣ, ਕੰਵਲਜੀਤ ਸਿੰਘ ਗੱਗੂ, ਲਾਲੀ ਸਰਪੰਚ ਸੰਗਤੂਵਾਲ, ਪ੍ਰਿੰਸੀਪਲ ਨੰਦ ਕਿਸ਼ੋਰ, ਰਜਿੰਦਰ ਸੋਨੀ, ਬਲਵਿੰਦਰ ਸਿੰਘ, ਜਗਜੀਤ ਜੱਗਾ, ਦਰਸਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਜ ਕਾਦੀਆਂ ਹਲਕੇ ਦੇ ਧਰਨੇ ’ਚ ਵੱਡੀ ਗਿਣਤੀ ਵਰਕਰ ਕਰਨਗੇ ਸ਼ਮੂਲੀਅਤ: ਜਥੇ. ਲੰਗਾਹ ਅਗਲੀ ਖ਼ਬਰ ਸ.ਸੀ.ਸੈਕੰ. ਸਕੂਲ ਵਡਾਲਾ ਗ੍ਰੰਥੀਆਂ ਵਿਖੇ 300 ਵਿਦਿਆਰਥੀਆਂ ਨੂੰ ਮੁਫ਼ਤ ਬੈਗ ਵੰਡੇ
Ad Position 24