ਫਤਹਿਗੜ੍ਹ ਚੂੜੀਆਂ, 24 ਜੁਲਾਈ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਬੁੱਲੋਵਾਲ ਤੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਯੂਥ ਬ੍ਰਿਗੇਡ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਰੋਸ ਮਾਰਚ ਕੱਢਿਆ ਗਿਆ, ਜੋ ਸੈਂਕੜੇ ਗੱਡੀਆਂ ਦੀ ਤਾਦਾਦ ਵਿਚ ਹਜ਼ਾਰਾਂ ਯੂਥ ਵਰਕਰਾਂ ਦੀ ਗਿਣਤੀ ਵਿਚ ਬੁੱਲੋਵਾਲ ਤੋਂ ਸ਼ੁਰੂ ਹੋ ਕੇ ਅਲੀਵਾਲ, ਘਣੀਏ ਕੇ ਬਾਂਗਰ, ਕਾਲਾ ਅਫਗਾਨਾ, ਲੋਧੀਨੰਗਲ, ਫਤਹਿਗੜ੍ਹ ਚੂੜੀਆਂ, ਲਾਲਾ ਨੰਗਲ, ਵੀਲਾ ਤੇਜਾ ਰਾਹੀਂ ਵਾਪਸ ਹੁੰਦਾ ਹੋਇਆ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਤੇਜਾ ਕਲਾਂ ਵਿਖੇ ਜਾ ਕੇ ਸਮਾਪਤ ਹੋਇਆ। ਇਸ ਮੌਕੇ ਹਲਕਾ ਇੰਚਾਰਜ ਭਾਈ ਜੁਗਰਾਜ ਸਿੰਘ ਲਾਲਾ ਨੰਗਲ ਸਮੇਤ ਹੋਰ ਬੁਲਾਰਿਆਂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਮੈਂਬਰ ਪਾਰਲੀਮੈਂਟ ਹਲਕਾ ਖੰਡੂਰ ਸਾਹਿਬ ਦੀ ਐਨ.ਐਸ.ਏ. ਸਮਾਪਤ ਹੋ ਗਈ ਹੈ ਤੇ ਹੋਰ ਕਈ ਸਿੰਘ ਜੋ ਸਜਾਵਾਂ ਪੂਰੀਆਂ ਕਰ ਚੁੱਕੇ ਹਨ, ਪਰ ਸਿੱਖ ਵਿਰੋਧੀ ਸਾਜਿਸ਼ਾਂ ਤਹਿਤ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ, ਜਿਸ ਕਰਕੇ ਸੰਸਾਰ ਭਰ ਦੇ ਸਿੱਖਾਂ ਵਿਚ ਵੱਡਾ ਰੋਸ ਹੈ। ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਤਲਾਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਮੰਗ ਕੀਤੀ ਕਿ ਅੱਜ ਦਾ ਰੋਸ ਮਾਰਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਹੈ ਅਤੇ ਇਹ ਰੋਸ ਮਾਰਚ ਵਿਰੋਧੀ ਪਾਰਟੀਆਂ ਨੂੰ ਸੋਚਣ ਲਈ ਮਜਬੂਰ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕੀਤਾ ਜਾਵੇ, ਕਿਉਂਕਿ ਪੰਜਾਬ ਵਾਸੀ ਅਤੇ ਯੂਥ ਵਰਗ ਭਾਈ ਅੰਮ੍ਰਿਤਪਾਲ ਸਿੰਘ ਦੀ ਉਡੀਕ ਵਿਚ ਹੈ। ਇਸ ਮੌਕੇ ਦਵਿੰਦਰ ਸਿੰਘ ਹਲਕਾ ਯੂਥ ਪ੍ਰਧਾਨ, ਅਬਜ਼ਰਵਰ ਸਵਰਨ ਸਿੰਘ ਗੋਲਡਨ, ਜਸਕਰਨ ਸਿੰਘ ਰਿਆੜ, ਪੰਜਾਬ ਯੂਥ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ, ਮਨਜਿੰਦਰ ਸਿੰਘ ਬੱਲ, ਬਲਜੀਤ ਸਿੰਘ ਚਾਟੀਵਿੰਡ, ਅਮਰਜੀਤ ਸਿੰਘ ਵਿਨਚਿੜੀ, ਬਾਬਾ ਹਰਜੀਤ ਸਿੰਘ ਲਾਲਾ ਨੰਗਲ, ਭਾਈ ਕੁਲਵੰਤ ਸਿੰਘ, ਡਾ. ਸਤਪਾਲ ਸਿੰਘ, ਭਾਈ ਦਲਵਿੰਦਰ ਸਿੰਘ ਡੋਗਰ ਕਾਰਜਕਾਰੀ ਕਮੇਟੀ ਮੈਂਬਰ, ਹਰਪ੍ਰੀਤ ਸਿੰਘ ਜਰਮਨ, ਲਵਜੀਤ ਸਿੰਘ, ਜਸਵਿੰਦਰ ਸਿੰਘ, ਹਰਕਵਲ ਸਿੰਘ ਬਲਜੀਤ ਸਿੰਘ, ਗੁਰਵਿੰਦਰ ਸਿੰਘ, ਕੁਲਜੀਤ ਸਿੰਘ, ਬਲਵਿੰਦਰ ਸਿੰਘ, ਬਲਵੰਤ ਸਿੰਘ, ਨਵਦੀਪ ਸਿੰਘ, ਇੰਦਰਜੀਤ ਸਿੰਘ, ਅਮਨਦੀਪ ਕੌਰ, ਸਰਬਜੀਤ ਕੌਰ, ਪ੍ਰਭਜੋਤ ਕੌਰ, ਦਵਿੰਦਰ ਕੌਰ, ਕਵਲਪ੍ਰੀਤ ਕੌਰ, ਸ਼ਮਸ਼ੇਰ ਸਿੰਘ, ਮਨਦੀਪ ਸਿੰਘ, ਪ੍ਰਭਜੋਤ ਸਿੰਘ, ਸੁਰਿੰਦਰ ਸਿੰਘ, ਸਤਨਾਮ ਸਿੰਘ, ਕਰਨ ਖਹਿਰਾ, ਪਰਮਜੀਤ ਸਿੰਘ, ਭਰਪੂਰ ਸਿੰਘ, ਸਤਵਿੰਦਰ ਸਿੰਘ, ਹਰਜੋਤ ਸਿੰਘ, ਅੰਮ੍ਰਿਤਪਾਲ ਸਿੰਘ, ਹਰਪ੍ਰੀਤ ਸਿੰਘ ਆਦਿ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।