07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਵਿਧਾਇਕ ਸ਼ੈਰੀ ਕਲਸੀ ਨੇ ਲੋੜਵੰਦ ਕੱਚੇ ਮਕਾਨਾਂ ਦੇ ਪਰਿਵਾਰ ਵਾਲਿਆਂ ਨੂੰ ਆਰਥਿਕ ਸਹਾਇਤਾ ਵੰਡੀ

Ad Position 21
No active advertisement
ਅਜੀਤ ਡੈਸਕ 25-07-2026
ਬਟਾਲਾ, 24 ਜੁਲਾਈ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਲੋੜਵੰਦ ਕੱਚੇ ਮਕਾਨਾਂ ਵਾਲੇ ਪਰਿਵਾਰਾਂ ਦੀ ਬਾਂਹ ਫੜਦਿਆਂ ਆਰਥਿਕ ਸਹਾਇਤਾ ਵੰਡੀ ਗਈ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਜੋਬਨ ਰੰਧਾਵਾ ਤੇ ਮੇਅਰ ਨਗਰ ਨਿਗਮ ਬਟਾਲਾ ਭੁਪਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ’ਤੇ ਪਹੁੰਚਾਉਣ ਲਈ ਤੇ ਲੋਕਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆਂ ਕਰੀਬ 200 ਲੋੜਵੰਦ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਕੱਚੇ ਕੋਠਿਆਂ ਲਈ ਆਰਥਿਕ ਸਹਾਇਤਾ ਵੰਡੀ ਗਈ। ਉਨ੍ਹਾਂ ਕਿਹਾ ਕਿ ਇਹ ਪੈਸੇ ਲੋੜਵੰਦ ਲੋਕਾਂ ਦੇ ਖਾਤਿਆਂ ਵਿਚ ਪਾਰਦਰਸ਼ੀ ਢੰਗ ਨਾਲ ਪਾਏ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਸਾਰੇ ਪੂਰੇ ਕੀਤੇ ਹਨ ਤੇ ਉਸ ਤੋਂ ਵੱਧ ਕੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿਚ ਵੱਡੇ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ, ਮੁਹੱਲਾ ਕਲੀਨਿਕ, ਸਕੂਲ ਆਫ ਐੱਮੀਨੈੱਸ, ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ,10 ਲੱਖ ਰੁਪਏ ਤੱਕ ਦਾ ਸਿਹਤ ਇਲਾਜ ਕਰਵਾਉਣ ਸਮੇਤ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਲਾਗੂ ਕੀਤਾ ਗਿਆ ਹੈ। ਇਸ ਮੌਕੇ ਲਾਭਪਾਤਰੀਆਂ ਵਲੋਂ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ ਗਿਆ ਹੈ, ਉਨ੍ਹਾਂ ਹਮੇਸ਼ਾ ਲੋੜਵੰਦ ਲੋਕਾਂ ਦੀ ਬਾਂਹ ਫੜੀ ਹੈ ਤੇ ਲੋਕ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੇਵ ਸਿੰਘ ਸ਼ਾਹੀ ਨੂੰ ਸੀ. ਮੀਤ ਪ੍ਰਧਾਨ ਬਣਾਉਣ ’ਤੇ ਹਲਕਾ ਬਟਾਲਾ ਵਲੋਂ ਸਵਾਗਤ ਅਗਲੀ ਖ਼ਬਰ ਭਾਈ ਖਾਲੜਾ ਦੇ ਕਾਤਲਾਂ ਨੂੰ ਸਜ਼ਾਵਾਂ ਦੇਣ ਤੇ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਰੋ...
Ad Position 24