08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ : ਬਲਬੀਰ ਸਿੰਘ ਪੰਨੂੰ

Ad Position 21
No active advertisement
ਅਜੀਤ ਡੈਸਕ 26-07-2026
ਬਟਾਲਾ, 25 ਜੁਲਾਈ (ਸਤਿੰਦਰ ਸਿੰਘ)-ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲਗਾਤਾਰ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ। ਇਸੇ ਤਹਿਤ ਹੀ ਅੱਜ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਫਤਹਿਗੜ੍ਹ ਚੂੜੀਆਂ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ: ਬਲਬੀਰ ਸਿੰਘ ਪੰਨੂੰ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਸਿਹਤ ਖੇਤਰ ਵਿਚ ਵੱਡੀ ਪੱਧਰ ’ਤੇ ਮਿਸਾਲੀ ਸੁਧਾਰ ਹੋਏ ਹਨ। ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਜਾਂਚ, ਦਵਾਈਆਂ ਅਤੇ ਵੱਖ-ਵੱਖ ਲੈਬ ਟੈਸਟਾਂ ਦੀ ਸਹੂਲਤ ਉਪਲੱਬਧ ਕਰਵਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਲਦ ਹੀ ਹੋਰਨਾਂ ਖੇਤਰਾਂ ਵਿਚ ਵੀ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਕੀਤੇ ਜਾਣਗੇ। ਇਸ ਮੌਕੇ ਐੱਸ.ਐੱਮ.ਓ. ਫਤਹਿਗੜ੍ਹ ਚੂੜੀਆਂ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿਚ ਕਲੀਨਿਕ ਵਿਚ 46 ਤਰ੍ਹਾਂ ਦੇ ਟੈਸਟ ਅਤੇ 107 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਮਿਲ ਰਹੀਆਂ ਹਨ। ਇਸ ਕਲੀਨਿਕ ਵਿਚ ਕੋਈ ਪਰਚੀ ਫੀਸ ਨਹੀਂ ਲੱਗ ਰਹੀ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕ ਖੋਲਣ ਨਾਲ ਲੋਕਾਂ ਨੂੰ ਯੋਗ ਮੈਡੀਕਲ ਅਫ਼ਸਰ ਵਲੋਂ ਮੁਆਇਨਾ ਕਰ ਕੇ ਲੋੜੀਂਦੇ ਟੈਸਟ ਅਤੇ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਦਾ ਫਾਇਦਾ ਫਤਹਿਗੜ੍ਹ ਚੂੜੀਆਂ ਦੇ ਨਿਵਾਸੀਆਂ ਨੂੰ ਮਿਲ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਲਾਪ੍ਰਵਾਹ ਟਿੱਪਰ ਨੇ ਬਿਜਲੀ ਦੇ ਖੰਭੇ ਤੇ ਟਰਾਂਸਫਾਰਮਰ ਤੋੜੇ, ਬਿਜਲੀ ਗੁੱਲ, ਖਪਤਕਾਰ ਪ੍ਰੇਸ਼ਾਨ ਅਗਲੀ ਖ਼ਬਰ ਆਮ ਆਦਮੀ ਕਲੀਨਿਕ/ਆਯੂਸ਼ਮਾਨ ਆਰੋਗਿਆ ਕੇਂਦਰ ਸਰਦੂਲਗੜ੍ਹ ਨੂੰ ਕੀਤਾ ਲੋਕ ਅਰਪਣ
Ad Position 24