08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਲਾਰੈਂਸ ਇੰਟਰਨੈਸ਼ਨਲ ਸਕੂਲ ਨੇ ਸੀ.ਬੀ.ਐਸ.ਈ. ਕਲੱਸਟਰ ਵਿਚ ਰਨਰ-ਅੱਪ ਟਰਾਫੀ ਜਿੱਤੀ

Ad Position 21
No active advertisement
ਅਜੀਤ ਡੈਸਕ 26-07-2026
ਬਟਾਲਾ, 25 ਜੁਲਾਈ (ਸਤਿੰਦਰ ਸਿੰਘ)-ਲਾਰੈਂਸ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ (ਡੇਰਾ ਬਾਬਾ ਨਾਨਕ ਰੋਡ) ਬਟਾਲਾ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੀਬੀਐਸਈ ਬਾਸਕਿਟਬਾਲ ਕਲੱਸਟਰ ਟੂਰਨਾਮੈਂਟ ਵਿਚ ਰਨਰ-ਅੱਪ ਟਰਾਫੀ ਆਪਣੇ ਨਾਂਅ ਕਰ ਕੇ ਸਕੂਲ ਦਾ ਮਾਣ ਵਧਾਇਆ ਹੈ। ਸਕੂਲ ਦੇ ਪ੍ਰਿੰਸੀਪਲ ਡਾ. ਉਪਮਾ ਮਹਾਜਨ ਨੇ ਇਸ ਖੁਸ਼ੀ ਨਾਲ ਸਕੂਲ ਦੇ ਨਾਲ ਸਾਂਝਿਆਂ ਕੀਤਾ ਅਤੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਖਿਡਾਰੀਆਂ, ਕੋਚ ਅਤੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਸਕੂਲ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਇਹ ਜਿੱਤ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਨਤੀਜਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਨਵੀਆਂ ਉੱਚਾਈਆਂ ਛੂਹਣ ਲਈ ਪ੍ਰੇਰਿਤ ਕੀਤਾ। ਇਸ ਉਪਲੱਬਧੀ ਨਾਲ ਸਕੂਲ ਵਿਚ ਖੁਸ਼ੀ ਦਾ ਮਾਹੌਲ ਹੈ। ਸਮੂਹ ਸਟਾਫ਼, ਵਿਦਿਆਰਥੀਆਂ ਨੇ ਜੇਤੂ ਟੀਮ ਨੂੰ ਦਿਲੋਂ ਮੁਬਾਰਕਾਂ ਦਿੱਤੀਆਂ। ਪ੍ਰਿੰਸੀਪਲ ਅਤੇ ਸਕੂਲ ਪ੍ਰਬੰਧਕਾਂ ਵਲੋਂ ਖੇਡ ਵਿਭਾਗ ਖਾਸ ਤੌਰ ’ਤੇ ਕੋਚ ਦਵਿੰਦਰ ਸਿੰਘ ਦਾ ਦਿਲੋਂ ਧੰਨਵਾਦ ਕੀਤਾ, ਜਿਨਾਂ ਦੀ ਅਗਵਾਈ ਸਦਕਾ ਵਿਦਿਆਰਥੀਆਂ ਨੇ ਇਹ ਮੁਕਾਮ ਹਾਸਲ ਕੀਤਾ। ਇਸ ਮੌਕੇ ਸਕੂਲ ਚੇਅਰਮੈਨ ਸ: ਬਲਜਿੰਦਰ ਸਿੰਘ ਬੈਂਸ ਮੱਲਿਆਂਵਾਲ, ਐਗਜ਼ੀਕਿਊਟਿਵ ਡਾਇਰੈਕਟਰ ਸ: ਗੁਰਜੀਤ ਸਿੰਘ ਬੈਂਸ, ਪ੍ਰਿੰਸੀਪਲ ਡਾ: ਉਪਮਾ ਮਹਾਜਨ, ਡਾਇਰੈਕਟਰ ਡ. ਗੁਰਿੰਦਰ ਕੌਰ ਮਾਨ ਅਤੇ ਸਮੂਹ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੰਦੇ ਹੋਏ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਫਰਨੀਚਰ ਹਾਊਸ ਦੀ ਤਿੰਨ ਮੰਜ਼ਿਲਾਂ ਇਮਾਰਤ ਡਿੱਗੀ, ਲੱਖਾਂ ਦਾ ਨੁਕਸਾਨ *ਰਾਤ ਸਮੇਂ ਹਾਦਸਾ ਵਾਪਰਨ ਕਾਰਨ ਜਾਨੀ ਨੁਕਸਾਨ ਤ... ਅਗਲੀ ਖ਼ਬਰ ਲਾਪ੍ਰਵਾਹ ਟਿੱਪਰ ਨੇ ਬਿਜਲੀ ਦੇ ਖੰਭੇ ਤੇ ਟਰਾਂਸਫਾਰਮਰ ਤੋੜੇ, ਬਿਜਲੀ ਗੁੱਲ, ਖਪਤਕਾਰ ਪ੍ਰੇਸ਼ਾਨ
Ad Position 24