09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਪੀ.ਐਮ. ਸ੍ਰੀ ਸ.ਸੀ.ਸੈਕੰ. ਸਕੂਲ ਕਾਦੀਆਂ ’ਚ ਵਿਦਿਆਰਥੀਆਂ ਨੂੰ ਮੁਫ਼ਤ 300 ਸਕੂਲੀ ਬੈਗ ਵੰਡੇ

Ad Position 21
No active advertisement
ਅਜੀਤ ਡੈਸਕ 26-07-2026
ਬਟਾਲਾ, 25 ਜੁਲਾਈ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 300 ਮੁਫ਼ਤ ਸਕੂਲੀ ਬੈਗ ਵੰਡੇ ਗਏ। ਇਸ ਮੌਕੇ ਹਲਕਾ ਇੰਚਾਰਜ ਕਾਦੀਆਂ ਗੁਰਇਕਬਾਲ ਸਿੰਘ ਮਾਹਲ ਦੇ ਪਿਤਾ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਕਾਦੀਆਂ ਸ: ਜਰਨੈਲ ਸਿੰਘ ਮਾਹਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਸਕੂਲੀ ਬੈਗ ਵੰਡਦਿਆਂ ਸ: ਜਰਨੈਲ ਸਿੰਘ ਮਾਹਲ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿਚ ਇਤਿਹਾਸਕ ਸੁਧਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ, ਆਧੁਨਿਕ ਬੁਨਿਆਦੀ ਢਾਂਚਾ ਅਤੇ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਭਰੋਸਾ ਲਗਾਤਾਰ ਵਧ ਰਿਹਾ ਹੈ। ਸਕੂਲ ਮੁੱਖੀ ਸ੍ਰੀਮਤੀ ਡਾ. ਸੁਨੀਤਾ ਕੌਸ਼ਲ (ਸਟੇਟ ਐਵਾਰਡੀ) ਵਲੋਂ ਮੁੱਖ ਮਹਿਮਾਨ ਸ.ਮਾਹਲ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਲੈਕ. ਪ੍ਰਦੀਪ ਕੁਮਾਰ, ਲੈਕ. ਅਵਿਨਾਸ਼ ਕੁਮਾਰ, ਲੈਕ. ਨਰਿੰਦਰ ਸਿੰਘ, ਲੈਕ. ਦਿਨੇਸ਼ ਕੁਮਾਰ, ਗੁਰਟੇਕ ਸਿੰਘ, ਗੁਰਪ੍ਰੀਤ ਸਿੰਘ, ਜਗਦੀਸ਼ ਸਿੰਘ, ਗੁਰਨਾਮ ਸਿੰਘ, ਸ਼੍ਰੀਮਤੀ ਨੀਰੂ ਭੰਡਾਰੀ, ਦਲਜਿੰਦਰ ਕੌਰ, ਗੁਨੀਸ਼ਾ, ਰਮਨਜੀਤ ਕੌਰ, ਨੀਤੂ ਬਾਲਾ, ਦਲੇਰ ਸਿੰਘ ਅਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਰਸੂਲਪੁਰ ਤੋਂ ਰਵਾਇਤੀ ਪਾਰਟੀ ਦੇ ਪਰਿਵਾਰ ਆਪ ’ਚ ਸ਼ਾਮਿਲ ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਵਲੋਂ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
Ad Position 24