09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਹਲਕਾ ਇੰਚਾਰਜ ਪੰਨੂੰ ਨੇ ਪਿੰਡ ਫ਼ੈਜਲਾਬਾਦ ਵਿਖੇ ‘ਮੇਰੀ ਰਸੋਈ’ ਯੋਜਨਾ ਤਹਿਤ ਰਾਸ਼ਨ ਕਿੱਟਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 26-07-2026
ਬਟਾਲਾ, 25 ਜੁਲਾਈ (ਸਤਿੰਦਰ ਸਿੰਘ)-ਹਲਕਾ ਫਤਿਹਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਪਿੰਡ ਫ਼ੈਜਲਾਬਾਦ ਵਿਖੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਮਾਨ ਸਰਕਾਰ ਦੀ ਲੋਕ ਭਲਾਈ ਯੋਜਨਾ ‘ਮੇਰੀ ਰਸੋਈ’ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦ ਹੱਲ ਕਰਨ ਲਈ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਸ: ਬਲਬੀਰ ਸਿੰਘ ਪੰਨੂੰ ਨੇ ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿਚ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਵੱਡੇ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ‘ਮੇਰੀ ਰਸੋਈ’ ਸਿਰਫ਼ ਇਕ ਯੋਜਨਾ ਨਹੀਂ, ਸਗੋਂ ਲੋੜਵੰਦ ਪਰਿਵਾਰਾਂ ਤੱਕ ਸਹਾਇਤਾ ਅਤੇ ਸਨਮਾਨ ਨਾਲ ਪਹੁੰਚਣ ਦਾ ਮਾਨ ਸਰਕਾਰ ਦਾ ਇਕ ਅਹਿਮ ਉਪਰਾਲਾ ਹੈ। ਇਸ ਮੌਕੇ ਮਨਦੀਪ ਸਿੰਘ, ਜਸਬੀਰ ਸਿੰਘ, ਰਵਿੰਦਰ ਸਿੰਘ, ਹਰਜੀਤ ਸਿੰਘ, ਜਗਰੂਪ ਸਿੰਘ, ਜੋਧਬੀਰ ਸਿੰਘ, ਬਿਕਰਮਜੀਤ ਸਿੰਘ, ਸਵਿੰਦਰ ਸਿੰਘ, ਸੁਖਦੇਵ ਸਿੰਘ, ਜੀਵਨ ਸਿੰਘ, ਹਰਜੀਤ ਕੌਰ, ਕਵਲਜੀਤ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ’ਚ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਜਸਪਾਲ ਸਿੰਘ ਮੱਲ੍ਹੀ ਪਿੰਡ ਖਵਾਜਾ ਵਰਦਗ ਦੇ ਨੰਬਰਦਾਰ ਨਿਯੁਕਤ
Ad Position 24