ਕੋਟਲੀ ਸੂਰਤ ਮੱਲ੍ਹੀ, 25 ਜੁਲਾਈ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ’ਚ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਆਪਣੀ ਸ਼ਾਨਦਾਰ ਕਲਾ ਦਾ ਪ੍ਰਦਰਸਨ ਕੀਤਾ। ਪ੍ਰਿੰਸੀਪਲ ਡਾ. ਰੇਨੁੰ ਪੰਚਾਲ ਨੇ ਦੱਸਿਆ ਕਿ ਬੱਚਿਆਂ ਦੀ ਪੇਂਟਿੰਗ ਪ੍ਰਤੀ ਰੁਚੀ ਵਧਾਉਣ ਤੇ ਉਨ੍ਹਾਂ ਦੀ ਕਲਾ ਨੂੰ ਉਜਾਗਰ ਕਰਨ ਲਈ ਸਕੂਲ ਦੇ ਵੱਖ-ਵੱਖ ਹਾਊਸਾਂ ’ਚ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਨੀਲਾ ਹਾਊਸ ਦੇ ਬੱਚਿਆਂ ਨੇ ਆਪਣੀ ਸ਼ਾਨਦਾਰ ਕਲਾ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ, ਹਰਾ ਹਾਊਸ ਦੇ ਬੱਚਿਆਂ ਨੇ ਦੂਸਰਾ ਤੇ ਪੀਲਾ ਹਾਉੂਸ ਦੇ ਬੱਚਿਆਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਰੇਨੂੰ ਪੰਚਾਲ, ਸਕੂਲ ਦੇ ਐਮ.ਡੀ. ਤੇਜਪ੍ਰਤਾਪ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਅੱਵਲ ਰਹੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਸਨਮਾਨਿਤ ਕੀਤਾ। ਇਸ ਮੌਕੇ ਪੂਨਮ, ਊਸ਼ਾ ਰਾਣੀ, ਪਲਵਿੰਦਰ ਕੌਰ, ਹਰਮਨਪ੍ਰੀਤ ਕੌਰ, ਬਲਜੀਤ ਕੌਰ, ਪਲਕ, ਹਰਪ੍ਰੀਤ ਕੌਰ, ਲਵਪ੍ਰੀਤ ਕੌਰ, ਰਮਨਦੀਪ ਕੌਰ, ਫਤਿਹਪ੍ਰੀਤ ਸਿੰਘ, ਬੇਅੰਤ ਸਿੰਘ, ਪਵਨਪ੍ਰੀਤ ਸਿੰਘ, ਗੁਰਪ੍ਰੀਤ ਕੌਰ, ਅਵਨੀਤ ਕੌਰ, ਜਸਵਿੰਦਰ ਕੌਰ, ਗੁਰਜੋਬਨ ਕੌਰ, ਪ੍ਰਭਜੋਤ ਕੌਰ, ਰਣਜੀਤ ਸਿੰਘ, ਸਹਿਜਪ੍ਰੀਤ ਕੌਰ ਸਮੇਤ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ।