09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਪ੍ਰੇਮ ਪਬਲਿਕ ਸਕੂਲ ਵਿਚ ਬਰਸਾਤੀ ਮੌਸਮ ਵਿਚ ਸਾਵਧਾਨੀਆਂ ਵਿਸ਼ੇ ’ਤੇ ਸੈਮੀਨਾਰ

Ad Position 21
No active advertisement
ਅਜੀਤ ਡੈਸਕ 26-07-2026
ਬਟਾਲਾ, 25 ਜੁਲਾਈ (ਸਤਿੰਦਰ ਸਿੰਘ)-ਪ੍ਰੇਮ ਪਬਲਿਕ ਸਕੂਲ ਕਾਹਨੂੰਵਾਨ ਰੋਡ, ਸ਼ਾਂਤੀ ਨਗਰ ਬਟਾਲਾ ਵਿਖੇ ਬਰਸਾਤੀ ਮੌਸਮ ਵਿਚ ਸਾਵਧਾਨੀਆਂ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਹਰਬਖਸ਼ ਸਿੰਘ ਪੋਸਟ ਵਾਰਡਨ ਸਿਵਲ ਡਿਫੈਂਸ ਬਟਾਲਾ ਦੇ ਨਾਲ ਪ੍ਰਿੰਸੀਪਲ ਤਜਿੰਦਰ ਸਿੰਘ ਪਦਮ, ਤਕਦੀਰ ਸਿੰਘ, ਇੰਚਾਰਜ ਹਰਪ੍ਰੀਤ ਕੌਰ, ਮੈਡਮ ਮਨਿੰਦਰ ਕੌਰ, ਰਾਜਵਿੰਦਰ ਕੌਰ ਮੌਜ਼ੂਦ ਸਨ। ਇਸ ਮੌਕੇ ਹਰਬਖਸ਼ ਸਿੰਘ ਨੇ ਦੱਸਿਆ ਕਿ ਬਰਸਾਤੀ ਦਿਨਾਂ ਵਿਚ ਆਪਣੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਬਾਜ਼ਾਰੀ ਭੋਜਨ ਖਾਣ ਤੋਂ ਗੁਰੇਜ ਕਰਨਾ ਚਾਹੀਦਾ ਹੈ। ਇਸ ਦੇ ਨਾਲ ਬਰਸਾਤੀ ਜ਼ਹਿਰੀਲੇ ਜੀਵ-ਜੰਤੂਆਂ ਅਤੇ ਕੀੜੇ-ਮਕੌੜਿਆਂ ਤੋਂ ਬਚਾਅ ਲਈ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸਕੂਲੀ ਬੈਗ ਅਤੇ ਬੂਟ ਵੀ ਚੈੱਕ ਕਰਕੇ ਪਾਉਣੇ ਚਾਹੀਦੇ ਹਨ। ਇਸ ਤੋਂ ਇਲਾਵਾ ਰਾਸ਼ਟਰੀ ਸਹਾਇਤਾ ਐਪ 112 ਨੰਬਰ ਬਾਰੇ ਵੀ ਬੱਚਿਆਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਮੈਡਮ ਗੁਰਮੀਤ ਕੌਰ, ਪਵਨਪ੍ਰੀਤ ਕੌਰ, ਕਿਰਨਬੀਰ ਕੌਰ, ਅਲੀਸ਼ਾ, ਸਿਮਰਨ ਕੌਰ, ਜਸਵਿੰਦਰ ਕੌਰ, ਬੰਦਨਾਂ, ਕੁਲਵਿੰਦਰ ਕੌਰ ਕਲਸੀ, ਸੁੱਖਵਿੰਦਰ ਕੌਰ, ਇੰਦਰਪ੍ਰੀਤ ਕੌਰ, ਰਣਜੀਤ ਕੌਰ, ਅਮਰਜੀਤ ਕੌਰ, ਗੁਰਵਿੰਦਰ ਕੌਰ, ਬਿਕਰਮਜੀਤ ਸਿੰਘ ਅਤੇ ਸਕੂਲੀ ਬੱਚਿਆਂ ਦੇ ਮਾਤਾ-ਪਿਤਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਖੇਤਰ ’ਚ ਮੀਂਹ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵਧੀਆਂ ਅਗਲੀ ਖ਼ਬਰ ਬਾਬਾ ਸੁਖਦੇਵ ਸਿੰਘ ਬੇਦੀ ਗੁਰਮਤਿ ਦੇ ਪ੍ਰਚਾਰ ਲਈ ਸਵਿਟਜਰਲੈਂਡ ਤੇ ਜਰਮਨ ਦੀ ਫੇਰੀ ਲਈ ਰਵਾਨਾ
Ad Position 24