09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਬਰਨਾਲਾ ਲਾਠੀਚਾਰਜ ਤੇ ਲੋਕ ਮਸਲਿਆਂ ’ਤੇ ਮਾਨ ਸਰਕਾਰ ਖਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 27-07-2026
ਧਾਰੀਵਾਲ, 26 ਜੁਲਾਈ (ਸਵਰਨ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਬੁਰਜ ਸਾਹਿਬ ਦੇ ਪ੍ਰਧਾਨ ਹਰਚਰਨ ਸਿੰਘ ਧਾਲੀਵਾਲ, ਸਕੱਤਰ ਸਤਨਾਮ ਸਿੰਘ ਖਾਨਮਲੱਕ ਤੇ ਆਗੂਆਂ ਦੀ ਅਗਵਾਈ ’ਚ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ਼ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸਨ ਕੀਤਾ ਗਿਆ। ਪਿੰਡਾਂ ਤੋਂ ਆਏ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਰਨਾਲਾ ਵਿਚ ਆਪਣੇ ਹੱਕਾਂ ਲਈ ਸਾਂਤਮਈ ਸੰਘਰਸ਼ ਕਰ ਰਹੇ ਮਜ਼ਦੂਰਾਂ ’ਤੇ ਕੀਤਾ ਗਿਆ ਲਾਠੀਚਾਰਜ ਬਹੁਤ ਹੀ ਨਿੰਦਣਯੋਗ ਹੈ। ਲੋਕਤੰਤਰ ਵਿਚ ਆਪਣੀਆਂ ਜਾਇਜ਼ ਮੰਗਾਂ ਲਈ ਆਵਾਜ਼ ਉਠਾਉਣ ਵਾਲੇ ਮਜ਼ਦੂਰਾਂ ’ਤੇ ਜਬਰ ਕਰਨਾ ਸਰਕਾਰ ਦੀ ਤਾਨਾਸ਼ਾਹੀ ਸੋਚ ਨੂੰ ਦਰਸਾਉਂਦਾ ਹੈ, ਜਿਸ ਨੂੰ ਕਿਸਾਨ-ਮਜ਼ਦੂਰ ਵਰਗ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਬਿਜਲੀ ਕਾਮਿਆਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਜਾਇਜ਼ ਮੰਗਾਂ ਨੂੰ ਵੀ ਅਣਡਿੱਠਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜੰਤਰ ਮੰਤਰ ਨਵੀਂ ਦਿੱਲੀ ਵਿਖੇ ਆਪਣੇ ਹੱਕਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਵਿਦਿਆਰਥੀਆਂ ਦੀਆਂ ਮੰਗਾਂ ਮੰਨਣ ’ਤੇ ਕੋਰ ਕਮੇਟੀ ਬੁਰਜ ਸਾਹਿਬ ਵਲੋਂ ਸਮੂਹ ਵਿਦਿਆਰਥੀਆਂ ਤੇ ਨੌਜਵਾਨ ਵਰਗ ਨੂੰ ਵਧਾਈ ਦਿੱਤੀ ਗਈ। ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਨੇ ਚਿਤਾਵਨੀ ਦਿੱਤੀ ਕਿ ਜੇਕਰ ਮਜ਼ਦੂਰਾਂ, ਬਿਜਲੀ ਕਾਮਿਆਂ ਅਤੇ ਹੋਰ ਮਿਹਨਤਕਸ ਵਰਗਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਨਾ ਮੰਨਿਆ ਗਿਆ ਤਾਂ 3 ਅਗਸਤ ਤੋਂ ਡੀ.ਸੀ. ਦਫ਼ਤਰ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਹਰਚਰਨ ਸਿੰਘ, ਗੁਰਦੀਪ ਸਿੰਘ, ਕਸ਼ਮੀਰ ਸਿੰਘ, ਕਰਮਜੀਤ ਸਿੰਘ, ਸਾਹਿਬ ਸਿੰਘ, ਨਿਰਮਲ ਸਿੰਘ, ਗੁਰਮੁੱਖ ਸਿੰਘ, ਸਾਬਕਾ ਸਰਪੰਚ ਪ੍ਰਧਾਨ, ਅਮਰੀਕ ਸਿੰਘ ਸਾਬਕਾ ਬਿਜਲੀ ਮੁਲਾਜ਼ਮ, ਬੀਬੀ ਬਲਵਿੰਦਰ ਕੌਰ ਧਾਰੀਵਾਲ ਕਲਾਂ, ਸਤਨਾਮ ਸਿੰਘ ਖਾਨਮਲੱਕ, ਵਿਜੇ ਕੁਮਾਰ, ਨਿੱਕੀ ਕਲਿਆਣਪੁਰ, ਪ੍ਰਗਟ ਸਿੰਘ, ਜਸਪਾਲ ਸਿੰਘ ਬੱਬਰੀ, ਦਵਿੰਦਰ ਸਿੰਘ ਲੋਧੀਪੁਰ, ਕੁਲਬੀਰ ਸਿੰਘ ਤਿੱਬੜ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ’ਤੇ ਪੁਲਿਸ ਵਲੋਂ ਲਾਠੀਚਾਰਜ ਦੇ ਰੋਸ ਵਜੋਂ ਭਗਵੰਤ ਸਿੰਘ ਮਾਨ ਦਾ ਪੁਤਲਾ ਫ਼ੂਕਿਆ ਅਗਲੀ ਖ਼ਬਰ ਵਿਆਹ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਤੋਂ ਬਟਾਲਾ ਆਉਣ ਵਾਲਾ ਨਗਰ ਕੀਰਤਨ 2 ਦਿਨ ਦਾ ਹੋਵੇਗਾ- ਜਥੇਦਾਰ ਗੋਰਾ, ਜੱਸਲ
Ad Position 24