10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸਫਾਈ ਕਰਮਚਾਰੀਆ ’ਤੇ ਲਾਠੀਚਾਰਜ ਦੇ ਵਿਰੋਧ ’ਚ ਕਿਸਾਨਾਂ ਮਜ਼ਦੂਰਾਂ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

Ad Position 21
No active advertisement
ਅਜੀਤ ਡੈਸਕ 27-07-2026
ਊਧਨਵਾਲ, 26 ਜੁਲਾਈ (ਪਰਗਟ ਸਿੰਘ)-ਕਿਸਾਨ ਮਜਦੂਰ ਸ਼ੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਭਗਤ ਨਾਮਦੇਵ ਜੀ ਵਲੋ ਪ੍ਰਧਾਨ ਸਤਨਾਮ ਸਿੰਘ ਮੱਧਰਾ ਤੇ ਬਲਦੇਵ ਸਿੰਘ ਪੰਡੋਰੀ ਦੀ ਅਗਵਾਈ ਵਿਚ ਸਥਾਨਕ ਕਸਬੇ ਵਿਚ ਨਹਿਰ ਦੇ ਪੁਲ ’ਤੇ ਭਗਵੰਤ ਮਾਨ ਸਰਕਾਰ ਦੇ ਵਿਰੋਧ ’ਚ ਨਾਅਰੇਬਾਜੀ ਕਰਕੇ ਪੁਤਲਾ ਫੂਕਿਆ ਗਿਆ। ਜ਼ੋਨ ਪ੍ਰਧਾਨ ਸਤਨਾਮ ਸਿੰਘ ਮੱਧਰਾ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਸਫਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਲਈਂ ਹੜਤਾਲਾਂ ਕੀਤੀਆਂ। ਸਰਕਾਰ ਵਲੋਂ ਮੰਗਾਂ ਮੰਨਣ ਦੀ ਬਜਾਏ ਉਲਟਾ ਬਰਨਾਲਾ ਵਿਚ ਸਫਾਈ ਕਾਮਿਆਂ ’ਤੇ ਪੁਲਿਸ ਵਲੋ ਰੱਜ ਕੇ ਲਾਠੀਚਾਰਜ ਕੀਤਾ ਗਿਆ। ਉਨ੍ਹਾਂ ਆਖਿਆ ਕਿ ਭਗਵੰਤ ਮਾਨ ਦੇ ਰਾਜ ’ਚ ਜਿਹੜਾ ਵਰਗ ਆਪਣਾ ਹੱਕ ਮੰਗਦਾ ਹੈ ਉਸ ਨੂੰ ਡਾਂਗਾਂ ਨਾਲ ਚੁੱਪ ਕਰਵਾਉਣ ਦਾ ਯਤਨ ਕੀਤਾ ਜਾਂਦਾ ਹੈ। ਪ੍ਰਧਾਨ ਸਤਨਾਮ ਸਿੰਘ ਮੱਧਰਾ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ 3 ਅਗਸਤ ਨੂੰ ਡੀ.ਸੀ. ਦਫਤਰ ਗੁਰਦਾਸਪੁਰ ਵਿਖੇ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਜਾ ਰਿਹਾ ਹੈ। ਇਸ ਮੌਕੇ ਰਜਿੰਦਰ ਸਿੰਘ ਭੋਮਾ, ਹਰਬੰਸ ਸਿੰਘ ਭੋਮਾ, ਸਰਬਜੀਤ ਸਿੰਘ ਲੱਧਾਮੁੰਡਾ, ਜੋਗਿੰਦਰ ਲੱਧਾਮੁੰਡਾ, ਜਗਦੀਸ ਸਿੰਘ ਚਾਚੋਕੇ , ਮਨਜੀਤ ਸਿੰਘ, ਗੁਰਦੇਵ ਸਿੰਘ, ਬਲਦੇਵ ਸਿੰਘ, ਗੁਰਦੀਪ ਸਿੰਘ, ਬਲਕਾਰ ਸਿੰਘ, ਬਾਬਾ ਜਰਨੈਲ ਸਿੰਘ, ਰੋਬਨਪ੍ਰੀਤ ਸਿੰਘ, ਬੀਬੀ ਗੁਰਮੇਜ ਕੌਰ ਆਦਿ ਨੇ ਹਾਜਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਕੈਬਨਿਟ ਮੰਤਰੀ ਸੌਂਦ ਦੀ ਪੈਦਲ ਯਾਤਰਾ ਗਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਹੋਈ ਸੰਪੂਰਨ... ਅਗਲੀ ਖ਼ਬਰ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਗੁਰਦਾਸਪੁਰ ਨੇ ਦੀਨਾਨਗਰ ਵਿਧਾਇਕਾ ਨੂੰ ਸੌਂਪਿਆ ਮੰਗ ਪੱਤਰ
Ad Position 24