06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਵਿਧਾਇਕ ਪਾਹੜਾ ਦੀ ਰਿਹਾਇਸ਼ ’ਤੇ ਕਾਂਗਰਸ ਲੀਡਰਸ਼ਿਪ ਦੀ ਅਹਿਮ ਬੈਠਕ *2027 ਦੀਆਂ ਚੋਣਾਂ ਦੀ ਤਿਆਰੀ ਤੇ ਅਹਿਮ ਮੁੱਦਿਆਂ ’ਤੇ ਕੀਤੀ ਵਿਚਾਰ ਚਰਚਾ

Ad Position 21
No active advertisement
ਅਜੀਤ ਡੈਸਕ 28-07-2026
ਗੁਰਦਾਸਪੁਰ, 27 ਜੁਲਾਈ (ਗੁਰਪ੍ਰਤਾਪ ਸਿੰਘ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਆਪਣੀ ਸਿਆਸੀ ਸਰਗਰਮੀ ਵਧਾ ਦਿੱਤੀ ਹੈ। ਇਸੇ ਤਹਿਤ ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਰਿਹਾਇਸ਼ ’ਤੇ ਪਾਰਟੀ ਦੇ ਸੀਨੀਅਰ ਲੀਡਰਾਂ ਦੀ ਵਿਸ਼ੇਸ਼ ਤੇ ਅਹਿਮ ਬੈਠਕ ਹੋਈ। ਬੈਠਕ ’ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਨੇ ਸ਼ਿਰਕਤ ਕੀਤੀ, ਜਿੱਥੇ 2027 ਦੀਆਂ ਚੋਣਾਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਦੀ ਰਣਨੀਤੀ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਬੈਠਕ ਦੌਰਾਨ ਇਹ ਫੈਸਲਾ ਲਿਆ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇਗਾ ਤੇ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਆਮ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਾਰਟੀ ਵਰਕਰ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਅਤੇ ਨਾਕਾਮੀਆਂ ਬਾਰੇ ਆਮ ਲੋਕਾਂ ਤੱਕ ਜਾਣਕਾਰੀ ਪਹੁੰਚਾਉਣਗੇ। ਇਸ ਮੌਕੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ, ਰਾਣਾ ਗੁਰਜੀਤ ਸਿੰਘ, ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸੰਗਤ ਸਿੰਘ ਗਿਲਜ਼ੀਆਂ, ਸੁਖਬਿੰਦਰ ਸਿੰਘ ਸਰਕਾਰੀਆ, ਗੁਰਪ੍ਰੀਤ ਸਿੰਘ ਕਾਂਗੜ, ਵਿਧਾਇਕਾ ਅਰੁਣਾ ਚੌਧਰੀ, ਹਰਪ੍ਰਤਾਪ ਸਿੰਘ ਅਜਨਾਲਾ, ਦਵਿੰਦਰ ਸਿੰਘ ਘੁਬਾਇਆ, ਰਮਿੰਦਰ ਆਂਵਲਾ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਹਰਮਿੰਦਰ ਸਿੰਘ ਗਿੱਲ, ਦਿਨੇਸ਼ ਬੱਸੀ, ਕਰਨਬੀਰ ਸਿੰਘ ਬੁਰਜ, ਭਗਵੰਤ ਪਾਲ ਸਿੰਘ ਸੱਚਰ, ਸੰਤੋਖ ਸਿੰਘ ਭਲਾਈਪੁਰ, ਜੋਗਿੰਦਰ ਪਾਲ ਭੋਆ, ਅਸ਼ੋਕ ਚੌਧਰੀ, ਮੰਦੀਪ ਸਿੰਘ ਰੰਗੜ ਨੰਗਲ ਅਤੇ ਐਡਵੋਕੇਟ ਬਲਜੀਤ ਸਿੰਘ ਪਾਹੜਾ ਸਮੇਤ ਹੋਰ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ, ਡਰੱਗ ਮਨੀ ਤੇ ਇਲੈੱਕਟ੍ਰੋਨਿਕ ਕੰਡੇ ਸਮੇਤ 2 ਨੌਜਵਾਨ ਕਾਬੂ ਅਗਲੀ ਖ਼ਬਰ ਕਾਰਗਿਲ ਜੰਗ ਦੇ ਨਾਇਕਾਂ ਦੀਆਂ ਕੁਰਬਾਨੀਆਂ ਅੱਗੇ ਪੂਰਾ ਦੇਸ਼ ਨਤਮਸਤਕ-ਬ੍ਰਿਗੇਡੀਅਰ ਸੁਖਬੀਰ ਸਿੰਘ *ਕਾਰਗਿਲ ਵਿਜੇ ਦਿਵਸ ਨ...
Ad Position 24
No active advertisement