06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਮੁੱਖ ਮੰਤਰੀ ਦੇ ਨਿਵਾਸ ਦਾ ਘਿਰਾਓ ਲਈ ਬਟਾਲੇ ਤੋਂ ਵੱਡਾ ਜਥਾ ਜਾਵੇਗਾ : ਪ੍ਰਿਥੀਪਾਲ ਸਿੰਘ

Ad Position 21
No active advertisement
ਅਜੀਤ ਡੈਸਕ 28-07-2026
ਬਟਾਲਾ, 27 ਜੁਲਾਈ (ਸਤਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਆਪਣੇ ਮੁੱਖ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਮੈਂਬਰ ਪਾਰਲੀਮੈਂਟ ਸ੍ਰੀ ਖਡੂਰ ਸਾਹਿਬ ਉੱਪਰ ਦਰਜ ਕੀਤੇ ਗਏ ਮੁਕੱਦਮਿਆਂ ਦੇ ਖਿਲਾਫ਼ ਤੇ ਉਨ੍ਹਾਂ ਨੂੰ 3 ਹਜ਼ਾਰ ਕਿਲੋਮੀਟਰ ਦੂਰ ਦਿਬੜੂਗੜ੍ਹ ਆਸਾਮ ’ਚ ਰੱਖਣ ਦੇ ਵਿਰੁੱਧ ਮੁੱਖ ਮੰਤਰੀ ਪੰਜਾਬ ਦੇ ਨਿਵਾਸ ਦਾ ਘਿਰਾਓ 29 ਜੁਲਾਈ ਨੂੰ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਪ੍ਰੋਗਰਾਮ ਵਿਚ ਹਲਕਾ ਬਟਾਲੇ ਤੋਂ 200 ਆਦਮੀਆਂ ਤੇ ਬੀਬੀਆਂ ਦਾ ਜਥਾ ਇਸ ਘਿਰਾਓ ਸ਼ਾਮਿਲ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਿਥੀਪਾਲ ਸਿੰਘ ਬਟਾਲਾ ਕਾਰਜਕਾਰਨੀ ਕਮੇਟੀ ਮੈਂਬਰ ਤੇ ਇੰਚਾਰਜ ਹਲਕਾ ਬਟਾਲਾ, ਪਲਵਿੰਦਰ ਸਿੰਘ ਸ਼ੁਕਰਪੁਰਾ ਅਤੇ ਗੁਰਦੀਪ ਸਿੰਘ ਬਟਾਲਾ ਸਮੇਤ ਸੀਨੀਅਰ ਆਗੂਆਂ ਦੇ ਕੀਤਾ। ਆਗੂਆਂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਕੋਈ ਗੁਨਾਹ ਨਹੀਂ ਕੀਤਾ। ਉਹ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਰਹੇ ਸਨ ਅਤੇ ਉਨ੍ਹਾਂ ਨੂੰ ਅੰਮ੍ਰਿਤਧਾਰੀ ਹੋਣ ਵੱਲ ਪ੍ਰੇਰਿਤ ਕਰ ਰਹੇ ਸਨ। ਉਨ੍ਹਾਂ ਨੇ 7 ਮਹੀਨਿਆਂ ਵਿਚ ਹੀ ਪੰਜਾਬ ਦੇ ਨੌਜਵਾਨਾਂ ਤੇ ਲੋਕਾਂ ਨੂੰ ਨਸ਼ਿਆਂ ਦੇ ਵਿਰੁੱਧ, ਹੋਰ ਕੁਰੀਤੀਆਂ ਤੇ ਅਲਾਮਤਾਂ ਦੇ ਖਿਲਾਫ਼ ਲਾਮਬੰਦ ਕਰ ਕੇ ਇਕ ਮਿਸਾਲ ਕਾਇਮ ਕੀਤੀ ਹੈ, ਪਰ ਪੰਜਾਬ ਵਿਰੋਧੀ, ਪੰਜਾਬ ਅਤੇ ਭਾਰਤ ਸਰਕਾਰ ਤੋਂ ਇਹ ਸਹਾਰ ਨਹੀਂ ਹੋਇਆ। ਇਹ ਸਰਕਾਰਾਂ ਨਹੀਂ ਚਾਹੁੰਦੀਆਂ ਕਿ ਪੰਜਾਬ ਵਿਚੋਂ ਨਸ਼ਿਆਂ ਦਾ ਖਾਤਮਾ ਹੋਵੇ। 29 ਜੁਲਾਈ ਨੂੰ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਚੰਡੀਗੜ੍ਹ ਪਹੁੰਚ ਕੇ ਨਿਕੰਮੀ ਸਰਕਾਰ ਦੇ ਕੰਨ ਖੋਲਣਗੇ। ਉਨ੍ਹਾਂ ਸਮੂਹ ਪੰਜਾਬੀਆਂ ਤੇ ਸਿੱਖਾਂ ਨੂੰ ਵੱਧ ਚੜ੍ਹ ਕੇ ਗੁਰਦੁਆਰਾ ਅੰਬ ਸਾਹਿਬ ਐਸ.ਏ.ਐਸ. ਨਗਰ ਵਿਖੇ 10 ਵਜੇ ਪਹੁੰਚਣ ਦੀ ਅਪੀਲ ਕੀਤੀ ਤਾਂ ਜੋ ਅੰਨੀ-ਬੋਲੀ ਸਰਕਾਰ ਨੂੰ ਜਗਾਇਆ ਜਾ ਸਕੇ ਅਤੇ ਆਪਣੇ ਹਰਮਨ ਪਿਆਰੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਬਾਹਰ ਲਿਆਂਦਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਸਿਵਲ ਹਸਪਤਾਲ ਦੀ ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਹੜਤਾਲ ਅਗਲੀ ਖ਼ਬਰ ਹੈਰੋਇਨ, ਡਰੱਗ ਮਨੀ ਤੇ ਇਲੈੱਕਟ੍ਰੋਨਿਕ ਕੰਡੇ ਸਮੇਤ 2 ਨੌਜਵਾਨ ਕਾਬੂ
Ad Position 24
No active advertisement