06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸ਼ਿਵਾਲਿਕ ਕਾਲਜ ਦਾ ਬੀ.ਐੱਡ ਚੌਥੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ *ਮੁਸਕਾਨ ਸੈਣੀ ਨੇ ਯੂਨੀਵਰਸਿਟੀ ਮੈਰਿਟ ਵਿਚ 14ਵਾਂ ਸਥਾਨ ਹਾਸਿਲ ਕੀਤਾ

Ad Position 21
No active advertisement
ਅਜੀਤ ਡੈਸਕ 28-07-2026
ਗੁਰਦਾਸਪੁਰ, 27 ਜੁਲਾਈ (ਪੰਕਜ ਸ਼ਰਮਾ)-ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨਾਲ ਸਬੰਧਿਤ ਬੀ.ਐੱਡ ਚੌਥੇ ਸਮੈਸਟਰ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਚੇਅਰਮੈਨ ਡਾ: ਸਤਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਵਾਲਿਕ ਕਾਲਜ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ, ਉੱਚ ਪੱਧਰੀ ਅਧਿਆਪਨ ਅਤੇ ਅਨੁਸ਼ਾਸਿਤ ਵਾਤਾਵਰਣ ਪ੍ਰਦਾਨ ਕਰਨ ਲਈ ਵਚਨਬੱਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁਸਕਾਨ ਸੈਣੀ ਨੇ 8.38 ਸੀ.ਜੀ.ਪੀ.ਏ ਪ੍ਰਾਪਤ ਕਰਕੇ ਕਾਲਜ ਵਿਚ ਪਹਿਲਾ, ਮਾਨਸੀ ਸ਼ਰਮਾ ਨੇ 8.20 ਸੀ.ਜੀ.ਪੀ.ਏ ਨਾਲ ਦੂਜਾ ਤੇ ਰਮਨਪ੍ਰੀਤ ਕੌਰ ਨੇ 8.18 ਸੀ.ਜੀ.ਪੀ.ਏ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਮੁਸਕਾਨ ਸੈਣੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ 14ਵਾਂ ਅਤੇ ਜ਼ਿਲ੍ਹੇ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਕਾਲਜ ਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਮੁਸਕਾਨ ਦੀ ਮਿਹਨਤ, ਅਧਿਆਪਕਾਂ ਦੀ ਮਾਰਗਦਰਸ਼ਨ ਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਕਾਲਜ ਦੇ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ ਪਹਿਲੀ ਸ਼੍ਰੇਣੀ ਵਿਚ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼ਿਵਾਲਿਕ ਕਾਲਜ ਦਾ ਮੁੱਖ ਉਦੇਸ਼ ਕੇਵਲ ਡਿਗਰੀ ਪ੍ਰਦਾਨ ਕਰਨਾ ਨਹੀਂ, ਸਗੋਂ ਅਜਿਹੇ ਯੋਗ, ਨੈਤਿਕ ਕਦਰਾਂ-ਕੀਮਤਾਂ ਨਾਲ ਭਰਪੂਰ ਅਤੇ ਸਮਾਜ ਪ੍ਰਤੀ ਜ਼ਿੰਮੇਵਾਰ ਅਧਿਆਪਕ ਤਿਆਰ ਕਰਨਾ ਹੈ ਜੋ ਭਵਿੱਖ ਵਿਚ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਵਿਚ ਮਹੱਤਵਪੂਰਨ ਯੋਗਦਾਨ ਪਾ ਸਕਣ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਸ਼ਿਵਾਲਿਕ ਕਾਲਜ ਦੇ ਵਿਦਿਆਰਥੀ ਯੂਨੀਵਰਸਿਟੀ ਪੱਧਰ ’ਤੇ ਕਾਲਜ ਦਾ ਨਾਮ ਹੋਰ ਉੱਚਾ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਸੰਦੀਪ ਸਿੰਘ ਸਮਰਾ ਆਮ ਆਦਮੀ ਪਾਰਟੀ ਯੂਥ ਗੁਰਦਾਸਪੁਰ ਦੇ ਉਪ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਨਹਿਰ ਦੀ ਸਫਾਈ ਨਾ ਹੋਣ ਤੇ ਪਾਣੀ ਨਾ ਆਉਣ ਨੂੰ ਲੈ ਕੇ ਕਿਸਾਨ ਯੂਨੀਅਨ ਵਲੋਂ ਪ੍ਰਦਰਸ਼ਨ
Ad Position 24
No active advertisement