06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਮਾਤਾ ਗੁਜਰੀ ਮੈਮੋਰੀਅਲ ਕਾਲਜ ਬਲਵੰਡਾ ਦੀ ਬੀ.ਸੀ.ਏ. ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 28-07-2026
ਕਾਹਨੂੰਵਾਨ, 27 ਜੁਲਾਈ (ਨਿਸ਼ਾਨ ਸਿੰਘ ਚਾਹਲ)-ਮਾਤਾ ਗੁਜਰੀ ਮੈਮੋਰੀਅਲ ਕਾਲਜ ਬਲਵੰਡਾ (ਗੁਰਦਾਸਪੁਰ) ਦੀ ਜਮਾਤ ਬੀ.ਸੀ.ਏ. ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਰਣਜੀਤ ਸਿੰਘ ਨੇ ਦੱਸਿਆ ਕਿ ਵਿਦਿਆਰਥਣਾਂ ਕਿਰਨਦੀਪ ਕੌਰ ਤੇ ਮਨੀਸ਼ਾ ਦੇਵੀ ਨੇ 8.73 ਸੀਜੀਪੀਏ ਲੈ ਕੇ ਪਹਿਲਾ, ਮਨਪ੍ਰੀਤ ਕੌਰ, ਪੂਨੀਮਾ ਤੇ ਸੰਦੀਪ ਸਿੰਘ ਨੇ 8.18 ਸੀਜੀਪੀਏ ਲੈ ਕੇ ਦੂਜਾ ਤੇ ਪੁਸ਼ਪਿੰਦਰ ਸਿੰਘ ਨੇ 8.09 ਸੀਜੀਪੀਏ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਕਾਲਜ ਦੇ ਬਾਕੀ ਵਿਦਿਆਰਥੀਆਂ ਨੇ ਵੀ ਵਧੀਆ ਸੀਜੀਪੀਏ ਲੈ ਕੇ ਛੇਵਾਂ ਸਮੈਸਟਰ ਪਾਸ ਕੀਤਾ। ਕਾਲਜ ਦੀ ਚੇਅਰਪਰਸਨ ਸ੍ਰੀਮਤੀ ਸ਼ਮਾ ਸ਼ਰਮਾ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸਮੂਹ ਸਟਾਫ਼ ਨੂੰ ਹੋਰ ਜ਼ਿਆਦਾ ਮਿਹਨਤ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਗਗਨਦੀਪ ਸਿੰਘ, ਪ੍ਰੋ. ਅਬੀਲਾਸ਼ ਕੁਮਾਰ, ਪ੍ਰੋ. ਮਨਦੀਪ ਕੌਰ, ਪ੍ਰੋ. ਜੀਤੂ ਸਲਾਰੀਆ ਤੇ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਰਵਿੰਦਰ ਸਿੰਘ ਜੋਨਾ ਭੋਮਾ (ਯੂ.ਕੇ.) ਨੂੰ ਸਦਮਾ- ਮਾਤਾ ਦਾ ਦਿਹਾਂਤ ਅਗਲੀ ਖ਼ਬਰ ਸੰਦੀਪ ਸਿੰਘ ਸਮਰਾ ਆਮ ਆਦਮੀ ਪਾਰਟੀ ਯੂਥ ਗੁਰਦਾਸਪੁਰ ਦੇ ਉਪ ਪ੍ਰਧਾਨ ਨਿਯੁਕਤ
Ad Position 24
No active advertisement