06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਹਰਪਾਲ ਪਾਲਾ ਨੂੰ ਕ੍ਰਿਸ਼ਚੀਅਨ ਨੈਸ਼ਨਲ ਫਰੰਟ ਪੁਲਿਸ ਜ਼ਿਲ੍ਹਾ ਬਟਾਲਾ ਦਾ ਯੂਥ ਮੀਤ ਪ੍ਰਧਾਨ ਚੁਣਿਆ

Ad Position 21
No active advertisement
ਅਜੀਤ ਡੈਸਕ 28-07-2026
ਵਡਾਲਾ ਗ੍ਰੰਥੀਆਂ, 27 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਕ੍ਰਿਸ਼ਚੀਅਨ ਨੈਸ਼ਨਲ ਫਰੰਟ (ਸੀਐਨਐਫ) ਦੇ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਜ਼ਿਲ੍ਹਾ ਯੂਥ ਪ੍ਰਧਾਨ ਰਾਕੇਸ਼ ਗਿੱਲ ਦੀ ਪ੍ਰਧਾਨਗੀ ਹੇਠ ਸੀਐਨਐਫ ਦੀ ਡੈਲੀਗੇਸ਼ਨ ਮੀਟਿੰਗ ਕਰਵਾਈ ਗਈ। ਮੀਟਿੰਗ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਕੀਤੀ ਗਈ। ਇਸ ਮੌਕੇ ਸਰਬਸੰਮਤੀ ਨਾਲ ਹਲਕਾ ਬਟਾਲਾ ਦੀ 6 ਮੈਂਬਰੀ ਯੂਥ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਹਰਪਾਲ ਪਾਲਾ (ਕਬੱਡੀ ਖਿਡਾਰੀ) ਨੂੰ ਪ੍ਰਧਾਨ, ਜਦਕਿ ਜੀਵਨ, ਨਵਿੰਦਰ, ਵਿੱਕੀ, ਦਵਿੰਦਰ ਅਤੇ ਰਣਜੀਤ ਨੂੰ ਮੈਂਬਰ ਚੁਣਿਆ ਗਿਆ। ਜ਼ਿਲ੍ਹਾ ਯੂਥ ਪ੍ਰਧਾਨ ਰਾਕੇਸ਼ ਗਿੱਲ ਨੇ ਨਵ-ਚੁਣੇ ਅਹੁਦੇਦਾਰਾਂ ਦਾ ਹਾਰ ਪਾ ਕੇ ਸਨਮਾਨ ਕੀਤਾ ਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਭੇਟ ਕੀਤੇ। ਇਸ ਮੌਕੇ ਰਾਕੇਸ਼ ਗਿੱਲ ਨੇ ਸਭ ਤੋਂ ਪਹਿਲਾਂ ਜੰਤਰ-ਮੰਤਰ ਵਿਖੇ ਚੱਲੇ ਅੰਦੋਲਨ ਦੀ ਸਫਲਤਾ ’ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਬਰਨਾਲਾ ਵਿਖੇ ਸਫਾ਼ਈ ਸੇਵਕਾਂ ਨਾਲ ਪੁਲਿਸ ਵਲੋਂ ਕੀਤੀ ਗਈ ਕਥਿਤ ਵਧੀਕੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸਫਾਈ ਸੇਵਕਾਂ ਵਲੋਂ 30 ਜੁਲਾਈ ਨੂੰ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦਾ ਸਮਰਥਨ ਕਰਨ ਦਾ ਐਲਾਨ ਕੀਤਾ। ਇਸ ਮੌਕੇ ਦਿਲਬਾਗ, ਰਾਜੂ, ਸੱਭਾ, ਸੋਨੂੰ ਪ੍ਰਧਾਨ, ਹੈਪੀ, ਲਾਡੀ, ਬੱਗੀ, ਬਲਵਿੰਦਰ ਸਮੇਤ ਹੋਰਨਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਕਰਮੀਆਂ ’ਤੇ ਪੁਲਿਸ ਦੇ ਜਬਰ ਵਿਰੁੱਧ ਬਸਪਾ ਵਲੋਂ ਧਰਨਾ ਅਗਲੀ ਖ਼ਬਰ ਕਾਂਗਰਸੀ ਆਗੂ ਰਵਿੰਦਰ ਸਿੰਘ ਜੋਨਾ ਭੋਮਾ (ਯੂ.ਕੇ.) ਨੂੰ ਸਦਮਾ- ਮਾਤਾ ਦਾ ਦਿਹਾਂਤ
Ad Position 24
No active advertisement