18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਜੇਲ੍ਹ ਰੋਡ ਦੀ ਮੁੱਖ ਸੜਕ ’ਤੇ ਪਏ ਡੂੰਘੇ ਟੋਇਆਂ ਕਾਰਨ ਪਲਟ ਰਹੇ ਵਾਹਨ

Ad Position 21
No active advertisement
ਅਜੀਤ ਡੈਸਕ 29-07-2026
ਗੁਰਦਾਸਪੁਰ, 28 ਜੁਲਾਈ (ਅਸ਼ੋਕ ਸ਼ਰਮਾ)-ਸਥਾਨਕ ਸ਼ਹਿਰ ਦੇ ਗੁਰੂ ਨਾਨਕ ਪਾਰਕ ਸਾਹਮਣੇ ਜੇਲ ਰੋਡ ਦੀ ਮੁੱਖ ਸੜਕ ’ਚ ਪਏ ਡੂੰਘੇ ਟੋਇਆਂ ਕਾਰਨ ਨਿੱਤ ਹਾਦਸੇ ਵਾਪਰ ਰਹੇ ਹਨ। ਪਰ ਲੋਕ ਨਿਰਮਾਣ ਵਿਭਾਗ ਕਿਸੇ ਵੱਡੇ ਹਾਦਸੇ ਦੀ ਉਡੀਕ ’ਚ ਹੈ। ਜਿਸ ਕਾਰਨ ਵਿਭਾਗ ਵਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਬੀਤੇ ਦਿਨ ਪਏ ਮੀਂਹ ਕਾਰਨ ਇਸ ਸੜਕ ’ਚ ਡੂੰਘੇ ਟੋਏ ਪੈ ਗਏ ਹਨ। ਜਿਸ ਕਾਰਨ ਇਨ੍ਹਾਂ ਡੂੰਘੇ ਟੋਇਆਂ ’ਚ ਵੱਜ ਕੇ ਕਈ ਵਾਹਨ ਤੇ ਖਾਸ ਕਰਕੇ ਈ ਰਿਕਸ਼ੇ ਪਲਟਣ ਕਾਰਨ ਲੋਕ ਹਾਦਸੇ ਦਾ ਸ਼ਿਕਾਰ ਹੋ ਰਹੇ ਹਨ। ਜਦੋਂ ਕਿ ਇਸ ਸੜਕ ਰਾਹੀਂ ਅਦਾਲਤੀ ਕੰਪਲੈਕਸ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਇਲਾਵਾ ਹੋਰ ਅਨੇਕਾਂ ਦਫਤਰ ਲੱਗਦੇ ਹਨ, ਜਿਥੇ ਮੁਲਾਜ਼ਮ ਤੇ ਲੋਕ ਆਪਣੇ ਕੰਮਾਂ ਲਈ ਆਉਂਦੇ ਹਨ। ਇਸ ਸਬੰਧੀ ਇੰਡੀਅਨ ਪੀਪਲਜ ਥੀਏਟਰ ਦੇ ਪ੍ਰਧਾਨ ਗੁਰਮੀਤ ਸਿੰਘ ਪਾਹੜਾ ਨੇ ਦੱਸਿਆ ਕਿ ਸ਼ਹਿਰ ਅੰਦਰ ਲੋਕ ਨਿਰਮਾਣ ਵਿਭਾਗ ਵਲੋਂ ਸੜਕਾਂ ਦੀ ਮੁਰੰਮਤ ਦਾ ਕੰਮ ਤਾਂ ਆਰੰਭ ਕੀਤਾ ਹੈ। ਪਰ ਕਈ ਸੜਕਾਂ ’ਤੇ ਪ੍ਰੀਮਿਕਸ ਪਾ ਦਿੱਤੀ ਹੈ ਅਤੇ ਬਾਕੀ ਸੜਕਾਂ ਅਧੂਰੀਆਂ ਰਹਿਣ ਕਾਰਨ ਸ਼ਹਿਰ ਵਾਸੀ ਕਾਫੀ ਪ੍ਰੇਸ਼ਾਨ ਹਨ। ਉਨ੍ਹਾਂ ਦੱਸਿਆ ਕਿ ਬਰਸਾਤ ਦਾ ਮੌਸਮ ਚੱਲ ਰਿਹਾ ਹੈ ਅਤੇ ਸੜਕਾਂ ਵਿਚਕਾਰ ਪਏ ਟੋਏ ਪਾਣੀ ਨਾਲ ਭਰ ਜਾਂਦੇ ਹਨ, ਜਿਸ ਕਾਰਨ ਲੋਕਾਂ ਦਾ ਲੰਘਣਾ ਔਖਾ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸੜਕਾਂ ਦੀ ਮੁਰੰਮਤ ਲਈ ਡੀ.ਸੀ ਨੂੰ ਵੀ ਮਿਲੇ ਹਨ ਤੇ ਮੰਗ ਪੱਤਰ ਵੀ ਦਿੱਤਾ ਹੈ। ਪਰ ਅਜੇ ਤੱਕ ਕੋਈ ਹੱਲ ਨਹੀਂ ਹੋਇਆ। ਇਸ ਤੋਂ ਇਲਾਵਾ ਨਗਰ ਕੌਸਲ ਦਫਤਰ ਸਾਹਮਣੇ ਪੁੱਟੀ ਸੜਕ ਨੂੰ ਚੰਗੀ ਤਰ੍ਹਾਂ ਮਿੱਟੀ ਨਾਲ ਨਹੀਂ ਪੂਰਿਆ ਗਿਆ, ਜਿਸ ਕਾਰਨ ਸੜਕ ਉੱਚੀ ਨੀਵੀਂ ਹੋਣ ਕਾਰਨ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਆ ਰਹੀ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਪਾਸੋਂ ਮੰਗ ਕੀਤੀ ਕਿ ਸ਼ਹਿਰ ਦੀ ਜੇਲ ਰੋਡ ਸੜਕ ਦੀ ਮੁਰੰਮਤ ਕਰਵਾਉਣ ਸਮੇਤ ਸ਼ਹਿਰ ਦੀਆਂ ਅਧੂਰੀਆਂ ਸੜਕਾਂ ’ਤੇ ਪ੍ਰੀਮਿਕਸ ਪਾਉਣ ਲਈ ਲੋਕ ਨਿਰਮਾਣ ਵਿਭਾਗ ਨੂੰ ਨਿਰਦੇਸ਼ ਦਿੱਤੇ ਜਾਣ।
Ad Position 22
No active advertisement
ਪਿਛਲੀ ਖ਼ਬਰ ਪਿੰਡ ਖੁਜਾਲਾ ’ਚ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟਰੇਸ਼ਨ ਨੂੰ ਲੈ ਕੇ ‘ਆਪ’ ਤੇ ਕਾਂਗਰਸੀ ਭਿੜੇ
Ad Position 24