19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪਿੰਡ ਲੱਖਣ ਕਲਾਂ ਵਿਖੇ ਗ੍ਰਾਮ ਸਭਾ ਇਜਲਾਸ ’ਚ ਪਿੰਡ ਵਾਸੀਆਂ ਨੇ ਨਸ਼ਿਆਂ ਖਿਲਾਫ਼ ਪਾਇਆ ਮਤਾ

Ad Position 21
No active advertisement
ਅਜੀਤ ਡੈਸਕ 29-07-2026
ਕਲਾਨੌਰ, 28 ਜੁਲਾਈ (ਪੁਰੇਵਾਲ)-ਨੇੜਲੇ ਪਿੰਡ ਲੱਖਣ ਕਲਾਂ ’ਚ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਦੇ ਮੁਹਤਬਰਾਂ ਦੀ ਇਕੱਤਰਤਾ ਹੋਈ। ਇਸ ਦੌਰਾਨ ਸਰਪੰਚ ਸੰਜੀਵ ਕੁਮਾਰ ਸ਼ਰਮਾ ਦੀ ਅਗਵਾਈ ’ਚ ਗ੍ਰਾਮ ਸਭਾ ਦਾ ਇਜਲਾਸ ਬੁਲਾ ਕੇ ਨਸ਼ਿਆਂ ਦੀ ਰੋਕਥਾਮ ਲਈ 21 ਮੈਂਬਰੀ ਕਮੇਟੀ ਗਠਿਤ ਕੀਤੀ ਗਈ। ਇਕੱਤਰਤਾ ਦੇ ਕਾਰਨ ਸਬੰਧੀ ਪਿੰਡ ਵਾਸੀ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਦਰਅਸਲ ਪਿਛਲੇ ਦਿਨੀਂ ਪਿੰਡ ਦੇ ਇਕ ਨੌਜਵਾਨ ਦੀ ਮੌਤ ਹੋ ਗਈ ਸੀ ਤੇ ਇਸ ਸਾਰੇ ਘਟਨਾਕ੍ਰਮ ਤੋਂ ਬਾਅਦ ਪਿੰਡ ਦੇ ਸੁਹਿਰਦ ਲੋਕਾਂ ਨੇ ਵਿਚਾਰ ਕੀਤਾ ਕਿ ਕਿਉਂ ਨਾ ਇਕ ਕਮੇਟੀ ਬਣਾ ਕੇ ਪਿੰਡ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਦਾ ਯਤਨ ਕੀਤਾ ਜਾਵੇ। ਸਰਪੰਚ ਸੰਜੀਵ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਗ੍ਰਾਮ ਸਭਾ ਦਾ ਇਜਲਾਸ ਬੁਲਾਇਆ ਗਿਆ ਤੇ ਇਸ ਇਜਲਾਸ ਵਿਚ 21 ਮੈਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜੋ ਪਿੰਡ ਵਿਚ ਨਸ਼ੇ ਲੈ ਕੇ ਆਉਣ ਵਾਲਿਆਂ ’ਤੇ ਨਜ਼ਰ ਰੱਖੇਗੀ ਅਤੇ ਪਿੰਡ ’ਚ ਨਸ਼ਾ ਤਸਕਰਾਂ ਨੂੰ ਵੀ ਮੂੰਹ ਤੋੜਵਾਂ ਜਵਾਬ ਦੇਵੇਗੀ। ਇਸ ਮੌਕੇ ਲਾਲ ਸਿੰਘ, ਅਸ਼ਵਨੀ ਕੁਮਾਰ, ਅਜੀਤ ਸਿੰਘ, ਅਵਤਾਰ ਸਿੰਘ, ਹਰਜਿੰਦਰ ਸਿੰਘ, ਗੁਰਮੀਤ ਸਿੰਘ, ਨਰਿੰਦਰ ਸਿੰਘ, ਹਰਪ੍ਰੀਤ ਸਿੰਘ, ਜਰਨੈਲ ਸਿੰਘ, ਬਲਵੰਤ ਸਿੰਘ, ਮਨਜਿੰਦਰ ਸਿੰਘ, ਰਾਕੇਸ਼ ਕੁਮਾਰ, ਸੁਖਜੀਤ ਸਿੰਘ, ਕੰਵਲਜੀਤ ਸਿੰਘ, ਗੁਰਜੀਤ ਸਿੰਘ, ਲਵਜੋਤ ਸਿੰਘ, ਸਤਨਾਮ ਸਿੰਘ, ਮਨਜੀਤ ਕੌਰ, ਪਰਮਜੀਤ ਕੌਰ, ਨਿਰਮਲ ਸਿੰਘ, ਰਾਜਿੰਦਰ ਸਿੰਘ, ਮਨਜਿੰਦਰ ਸਿੰਘ, ਸੰਜੀਵ ਕੁਮਾਰ, ਮੀਰਾ, ਯੂਸੁਫ਼ ਮਸੀਹ, ਬੂਟਾ ਮਸੀਹ ਅਤੇ ਹੋਰ ਬਹੁਤ ਸਾਰੇ ਲੋਕ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਵੀ.ਐਮ.ਐਸ. ਇੰਸਟੀਚਿਊਟਸ ਵਿਖੇ ਸਵ: ਵਿਸ਼ਵਾ ਮਿੱਤਰ ਸੇਖੜੀ ਦੀ ਬਰਸੀ ਮਨਾਈ ਅਗਲੀ ਖ਼ਬਰ ਖਾਲਸਾ ਕਾਲਜ ਗੁਰਦਾਸਨੰਗਲ ਵਿਖੇ ਆਰੰਭਤਾ ਦਿਵਸ ਮੌਕੇ ਮੁਫ਼ਤ ਮੈਡੀਕਲ ਕੈਂਪ
Ad Position 24