19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਕੂਲ ਆਫ਼ ਐਮੀਨੈਂਸ ਬਟਾਲਾ ਵਿਖੇ 769 ਵਿਦਿਆਰਥੀਆਂ ਨੂੰ ਬੈਗ ਵੰਡੇ

Ad Position 21
No active advertisement
ਅਜੀਤ ਡੈਸਕ 29-07-2026
ਬਟਾਲਾ, 28 ਜੁਲਾਈ (ਸਤਿੰਦਰ ਸਿੰਘ)-ਸਕੂਲ ਆਫ਼ ਐਮੀਨੈਂਸ ਬਟਾਲਾ ਵਿਖੇ ਪ੍ਰਿੰਸੀਪਲ ਸ੍ਰੀਮਤੀ ਸੁਨੀਤਾ ਸ਼ਰਮਾ ਦੀ ਅਗਵਾਈ ਹੇਠ 10+1 ਅਤੇ 10+2 ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਮੁਫ਼ਤ ਸਕੂਲ ਬੈਗ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਵਰਿੰਦਰਜੀਤ ਸਿੰਘ ਕਾਹਲੋਂ ਬਲਾਕ ਯੂਥ ਕੋਆਰਡੀਨੇਟਰ ਆਮ ਆਦਮੀ ਪਾਰਟੀ ਸ਼ਾਮਲ ਹੋਏ। ਸਮਾਗਮ ਦੌਰਾਨ ਮੇਅਰ ਭੁਪਿੰਦਰ ਸਿੰਘ ਬਾਜਵਾ, ਡਿਪਟੀ ਡੀ.ਈ.ਓ. (ਸੈ.ਸਿੱ.) ਸ਼੍ਰੀ ਅਨਿਲ ਸ਼ਰਮਾ, ਪ੍ਰਿੰਸੀਪਲ ਸ੍ਰੀਮਤੀ ਸੁਨੀਤਾ ਸ਼ਰਮਾ, ਕੌਂਸਲਰ ਅਜਮੇਰ ਸਿੰਘ, ਗਗਨਦੀਪ ਸਿੰਘ ਮੱਲ੍ਹੀ, ਅਮਰੀਕ ਸਿੰਘ ਨੰਬਰਦਾਰ, ਵਰੁਣ ਵਰਮਾ, ਗੁਰਦੀਪ ਸਿੰਘ ਚੇਅਰਮੈਨ ਐੱਸ.ਐੱਮ.ਸੀ., ਸ੍ਰੀਮਤੀ ਸੁਨੇਹਾ ਦੀ ਹਾਜ਼ਰੀ ਵਿਚ ਕੁੱਲ 769 ਮੁਫ਼ਤ ਸਕੂਲ ਬੈਗ ਵਿਦਿਆਰਥੀਆਂ ਨੂੰ ਵੰਡੇ ਗਏ। ਸ਼੍ਰੀ ਅਨਿਲ ਸ਼ਰਮਾ ਨੇ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ, ਜਿਨ੍ਹਾਂ ਵਿਚ ਬੈਗ ਵੀ ਸ਼ਾਮਲ ਹਨ, ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਇਨ੍ਹਾਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਨਾਲ ਪੜਾਈ ਕਰਨ ਉਪਰੰਤ ਪ੍ਰਾਪਤ ਹੋਣ ਵਾਲੀਆਂ ਸਫਲਤਾਵਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਅੰਤ ਵਿਚ ਪ੍ਰਿੰਸੀਪਲ ਸ੍ਰੀਮਤੀ ਸੁਨੀਤਾ ਸ਼ਰਮਾ ਨੇ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਸੰਬੰਧੀ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਲਈ ਹਜ਼ਾਰਾਂ ਸੰਗਤਾਂ ਪੁੱ... ਅਗਲੀ ਖ਼ਬਰ ਨੌਜਵਾਨ ਦੀ ਪਹਿਲਾਂ ਕੁੱਟਮਾਰ ਕੀਤੀ ਬਾਅਦ ’ਚ ਮਜ਼ਾਕ ਉਡਾਇਆ
Ad Position 24