19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਬੰਦੀ ਸਿੰਘਾਂ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਸੰਬੰਧੀ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਲਈ ਹਜ਼ਾਰਾਂ ਸੰਗਤਾਂ ਪੁੱਜਣਗੀਆਂ : ਆਗੂ

Ad Position 21
No active advertisement
ਅਜੀਤ ਡੈਸਕ 29-07-2026
ਕਾਹਨੂੰਵਾਨ, 28 ਜੁਲਾਈ (ਨਿਸ਼ਾਨ ਸਿੰਘ ਚਾਹਲ)-ਅਦਾਲਤੀ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਅਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ 29 ਜੁਲਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਕੋਠੀ ਦਾ ਘਿਰਾਓ ਕਰਨ ਦੇ ਉਲੀਕੇ ਗਏ ਪ੍ਰੋਗਰਾਮ ’ਚ ਲੱਖਾਂ ਸੰਗਤਾਂ ਸ਼ਮੂਲੀਅਤ ਕਰਨਗੀਆਂ। ਇਕ ਅਪੀਲ ਰਾਹੀਂ ਇਹ ਦਾਅਵਾ ਹਲਕਾ ਕਾਦੀਆਂ ਦੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਐਡਵੋਕੇਟ ਗੁਰਜੀਤ ਸਿੰਘ ਕੋਟਲੀ ਸੈਣੀਆਂ ਅਤੇ ਸਿੱਖ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਕਾਹਨੂੰਵਾਨ ਨੇ ਕਰਦਿਆਂ ਸਮੂਹ ਪੰਜਾਬੀਆਂ, ਸਿੱਖ ਸੰਗਤਾਂ, ਸਿੱਖ ਚਿੰਤਕਾਂ ਅਤੇ ਪੰਥ ਦਰਦੀਆਂ ਨੂੰ ਕਿਹਾ ਕਿ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਤੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਅਤੇ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀ ਰਿਹਾਈ ਲਈ ਆਵਾਜ਼ ਨੂੰ ਬੁਲੰਦ ਕਰਨ ਲਈ ਅੱਜ 29 ਜੁਲਾਈ ਨੂੰ ਮੁੱਖ ਮੰਤਰੀ ਨਿਵਾਸ ਦੇ ਘਿਰਾਓ ਸਬੰਧੀ ਉਲੀਕੇ ਗਏ ਪ੍ਰੋਗਰਾਮ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਘਿਰਾਓ ਵਿਚ ਸ਼ਮੂਲੀਅਤ ਕਰਨ ਲਈ ਉਹ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਵਿਖੇ ਇਕੱਤਰ ਹੋਣ, ਜਿਥੋਂ ਇੱਕ ਵੱਡੇ ਕਾਫਲੇ ਦੇ ਰੂਪ ਵਿਚ ਸੰਗਤਾਂ ਮੁੱਖ ਮੰਤਰੀ ਦੇ ਘਿਰਾਓ ਲਈ ਰਵਾਨਾ ਹੋਣਗੀਆਂ। ਇਨ੍ਹਾਂ ਆਗੂਆਂ ਨੇ ਇਲਾਕੇ ਦੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਆਓ, ਪੰਥ ਅਤੇ ਪੰਜਾਬ ਦੇ ਹੱਕਾਂ ਲਈ ਇੱਕਜੁੱਟ ਹੋ ਕੇ ਇਸ ਰੋਸ ਪ੍ਰਦਰਸ਼ਨ ਵਿੱਚ ਆਪਣੀ ਹਾਜ਼ਰੀ ਲਾ ਕੇ ਏਕਤਾ ਅਤੇ ਦ੍ਰਿੜਤਾ ਦਾ ਪ੍ਰਗਟਾਵਾ ਕਰੀਏ ਤਾਂ ਜੋ ਪੰਥ ਦਰਦੀਆਂ ਤੇ ਸਿੱਖ ਪਰੰਪਰਾਵਾਂ ਦਾ ਘਾਣ ਕਰਨ ਵਾਲਿਆਂ ਦੇ ਨਾਲ ਸਖਤੀ ਦੇ ਨਾਲ ਨਜਿੱਠਿਆ ਜਾਵੇ।

Ad Position 22
No active advertisement
ਪਿਛਲੀ ਖ਼ਬਰ ਸਤਿੰਦਰ ਸਿੰਘ ਰਿਆੜ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਯੂਥ ਵਿੰਗ ਦੇ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਕੂਲ ਆਫ਼ ਐਮੀਨੈਂਸ ਬਟਾਲਾ ਵਿਖੇ 769 ਵਿਦਿਆਰਥੀਆਂ ਨੂੰ ਬੈਗ ਵੰਡੇ
Ad Position 24