19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪਿੰਡ ਡੱਲਾ ਦੇ 80 ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਸ਼ਾਮਲ

Ad Position 21
No active advertisement
ਅਜੀਤ ਡੈਸਕ 29-07-2026
ਬਟਾਲਾ, 28 ਜੁਲਾਈ (ਸਤਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਬਟਾਲਾ ਦੀ ਭਰਵੀਂ ਮੀਟਿੰਗ ਸਤਿੰਦਰਜੀਤ ਸਿੰਘ ਗਿੱਲ ਪ੍ਰਧਾਨ ਜ਼ਿਲ੍ਹਾ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਪਿੰਡ ਡੱਲਾ ਵਿੱਚ ਹੋਈ। ਗਿਆਨੀ ਦਮਨਪ੍ਰੀਤ ਸਿੰਘ ਜੈਤੋਸਰਜਾ ਦੇ ਕਵੀਸ਼ਰੀ ਜਥੇ ਨੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੀਆਂ ਕਵਿਤਾਵਾਂ ਸੁਣਾ ਕੇ ਸੰਗਤਾਂ ਨੂੰ ਉਨ੍ਹਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਪ੍ਰਿਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਕਾਂਗਰਸ, ਬੀਜੇਪੀ, ਅਕਾਲੀ ਦਲ ਬਾਦਲ ਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਤਬਾਹੀ ਦੇ ਕੰਢੇ ’ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਇਸ ਵਕਤ ਪੰਜਾਬ ਆਪਣੇ ਸਭ ਤੋਂ ਮਾੜੇ ਦੌਰ ਵਿਚੋਂ ਗੁਜ਼ਰ ਰਿਹਾ ਹੈ। ਬੀਬੀ ਅਮਨਦੀਪ ਕੌਰ ਰੰਧਾਵਾ ਨੇ ਕਿਹਾ ਕਿ ਨਸ਼ਿਆਂ ਦੇ ਸੰਤਾਪ ਦਾ ਸਭ ਤੋਂ ਵੱਧ ਅਸਰ ਸਾਡੀਆਂ ਮਾਵਾਂ ਤੇ ਭੈਣਾਂ ਭੁਗਤ ਰਹੀਆਂ ਹਨ। ਸਾਨੂੰ ਅੰਮ੍ਰਿਤਪਾਲ ਸਿੰਘ ਹੀ ਰਾਹਤ ਦਵਾ ਸਕਦਾ ਹੈ। ਸ: ਗਿੱਲ ਨੇ ਕਿਹਾ ਕਿ ਪੰਜਾਬ ਦਾ ਸਹੀ ਵਿਕਾਸ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਹੀ ਕਰਾ ਸਕਦੀ ਹੈ। ਪਲਵਿੰਦਰ ਸਿੰਘ, ਗੁਰਦੇਵ ਸਿੰਘ ਸ਼ਾਹੀ, ਮਨਵਿੰਦਰ ਸਿੰਘ ਪ੍ਰਿੰਸ ਦਕੋਹਾ, ਸ੍ਰੀ ਵੋਹਰਾ, ਸਤਨਾਮ ਸਿੰਘ ਕਵੀਸ਼ਰ, ਗੁਰਦੀਪ ਸਿੰਘ ਕੋਟ ਮਜਲਸ, ਗੁਰਤੇਜ ਸਿੰਘ ਹੇਅਰ, ਬੀਬੀ ਪ੍ਰਭਜੋਤ ਕੌਰ, ਜਸਬੀਰ ਸਿੰਘ, ਬੀਬੀ ਕੰਵਲਪ੍ਰੀਤ ਕੌਰ ਖਤੀਬ, ਬੀਬੀ ਮਨਪ੍ਰੀਤ ਕੌਰ ਨੇ ਕਿਹਾ ਕਿ ਜੇ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਉਣਾ ਹੈ ਤਾਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਸਾਥ ਦੇਣਾ ਪਵੇਗਾ। ਇਸ ਮੌਕੇ ਮਨਜੀਤ ਸਿੰਘ ਪਾਹੜਾ ਜਨ: ਸਕੱ:, ਦਲਬੀਰ ਸਿੰਘ ਧਾਰੀਵਾਲ, ਸਤਿੰਦਰਪਾਲ ਸਿੰਘ ਕੰਗ ਗਾਦੜੀਆਂ, ਜਗਤਾਰ ਸਿੰਘ ਪੰਨੂੰ, ਬਾਬਾ ਸੁਖਵਿੰਦਰ ਸਿੰਘ ਕੋਟਲਾ ਮੂਸਾ, ਦਿਲਬਾਗ ਸਿੰਘ ਗੋਬਿੰਦ ਨਗਰ, ਜਗਜੀਤ ਸਿੰਘ ਪਾਰਕ ਐਵਿਨਿਊ, ਸੁਖਵਿੰਦਰ ਸਿੰਘ ਕੋਟਲੀ ਭਾਨ ਸਿੰਘ, ਹਰਜੀਤ ਸਿੰਘ ਵਡਾਲਾ ਗ੍ਰੰਥੀਆਂ, ਲਵਪ੍ਰੀਤ ਸਿੰਘ ਵਡਾਲਾ ਗ੍ਰੰਥੀਆਂ, ਜਨਾਬ ਮੁਸਤਾਕ ਅਲੀ ਯੂਥ ਆਗੂ, ਅਭਿਸ਼ੇਕ ਕੁਮਾਰ, ਹਰਮੀਤ ਸਿੰਘ, ਬੀਬੀ ਮਨਜੀਤ ਕੌਰ, ਬੀਬੀ ਦਰਸ਼ਨ ਕੌਰ, ਅਨੂਪ ਸਿੰਘ ਬੋਪਾਰਾਏ ਆਦਿ ਮੌਜੂਦ ਸਨ। ਇਸ ਮੌਕੇ ਪਿੰਡ ਦੀ 61 ਮੈਂਬਰੀ ਕਮੇਟੀ ਬਣਾਈ ਗਈ, ਜਿਸ ਵਿਚ ਗੁਰਵਿੰਦਰ ਸਿੰਘ, ਸੁਰਿੰਦਰ ਸਿੰਘ ਟਰਾਂਸਪੋਰਟਰ, ਬਲਦੇਵ ਸਿੰਘ ਚੱਕੀ ਵਾਲੇ, ਸਰੂਪ ਸਿੰਘ, ਅਜੀਤ ਸਿੰਘ ਨੰਬਰਦਾਰ, ਜਗੀਰ ਸਿੰਘ ਮੈਂਬਰ, ਸ਼ਰਨਜੀਤ ਸਿੰਘ, ਦੀਦਾਰ ਸਿੰਘ, ਰਣਜੋਤ ਸਿੰਘ ਸਾਬਕਾ ਪੰਚ, ਹਰਜੀਤ ਸਿੰਘ ਸੈਕਟਰੀ, ਸਤਨਾਮ ਸਿੰਘ ਫੌਜੀ, ਜਰਨੈਲ ਸਿੰਘ ਗ੍ਰੰਥੀ ਸਿੰਘ, ਗੁਰ ਕਿਰਪਾਲ ਸਿੰਘ ,ਜਸਪਾਲ ਸਿੰਘ, ਗਿਆਨ ਸਿੰਘ ,ਜੋਗਿੰਦਰ ਸਿੰਘ, ਗੁਰਜੀਤ ਸਿੰਘ ਬਾਬਾ ਕਾਹਲੋਂ, ਕੁਲਦੀਪ ਸਿੰਘ ਕਵੀਸ਼ਰ, ਸਰਵਣ ਸਿੰਘ ਕਵੀਸ਼ਰ, ਜੋਗਾ ਸਿੰਘ, ਤਜਿੰਦਰ ਸਿੰਘ, ਰੌਬਨਪ੍ਰੀਤ ਸਿੰਘ, ਜਸਵਿੰਦਰ ਸਿੰਘ, ਬਲਜੀਤ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ, ਬਾਬਾ ਮੁਲਖ ਰਾਜ, ਨਿਰਜੀਤ ਸਿੰਘ, ਮੰਗਲ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ, ਬੀਬੀ ਚਰਨਜੀਤ ਕੌਰ, ਬੀਬੀ ਕੁਲਵਿੰਦਰ ਕੌਰ, ਬੀਬੀ ਸਤਵੰਤ ਕੌਰ, ਬੀਬੀ ਨਰੇਸ਼ ਕੌਰ, ਬੀਬੀ ਰਾਜਵਿੰਦਰ ਕੌਰ, ਬੀਬੀ ਸਰਬਜੀਤ ਕੌਰ, ਬੀਬੀ ਕਰਮਜੀਤ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਅਮਨਦੀਪ ਕੌਰ, ਬੀਬੀ ਮਮਤਾ ਕੌਰ, ਬੀਬੀ ਲਵਲੀ ਕੌਰ, ਬੀਬੀ ਸ਼ਰਨਜੀਤ ਕੌਰ, ਬੀਬੀ ਸੁਖਵਿੰਦਰ ਕੌਰ, ਬੀਬੀ ਗੁਰਪ੍ਰੀਤ ਕੌਰ, ਬੀਬੀ ਕੁਲਵੰਤ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਪਿਆਰ ਕੌਰ, ਬੀਬੀ ਰਣਜੀਤ ਕੌਰ, ਬੀਬੀ ਨਿੰਦਰ ਕੌਰ, ਬੀਬੀ ਰਾਜੀ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਲਖਵਿੰਦਰ ਕੌਰ, ਬੀਬੀ ਸਰਬਜੀਤ ਕੌਰ, ਬੀਬੀ ਕੁਲਦੀਪ ਕੌਰ, ਬੀਬੀ ਸਰਬਜੀਤ ਕੌਰ, ਬੀਬੀ ਕਮਲਜੀਤ ਕੌਰ ਅਤੇ ਬੀਬੀ ਸਰਬਜੀਤ ਕੌਰ ਆਦਿ ਮੈਂਬਰ ਬਣੇ।
Ad Position 22
No active advertisement
ਪਿਛਲੀ ਖ਼ਬਰ ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ’ਚ ਆਵਾਜਾਈ ਨਿਯਮਾਂ ਦੀ ਜਾਣਕਾਰੀ ਦੇਣ ਸੰਬੰਧੀ ਸੈਮੀਨਾਰ ਅਗਲੀ ਖ਼ਬਰ ਸਤਿੰਦਰ ਸਿੰਘ ਰਿਆੜ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਯੂਥ ਵਿੰਗ ਦੇ ਜਨਰਲ ਸਕੱਤਰ ਨਿਯੁਕਤ
Ad Position 24