19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ’ਚ ਆਵਾਜਾਈ ਨਿਯਮਾਂ ਦੀ ਜਾਣਕਾਰੀ ਦੇਣ ਸੰਬੰਧੀ ਸੈਮੀਨਾਰ

Ad Position 21
No active advertisement
ਅਜੀਤ ਡੈਸਕ 29-07-2026
ਅਲੀਵਾਲ, 28 ਜੁਲਾਈ (ਸੁੱਚਾ ਸਿੰਘ ਬੁੱਲੋਵਾਲ)-ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ’ਚ ਟਰੈਫ਼ਿਕ ਤੇਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਤੇ ਟਰੈਫਿਕ ਇੰਚਾਰਜ ਸਬ ਇੰਸਪੈਕਟਰ ਹਰਜੀਤ ਸਿੰਘ ਤੇ ਚਾਇਲਡ ਅਫਸਰ ਸ੍ਰੀ ਸੁਨੀਲ ਜੋਸ਼ੀ ਨੇ ਸਕੂਲ ਦੇ ਬੱਚਿਆਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਦੀ ਜਾਣਕਾਰੀ ਦਿੱਤੀ, ਜਿਸ ’ਚ 18 ਸਾਲ ਤੋਂ ਘੱਟ ਉਮਰ ਦੇ ਬੱਚੇ ਵਾਹਨ ਨਾ ਚਲਾਉਣ, ਤਿੰਨ ਜਾਣੇ ਸਵਾਰੀ ਨਾ ਕਰਨ, ਵਾਹਨ ਦੇ ਕਾਗਜਾਤ ਪੂਰੇ ਰੱਖਣ, ਹੈਲਮੈਟ ਤੇ ਸੀਟ ਬੈਲਟ ਦੀ ਵਰਤੋਂ ਕਰਨ, ਲਾਇਸੈਂਸ ਤੇ ਇੰਸੋਰੈਂਸ ਦੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਜਗਰੂਕ ਕੀਤਾ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਪੰਨੂੰ, ਪ੍ਰਿੰਸੀਪਲ ਹਰਪਿੰਦਰਪਾਲ ਸਿੰਘ ਸੰਧੂ, ਉਪ ਪ੍ਰਿੰਸੀਪਲ ਸ੍ਰੀਮਤੀ ਪ੍ਰਿਤਪਾਲ ਕੌਰ, ਸ਼੍ਰੀਮਤੀ ਰਵਿੰਦਰ ਕੌਰ, ਸ੍ਰੀਮਤੀ ਪਲਵਿੰਦਰ ਕੌਰ, ਏਐੱਸਆਈ ਰਮਨ ਕੁਮਾਰ, ਅਮੋਲਕ ਸਿੰਘ, ਗੁਰਨਾਮ ਸਿੰਘ ਤੇ ਸਕੂਲ ਦੇ ਅਧਿਆਪਕ ਹਰਜੀਤ ਕੌਰ, ਜਸਵਿੰਦਰ ਕੌਰ, ਸੰਦੀਪ ਕੌਰ, ਅਨਮੋਲ, ਸੁਰਜੀਤ ਸਿੰਘ, ਰਮਨ ਕੁਮਾਰ, ਯੁਗਰਾਜ ਸਿੰਘ, ਸਰਾਫਿਨ ਪਾਲ, ਰਾਹੁਲ ਗਿੱਲ, ਰਾਹੁਲ ਕੁਮਾਰ, ਸੁਖਬੀਰ ਸਿੰਘ, ਨਿਰਮਲਾ ਦੇਵੀ, ਸੁਖਦੀਪ ਕੌਰ, ਮਧੂ, ਕਨਿਕਾ, ਰਵਿੰਦਰ ਕੌਰ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਖਾਲਸਾ ਏਡ ਨੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਬੂਟਿਆਂ ਦਾ ਲੰਗਰ ਲਗਾਇਆ ਅਗਲੀ ਖ਼ਬਰ ਪਿੰਡ ਡੱਲਾ ਦੇ 80 ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਸ਼ਾਮਲ
Ad Position 24