19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਖਾਲਸਾ ਏਡ ਨੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਬੂਟਿਆਂ ਦਾ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 29-07-2026
ਬਟਾਲਾ, 28 ਜੁਲਾਈ (ਸਤਿੰਦਰ ਸਿੰਘ)-ਸਮਾਜ ਸੇਵੀ ਸੰਸਥਾ ਖਾਲਸਾ ਏਡ ਦੀ ਬਟਾਲਾ ਟੀਮ ਵਲੋਂ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਫਲਦਾਰ ਤੇ ਛਾਂਦਾਰ ਬੂਟਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਸੰਸਥਾ ਦੇ ਅਹੁਦੇਦਾਰਾਂ ਨੇ ਸਥਾਨਕ ਟਰੈਫਿਕ ਚੌਕ ’ਚ ਇਹ ਲੰਗਰ ਲਗਾ ਕੇ ਲੋਕਾਂ ਨੂੰ ਬੂਟੇ ਵੰਡੇ। ਉਨ੍ਹਾਂ ਕਿਹਾ ਕਿ ਇਹ ਲੰਗਰ ਅੱਜ 29 ਜੁਲਾਈ ਨੂੰ ਵੀ 9 ਤੋਂ 11 ਵਜੇ ਤੱਕ ਲਗਾਇਆ ਜਾਵੇਗਾ, ਜਿਸ ਦੌਰਾਨ ਵੱਖ-ਵੱਖ ਕਿਸਮਾਂ ਦਾ ਬੂਟੇ ਰਾਹਗੀਰਾਂ ਤੇ ਸ਼ਹਿਰ ਵਾਸੀਆਂ ਨੂੰ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਲੋਕਾਂ ਨੂੰ ਵੱਖ-ਵੱਖ ਬੂਟੇ ਲਗਾਉਣੇ ਚਾਹੀਦੇ ਹਨ ਤੇ ਉਨ੍ਹਾਂ ਦੀ ਸਾਂਭ-ਸੰਭਾਲ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦਿਨੋ-ਦਿਨ ਦਰਖਤਾਂ ਦੀ ਹੋ ਰਹੀ ਕਟਾਈ ਕਾਰਨ ਆਉਣ ਵਾਲਾ ਸਮਾਂ ਬਹੁਤ ਹੀ ਘਾਤਕ ਹੋਵੇਗਾ। ਇਸ ਲਈ ਸਮੇਂ ਦੀ ਨਜ਼ਾਕਤ ਨੂੰ ਸਮਝਦਿਆਂ ਲੋਕਾਂ ਨੂੰ ਬੂਟੇ ਤੇ ਪ੍ਰਵਰਿਸ਼ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਦਿੱਤੇ ਜਾ ਰਹੇ ਧਰਨੇ ’ਚ ਗੁਰਦਾਸਪੁਰ ਤੋਂ ਵੱਡਾ ਕਾਫ਼ਲਾ ਹੋਵੇਗਾ ਸ਼ਾਮਿਲ-ਐਡਵੋਕੇਟ ਅਜੈਪਾਲ ਸ... ਅਗਲੀ ਖ਼ਬਰ ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ’ਚ ਆਵਾਜਾਈ ਨਿਯਮਾਂ ਦੀ ਜਾਣਕਾਰੀ ਦੇਣ ਸੰਬੰਧੀ ਸੈਮੀਨਾਰ
Ad Position 24