19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਦਿੱਤੇ ਜਾ ਰਹੇ ਧਰਨੇ ’ਚ ਗੁਰਦਾਸਪੁਰ ਤੋਂ ਵੱਡਾ ਕਾਫ਼ਲਾ ਹੋਵੇਗਾ ਸ਼ਾਮਿਲ-ਐਡਵੋਕੇਟ ਅਜੈਪਾਲ ਸਿੰਘ ਢਿੱਲੋਂ

Ad Position 21
No active advertisement
ਅਜੀਤ ਡੈਸਕ 29-07-2026
ਗੁਰਦਾਸਪੁਰ, 28 ਜੁਲਾਈ (ਚੱਕਰਾਜਾ)-ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਵਲੋਂ 29 ਜੁਲਾਈ ਨੂੰ ਮੁੱਖ ਮੰਤਰੀ ਦੀ ਚੰਡੀਗੜ੍ਹ ਰਿਹਾਇਸ਼ ’ਤੇ ਦਿੱਤੇ ਜਾ ਰਹੇ ਧਰਨੇ ਦੇ ਸਬੰਧ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਦੀ ਮੀਟਿੰਗ ਹੋਈ। ਜਾਣਕਾਰੀ ਦਿੰਦੇ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਗੁਰਦਾਸਪੁਰ ਦੇ ਇੰਚਾਰਜ ਐਡਵੋਕੇਟ ਅਜੈਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਧਰਨੇ ਵਿਚ ਸ਼ਾਮਿਲ ਹੋਣ ਲਈ ਗੁਰਦਾਸਪੁਰ ਤੋਂ ਵੱਡੀ ਗਿਣਤੀ ਵਿਚ ਕਾਫ਼ਲਾ ਸ਼ਾਮਿਲ ਹੋਵੇਗਾ। ਉਨ੍ਹਾਂ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਵਧਦੀ ਲੋਕਪ੍ਰੀਅਤਾ ਨੂੰ ਦੇਖ ਕੇ ਮੌਜੂਦਾ ਸਰਕਾਰ ਬੁਖਲਾਹਟ ਵਿਚ ਆ ਗਈ ਹੈ। ਜਿਸ ਕਾਰਨ ਉਨ੍ਹਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਜਾ ਰਿਹਾ। ਇਸੇ ਤਰ੍ਹਾਂ ਕਈ ਕਈ ਸਾਲਾ ਤੋਂ ਜੇਲ੍ਹਾਂ ਵਿਚ ਡੱਕੇ ਬੰਦੀ ਸਿੰਘ ਜੋ ਆਪਣੀਆਂ ਸਜਾਵਾਂ ਵੀ ਪੂਰੀਆਂ ਕਰ ਚੁੱਕੇ ਹਨ। ਪਰ ਇਸ ਦੇ ਬਾਵਜੂਦ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਹੜਤਾਲ 23ਵੇਂ ਦਿਨ ’ਚ ਦਾਖ਼ਲ ਅਗਲੀ ਖ਼ਬਰ ਖਾਲਸਾ ਏਡ ਨੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਬੂਟਿਆਂ ਦਾ ਲੰਗਰ ਲਗਾਇਆ
Ad Position 24