19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਮਲਟੀਪਰਪਜ਼ ਹੈਲਥ ਵਰਕਰ ਜਗਨ ਨਾਥ ਵਧੀਆ ਵਿਭਾਗੀ ਸੇਵਾਵਾਂ ਦੇ ਚੱਲਦੇ ਸਨਮਾਨਿਤ

Ad Position 21
No active advertisement
ਅਜੀਤ ਡੈਸਕ 29-07-2026
ਘਰੋਟਾ, 28 ਜੁਲਾਈ (ਸੰਜੀਵ ਗੁਪਤਾ)-ਕਮਿਊਨਿਟੀ ਹੈਲਥ ਸੈਂਟਰ ਘਰੋਟਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਸੰਦੀਪ ਕੁਮਾਰ ਵਲੋਂ ਮਲਟੀਪਰਪਜ਼ ਹੈਲਥ ਵਰਕਰ ਜਗਨ ਨਾਥ ਨੂੰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ’ਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਗਨ ਨਾਥ ਨੇ ਸਨਮਾਨ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਹ ਭਵਿੱਖ ਵਿਚ ਵੀ ਪੂਰੀ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਇਸ ਮੌਕੇ ਹੈਲਥ ਇੰਸਪੈਕਟਰ ਭੁਪਿੰਦਰ ਸਿੰਘ, ਦਿਲਬਾਗ ਸਿੰਘ, ਲਖਵਿੰਦਰ ਸਿੰਘ, ਹੈਲਥ ਵਰਕਰ ਕੁਲਦੀਪ ਸਿੰਘ, ਅਰੁਣ ਕੁਮਾਰ, ਸੁਖਦੇਵ ਰਾਜ, ਯੁੱਧਵੀਰ ਸਲਾਰੀਆ, ਚੰਦਰ ਮਹਾਜਨ, ਅਮਰੀਕ ਪੂਨੀਆ, ਅਰੁਣ ਕੁਮਾਰ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੌ ਮਾਤਾ ਰਾਸ਼ਟਰੀ ਮੁਹਿੰਮ ਤਹਿਤ ਕਬਾੜ ਧਰਮਸ਼ਾਲਾ ਵਿਖੇ ਧਾਰਮਿਕ ਸਮਾਗਮ ਅਗਲੀ ਖ਼ਬਰ ਲਾਇਨਜ਼ ਕਲੱਬ ਸਟਾਰ ਨੇ ਆਰਿਆ ਪ੍ਰਾਈਮਰੀ ਸਕੂਲ ਨੂੰ ਗੋਦ ਲੈ ਕੇ 2 ਬੱਚਿਆਂ ਦੀ ਸਾਲਾਨਾ ਫੀਸ ਭਰੀ
Ad Position 24