19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪਠਾਨਕੋਟ ਦੇ ਜਾਨੀਸ਼ ਅਗਰਵਾਲ ਨੇ ਸ਼ਤਰੰਜ ਚੈਂਪੀਅਨਸ਼ਿਪ ਵਿਚ ਦੂਜਾ ਸਥਾਨ ਹਾਸਲ ਕਰਕੇ ਸ਼ਹਿਰ ਦਾ ਨਾਂਅ ਕੀਤਾ ਰੌਸ਼ਨ

Ad Position 21
No active advertisement
ਅਜੀਤ ਡੈਸਕ 29-07-2026
ਪਠਾਨਕੋਟ, 28 ਜੁਲਾਈ (ਸੰਧੂ)-ਹੁਸ਼ਿਆਰਪੁਰ ਦੇ ਨਿੱਜੀ ਪੈਲੇਸ ਵਿਖੇ ਹੁਸ਼ਿਆਰਪੁਰ ਚੈਸ ਕਲੱਬ ਵਲੋਂ ਕਰਵਾਈ ਚੈਸ ਚੈਂਪੀਅਨਸ਼ਿਪ ਵਿਚ ਪਠਾਨਕੋਟ ਦੇ ਜਾਨੀਸ਼ ਅਗਰਵਾਲ ਪੁੱਤਰ ਸੁਮਿਤ ਅਗਰਵਾਲ ਤੇ ਸ਼ਿਖਾ ਅਗਰਵਾਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਇਸ ਮੁਕਾਬਲੇ ਵਿਚ ਪੰਜਾਬ, ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਸਮੇਤ ਉੱਤਰੀ ਭਾਰਤ ਦੇ ਕਰੀਬ 250 ਖਿਡਾਰੀਆਂ ਨੇ ਭਾਗ ਲਿਆ। ਜਾਨੀਸ਼ ਨੇ ਆਪਣੀ ਇਸ ਸਫਲਤਾ ਦਾ ਸਿਹਰਾ ਆਪਣੇ ਮਾਪਿਆਂ, ਕੋਚ ਤੇ ਸਖ਼ਤ ਮਿਹਨਤ ਨੂੰ ਦਿੱਤਾ। ਉਸ ਨੇ ਕਿਹਾ ਕਿ ਉਸ ਦਾ ਟੀਚਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਦਾ ਨਾਮ ਰੌਸ਼ਨ ਕਰਨਾ ਹੈ। ਪਿਤਾ ਸੁਮਿਤ ਅਗਰਵਾਲ, ਮਾਤਾ ਸ਼ਿਖਾ ਅਗਰਵਾਲ, ਦਾਦਾ ਦਿਨੇਸ਼ ਅਗਰਵਾਲ ਅਤੇ ਦਾਦੀ ਰੇਣੂ ਅਗਰਵਾਲ ਨੇ ਇਸ ਉਪਲੱਬਧੀ ‘ਤੇ ਖੁਸ਼ੀ ਜ਼ਾਹਿਰ ਕਰਦਿਆਂ ਜਾਨੀਸ਼ ਨੂੰ ਵਧਾਈ ਦਿੱਤੀ। ਹੁਸ਼ਿਆਰਪੁਰ ਚੈਸ ਕਲੱਬ ਦੇ ਅਹੁਦੇਦਾਰਾਂ ਨੇ ਵੀ ਜਾਨੀਸ਼ ਦੇ ਸ਼ਾਨਦਾਰ ਖੇਡ ਦੀ ਪ੍ਰਸ਼ੰਸਾ ਕੀਤੀ ਅਤੇ ਉਸ ਦੇ ਚਮਕਦਾਰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਵਿਗਿਆਨਕਾਂ ਵਲੋਂ ਕਿਸਾਨਾਂ ਨੂੰ ਝੋਨੇ ਦੇ ਮਧਰੇਪਨ ਤੇ ਵਾਟਕ ਚਿੱਟੀ ਪਿੱਠ ਵਾਲੇ ਟਿੱਡੇ ਪ੍ਰਤੀ... ਅਗਲੀ ਖ਼ਬਰ ਪਠਾਨਕੋਟ ਦੇ ਤੈਰਾਕਾਂ ਨੇ ਸੰਗਰੂਰ ’ਚ ਹੋਈ ਸੀਨੀਅਰ ਪੰਜਾਬ ਰਾਜ ਤੈਰਾਕੀ ਚੈਂਪੀਅਨਸ਼ਿਪ ’ਚ ਜਿੱਤੇ 26 ਤਮਗੇ
Ad Position 24