09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਇਫਟੂ ਵਲੋਂ ਵਰ੍ਹਦੇ ਮੀਂਹ ’ਚ ਐਸ.ਐਸ.ਪੀ. ਦਫ਼ਤਰ ਅੱਗੇ ਧਰਨਾ

Ad Position 21
No active advertisement
ਅਜੀਤ ਡੈਸਕ 30-07-2026

ਗੁਰਦਾਸਪੁਰ, 29 ਜੁਲਾਈ (ਗੁਰਪ੍ਰਤਾਪ ਸਿੰਘ)-ਵਿਦੇਸ਼ ਭੇਜਣ ਦੇ ਨਾਂਅ ‘ਤੇ 14 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ ਕਰਵਾਉਣ ਲਈ ਅੱਜ ਖ਼ਰਾਬ ਮੌਸਮ ਤੇ ‘ਵਰਦੇ ਮੀਂਹ’ ਦੇ ਬਾਵਜੂਦ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ ਵਲੋਂ ਐਸ.ਐਸ.ਪੀ. ਦਫ਼ਤਰ ਗੁਰਦਾਸਪੁਰ ਅੱਗੇ ਭਾਰੀ ਰੋਸ ਧਰਨਾ ਦਿੱਤਾ ਗਿਆ । ਧਰਨੇ ਦੌਰਾਨ ਪਹੁੰਚੇ ਡੀ.ਐਸ.ਪੀ. ਹਰੀਸ਼ ਬਹਿਲ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਸੋਮਵਾਰ ਤੱਕ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਭਰੋਸਾ ਦਿੱਤਾ ਗਿਆ। ਜਿਸ ਤੋਂ ਬਾਅਦ ਜਥੇਬੰਦੀਆਂ ਨੇ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ। ਹਾਲਾਂਕਿ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਸੋਮਵਾਰ ਤੱਕ ਕਾਰਵਾਈ ਨਾ ਹੋਈ ਤਾਂ ਐਸ.ਐਸ.ਪੀ. ਦਫ਼ਤਰ ਅੱਗੇ ਮੁੜ ਅਣਮਿੱਥੇ ਸਮੇਂ ਲਈ ਮੋਰਚਾ ਖੋਲ੍ਹਿਆ ਜਾਵੇਗਾ।
ਨਕਲੀ ਵੀਜ਼ਾ ਦੇ ਕੇ ਮਾਰੀ 14 ਲੱਖ ਦੀ ਠੱਗੀ
ਧਰਨੇ ਨੂੰ ਸੰਬੋਧਨ ਕਰਦਿਆਂ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ ਦੇ ਸੂਬਾ ਵਿੱਤ ਸਕੱਤਰ ਜੋਗਿੰਦਰ ਪਾਲ ਪਨਿਆੜ, ਜ਼ਿਲ੍ਹਾ ਪ੍ਰਧਾਨ ਸੁਖਦੇਵ ਰਾਜ ਬਹਿਰਾਮਪੁਰ ਅਤੇ ਜ਼ਿਲ੍ਹਾ ਦਫ਼ਤਰ ਸਕੱਤਰ ਜੋਗਿੰਦਰ ਪਾਲ ਘੁਰਾਲਾ ਨੇ ਦੱਸਿਆ ਕਿ ਟਰੈਵਲ ਏਜੰਟ ਨੇ ਪਿੰਡ ਘੁਰਾਲਾ ਦੇ ਰਹਿਣ ਵਾਲੇ ਸੋਮਰਾਜ ਦੇ ਪੁੱਤਰ ਨੂੰ ਆਸਟ੍ਰੇਲੀਆ ਭੇਜਣ ਬਦਲੇ 14 ਲੱਖ ਰੁਪਏ ਲਏ ਸਨ, ਪਰ ਉਸ ਨੂੰ ਨਕਲੀ ਵੀਜ਼ਾ ਦੇ ਦਿੱਤਾ। ਠੱਗੀ ਦਾ ਪਤਾ ਲੱਗਣ ‘ਤੇ ਜਦੋਂ ਐਸ.ਐਸ.ਪੀ. ਗੁਰਦਾਸਪੁਰ ਨੂੰ ਸ਼ਿਕਾਇਤ ਦਿੱਤੀ ਗਈ ਤਾਂ ਉਸ ਵਲੋਂ ਫਰਵਰੀ 2026 ਤੱਕ ਸਾਰੇ ਪੈਸੇ ਮੋੜਨ ਦਾ ਲਿਖਤੀ ਰਾਜ਼ੀਨਾਮਾ ਕੀਤਾ ਗਿਆ । ਪਰ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਉਸ ਵਲੋਂ ਇਕ ਰੁਪਇਆ ਵੀ ਵਾਪਸ ਨਹੀਂ ਕੀਤਾ ਗਿਆ। ਆਗੂਆਂ ਵਲੋਂ ਪੁਲਿਸ ਦੇ ਰਵੱਈਏ ਤੇ ਸਿਆਸੀ ਦਖ਼ਲ ਅੰਦਾਜ਼ੀ ‘ਤੇ ਸਬੰਧੀ ਕਈ ਤਰ੍ਹਾਂ ਦੇ ਦੋਸ਼ ਲਗਾਏ ਗਏ। ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਦੁਬਾਰਾ ਸ਼ਿਕਾਇਤ ਦੇਣ ਦੇ ਬਾਵਜੂਦ ਪੁਲਿਸ ਵਲੋਂ ਕਾਰਵਾਈ ਕਰਨ ਦੀ ਬਜਾਏ ਮਾਮਲੇ ਨੂੰ ਲਮਕਾਇਆ ਗਿਆ ਅਤੇ ਰਾਜਨੀਤਕ ਆਗੂ ਦਾ ਨਾਂਅ ਲੈ ਕੇ ਮਾਮਲੇ ਨੂੰ ਟਾਲਣ ਦੀ ਕੋਸ਼ਿਸ਼ ਕੀਤੀ ਗਈ । ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਅਮਰ ਕ੍ਰਾਂਤੀ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸਤਬੀਰ ਸਿੰਘ ਸੁਲਤਾਨੀ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਮੇਜਰ ਸਿੰਘ ਕੋਟਟੋਡਰਮੱਲ ਅਤੇ ਜਮਹੂਰੀ ਅਧਿਕਾਰ ਸਭਾ ਦੇ ਅਮਰਜੀਤ ਸ਼ਾਸਤਰੀ ਨੇ ਕਿਹਾ ਕਿ ਪੰਜਾਬ ‘ਚ ਪੁਲਿਸ ਦਾ ਰਵੱਈਆ ਪੀੜਤਾਂ ਪ੍ਰਤੀ ਨਿਰਾਸ਼ਾਜਨਕ ਹੈ । ਉਨ੍ਹਾਂ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਹਲਕਾ ਇੰਚਾਰਜ ਅਤੇ ਪਾਰਟੀ ਆਗੂ ਥਾਣਿਆਂ ਨੂੰ ਆਪਣੀ ਮਰਜ਼ੀ ਨਾਲ ਚਲਾ ਰਹੇ ਹਨ। ਜੇਕਰ ਝਗੜਿਆਂ ਤੇ ਠੱਗੀਆਂ ਦੇ ਸਮਝੌਤੇ ਪਾਰਟੀ ਨੇਤਾਵਾਂ ਨੇ ਹੀ ਕਰਵਾਉਣੇ ਹਨ ਤਾਂ ਪੁਲਿਸ ਥਾਣਿਆਂ ਨੂੰ ਤਾਲੇ ਲਗਾ ਦੇਣੇ ਚਾਹੀਦੇ ਹਨ। ਰੋਸ ਪ੍ਰਦਰਸ਼ਨ ’ਚ ਜਰਨੈਲ ਸਿੰਘ, ਸੁਰਿੰਦਰ ਪਾਲ, ਬਲਦੇਵ ਰਾਜ, ਤਰਸੇਮ ਲਾਲ, ਲਖਵਿੰਦਰ ਲੱਕੀ, ਕੁਲਦੀਪ ਸਿੰਘ, ਜਸਪਾਲ, ਅਸ਼ੋਕ ਕੁਮਾਰ, ਦੇਸ ਰਾਜ, ਚੰਨਣ ਸਿੰਘ, ਹਰਜੀਤ ਸਿੰਘ ਅਤੇ ਤਰਲੋਚਨ ਸਿੰਘ ਬਹਿਰਾਮਪੁਰ ਸਮੇਤ ਵੱਡੀ ਗਿਣਤੀ ‘ਚ ਸਮਰਥਕ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸੜਕ ਦੀ ਮਾੜੀ ਹਾਲਤ ਕਾਰਨ ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਹਲਕਾ ਇੰਚਾਰਜ ਬਣਨ ਉਪਰੰਤ ਹਲਕੇ ’ਚ ਪਹੁੰਚਣ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਜੋਬਨ ਰੰਧਾਵਾ ਦਾ ਗਰਮਜੋਸ਼ੀ ਨਾਲ ਸਵਾਗਤ
Ad Position 24