09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪਿੰਡ ਬੇਰੀ ਦੇ ਨੌਜਵਾਨ ਦੀ ਦੁਬਈ ’ਚ ਮੌਤ

Ad Position 21
No active advertisement
ਅਜੀਤ ਡੈਸਕ 30-07-2026
ਕਾਹਨੂੰਵਾਨ, 29 ਜੁਲਾਈ (ਨਿਸ਼ਾਨ ਸਿੰਘ ਚਾਹਲ)-ਪਰਿਵਾਰ ਦੇ ਉਜਵਲ ਭਵਿੱਖ ਲਈ ਦੁਬਈ ਗਏ ਬਲਾਕ ਕਾਹਨੂੰਵਾਨ ਦੇ ਪਿੰਡ ਬੇਰੀ ਵਾਸੀ ਨੌਜਵਾਨ ਸੁਖਦੇਵ ਸਿੰਘ ਪੁੱਤਰ ਗੁਰਦਾਸ ਸਿੰਘ ਦੀ ਦੁਬਈ ’ਚ ਇਕ ਬਿਮਾਰੀ ਤੋਂ ਬਾਅਦ ਮੌਤ ਹੋ ਗਈ। ਸੁਖਦੇਵ ਸਿੰਘ ਦੁਬਈ ਵਿਚ ਇਕ ਕੰਪਨੀ ਦਾ ਟਰਾਲਾ ਚਲਾਉਂਦਾ ਸੀ। ਉਹ ਕੁਝ ਸਮੇਂ ਤੋਂ ਬਿਮਾਰ ਸੀ। ਉਸ ਦਾ ਇਲਾਜ ਚੱਲ ਰਿਹਾ ਸੀ ਕਿ ਇਲਾਜ ਦੌਰਾਨ ਹੀ ਬੀਤੇ ਦਿਨੀਂ ਉਸ ਦੀ ਦੁਬਈ ’ਚ ਮੌਤ ਹੋ ਗਈ। ਉਸ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ਤੇ ਪਿੰਡ ਵਿਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਤੇ ਸਹਿਯੋਗੀਆਂ ਦੇ ਯਤਨਾਂ ਨਾਲ ਸੁਖਦੇਵ ਸਿੰਘ ਦੀ ਮ੍ਰਿਤਕ ਦੇਹ ਦੁਬਈ ਤੋਂ ਪੰਜਾਬ ਲਿਆਂਦੀ ਗਈ। ਪਿੰਡ ਬੇਰੀ ’ਚ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਪਿੰਡ ਵਾਸੀਆਂ ਦੀ ਹਾਜ਼ਰੀ ’ਚ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਸੁਖਦੇਵ ਸਿੰਘ ਆਪਣੇ ਪਿੱਛੇ ਪਤਨੀ ਤੇ ਦੋ ਛੋਟੀਆਂ ਬੱਚੀਆਂ ਛੱਡ ਗਿਆ ਹੈ। ਘਰ ਦੇ ਕਮਾਉਣ ਵਾਲੇ ਮੈਂਬਰ ਦੀ ਅਚਾਨਕ ਮੌਤ ਤੋਂ ਬਾਅਦ ਪਰਿਵਾਰ ਸਾਹਮਣੇ ਰੋਜ਼ੀ-ਰੋਟੀ, ਬੱਚੀਆਂ ਦੀ ਪੜ੍ਹਾਈ ਤੇ ਭਵਿੱਖ ਨੂੰ ਲੈ ਕੇ ਗੰਭੀਰ ਚਿੰਤਾ ਪੈਦਾ ਹੋ ਗਈ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਸੁਖਦੇਵ ਸਿੰਘ ਇਕ ਮਿਹਨਤੀ ਤੇ ਮਿਲਣਸਾਰ ਵਿਅਕਤੀ ਸੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਤੈਅ- ਸ਼ੈਰੀ, ਮਾਹਲ ਅਗਲੀ ਖ਼ਬਰ ਸੜਕ ਦੀ ਮਾੜੀ ਹਾਲਤ ਕਾਰਨ ਰਾਹਗੀਰ ਪ੍ਰੇਸ਼ਾਨ
Ad Position 24