ਧਾਰੀਵਾਲ, 29 ਜੁਲਾਈ (ਸਵਰਨ ਸਿੰਘ)-ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕ ਹਿੱਤਕਾਰੀ ਸਹੂਲਤਾਂ ਅਤੇ ਸਕੀਮਾਂ ਤੋਂ ਸੂਬੇ ਦੇ ਲੋਕ ਕਾਫੀ ਖੁਸ਼ ਹਨ। ਇਸ ਗੱਲ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਸਟੇਜਾਂ ’ਤੇ ਬੋਲਣ ਲਈ ਕੋਈ ਮੁੱਦਾ ਹੀ ਨਹੀਂ ਰਿਹਾ, ਕਿਉਂਕਿ ਆਮ ਆਦਮੀ ਪਾਰਟੀ ਨੇ ਆਪਣੀਆਂ ਸਾਰੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਹੈ। ਇਸ ਮੌਕੇ ਸੀਨੀਅਰ ਆਗੂ ਕੰਵਲਪ੍ਰੀਤ ਸਿੰਘ ਚਾਹਲ ਅਤੇ ਅਭੀਜੀਤ ਸਿੰਘ ਅਭੀ ਪੁਰਾਣਾ ਧਾਰੀਵਾਲ ਵੀ ਹਾਜ਼ਰ ਸਨ।