09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਜਗਰੂਪ ਸਿੰਘ ਸੇਖਵਾਂ ਨੂੰ ‘ਆਪ’ ਵਲੋਂ ਸੂਬਾ ਮੀਤ ਪ੍ਰਧਾਨ ਨਿਯੁਕਤੀ ਦਾ ਐਨ.ਆਰ.ਆਈ. ਨੀਟਾ ਗੁਰਾਇਆ ਵਲੋਂ ਸਵਾਗਤ

Ad Position 21
No active advertisement
ਅਜੀਤ ਡੈਸਕ 30-07-2026
ਕਲਾਨੌਰ, 29 ਜੁਲਾਈ (ਪੁਰੇਵਾਲ)-ਆਮ ਆਦਮੀਂ ਪਾਰਟੀ ਵਲੋਂ ਸੂਬਾ ਪੱਧਰ ’ਤੇ ਦਿੱਤੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ ’ਚ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਆਮ ਆਦਮੀਂ ਪਾਰਟੀ ਦੇ ਸਾ. ਹਲਕਾ ਇੰਚਾਰਜ ਜਗਰੂਪ ਸਿੰਘ ਸੇਖਵਾਂ ਨੂੰ ਆਮ ਆਦਮੀਂ ਪਾਰਟੀ ਵਲੋਂ ਸੂਬਾ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਐਨ.ਆਰ.ਆਈ. ਨਵਨੀਤ ਸਿੰਘ ਨੀਟਾ ਗੁਰਾਇਆ ਯੂ.ਐੱਸ.ਏ. ਵਲੋਂ ਸਵਾਗਤ ਕੀਤਾ ਗਿਆ ਹੈ। ਨੀਟਾ ਗੁਰਾਇਆ ਨੇ ਗੱਲਬਾਤ ਦੌਰਾਨ ਪਾਰਟੀ ਹਾਈਕਮਾਂਡ ਪਾਰਟੀ ਸੁਪਰੀਮੋਂ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਗਰੂਪ ਸਿੰਘ ਸੇਖਵਾਂ ਪਹਿਲਾਂ ਜ਼ਿਲ੍ਹੇ ਤੇ ਹਲਕੇ ਪੱਧਰ ’ਤੇ ਚੰਗੀਆਂ ਸੇਵਾਵਾਂ ਨਿਭਾਅ ਰਹੇ ਸੀ ਤੇ ਤਜਰਬੇ ਤਹਿਤ ਪਾਰਟੀ ਨੂੰ ਆਪਣੇ ਹਲਕੇ ਤੇ ਜ਼ਿਲ੍ਹੇ ’ਚ ਮਜ਼ਬੂਤ ਕਰਨ ਲਈ ਦਿਨ-ਰਾਤ ਵਿਚਰ ਰਹੇ ਹਨ, ਓਥੇ ਪਾਰਟੀ ਵਲੋਂ ਦਿੱਤੀ ਗਈ ਸੂਬਾ ਪੱਧਰੀ ਨਵੀਂ ਜਿੰਮੇਵਾਰੀ ਨੂੰ ਵੀ ਤਨਦੇਹੀ ਨਾਲ ਨਿਭਾਉਣ ਦੀ ਕਾਬਲੀਅਤ ਰੱਖਦੇ ਹਨ। ਨੀਟਾ ਗੁਰਾਇਆ ਨੇ ਕਿਹਾ ਕਿ ਆਮ ਆਦਮੀਂ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜਿਸ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਵਾਲੇ ਆਪਣੇ ਮਿਹਨਤੀ ਵਰਕਰਾਂ ਨੂੰ ਸਮੇਂ-ਸਮੇਂ ’ਤੇ ਅਹੁਦੇਦਾਰੀਆਂ ਦੇ ਕੇ ਮਾਣ ਬਖਸ਼ਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਪਾਲਿਸੀ ਨਾਲ ਵਰਕਰਾਂ ਦਾ ਜਿਥੇ ਮਨੋਬਲ ਉੱਚਾ ਹੁੰਦਾ ਹੈ, ਓਥੇ ਪਾਰਟੀ ਦੇ ਹਿੱਤ ਲਈ ਕੰਮ ਕਰਨ ਲਈ ਵੀ ਵਰਕਰਾਂ ’ਚ ਉਤਸ਼ਾਹ ਵੱਧਦਾ ਹੈ। ਨੀਟਾ ਗੁਰਾਇਆ ਨੇ ਕਿਹਾ ਕਿ ‘ਆਪ’ ਪਾਰਟੀ ਇਕ ਅਜਿਹੀ ਪਾਰਟੀ ਹੈ ਜਿਸ ਵਲੋਂ ਜੋ ਚੋਣਾਂ ਦੌਰਾਨ ਸੂਬੇ ਦੇ ਹਿੱਤ ਅਤੇ ਲੋਕਾਂ ਦੀ ਭਲਾਈ ਲਈ ਵਾਅਦਿਆਂ ਦੀ ਜਗ੍ਹਾ ’ਤੇ ਗਾਰੰਟੀਆਂ ਦਿੱਤੀਆਂ ਸਨ, ਉਨ੍ਹਾਂ ’ਤੇ ਸਰਕਾਰ ਹੋਂਦ ’ਚ ਆਉਣ ’ਤੇ ਹੀ ਅਮਲੀਜਾਮਾਂ ਪਹਿਨਾਉਣ ਨਾਲ ਸੂਬੇ ਦੇ ਲੋਕਾਂ ’ਚ ਖੁਸ਼ੀ ਹੈ।
Ad Position 22
No active advertisement
ਪਿਛਲੀ ਖ਼ਬਰ ਫਾਰਮਾਸਿਸਟ ਪੇਪਰ ਲੀਕ ਮਾਮਲੇ ’ਚ ਯੂਥ ਕਾਂਗਰਸ ਦਾ ਵੱਡਾ ਐਕਸ਼ਨ ਅਗਲੀ ਖ਼ਬਰ ਗੁਰਦੁਆਰਾ ਸੱਚਖੰਡ ਗੁਰੂ ਨਾਨਕ ਅਸਥਾਨ ਵਿਖੇ ਪੁੰਨਿਆ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ
Ad Position 24