09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਫਾਰਮਾਸਿਸਟ ਪੇਪਰ ਲੀਕ ਮਾਮਲੇ ’ਚ ਯੂਥ ਕਾਂਗਰਸ ਦਾ ਵੱਡਾ ਐਕਸ਼ਨ

Ad Position 21
No active advertisement
ਅਜੀਤ ਡੈਸਕ 30-07-2026
ਹਰਚੋਵਾਲ, 29 ਜੁਲਾਈ (ਰਣਜੋਧ ਸਿੰਘ ਭਾਮ/ਢਿੱਲੋਂ)-ਪੰਜਾਬ ਫਾਰਮਾਸਿਸਟ ਭਰਤੀ ਪੇਪਰ ਲੀਕ ਮਾਮਲੇ ਨੂੰ ਲੈ ਕੇ ਪੰਜਾਬ ਯੂਥ ਕਾਂਗਰਸ ਵਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਿਹਾਇਸ਼ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ। ਇਸ ਮੌਕੇ ਗੁਰਦਾਸਪੁਰ ਤੋਂ ਪੰਜਾਬ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਦੀ ਅਗਵਾਈ ਹੇਠ ਬਟਾਲਾ ਤੋਂ ਸਰਵਣ ਕੋਹਾੜ, ਫਤਿਹਗੜ੍ਹ ਚੂੜੀਆਂ ਤੋਂ ਜਤਿੰਦਰ ਸਿੰਘ ਰੰਧਾਵਾ, ਗੁਰਦਾਸਪੁਰ ਤੋਂ ਜਗਪ੍ਰੀਤ ਸਿੰਘ ਕਾਕਾ, ਅਰਸ਼ਦੀਪ, ਅਰਪਨ, ਜਗਦੀਪ ਅਤੇ ਹੋਰ ਸਾਥੀਆਂ ਨੇ ਸ਼ਮੂਲੀਅਤ ਕੀਤੀ।
ਆਗੂਆਂ ਨੇ ਦੋਸ਼ ਲਾਇਆ ਕਿ ਜਦੋਂ ਆਮ ਆਦਮੀ ਪਾਰਟੀ ਦੇ ਆਗੂ ਦਿੱਲੀ ਵਿੱਚ ਪੇਪਰ ਲੀਕ ਦੇ ਮੁੱਦੇ ’ਤੇ ਕੇਂਦਰੀ ਮੰਤਰੀ ਤੋਂ ਅਸਤੀਫ਼ਾ ਮੰਗ ਰਹੇ ਸਨ, ਉਸੇ ਸਮੇਂ ਪੰਜਾਬ ਵਿਚ ਫਾਰਮਾਸਿਸਟ ਭਰਤੀ ਪੇਪਰ ਲੀਕ ਹੋ ਗਿਆ। ਉਨ੍ਹਾਂ ਕਿਹਾ ਕਿ ਇੱਕੋ ਪਰਿਵਾਰ ਦੇ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੀ ਡਿਊਟੀ ਲੱਗਣ ਦੇ ਦੋਸ਼ ਵੀ ਗੰਭੀਰ ਸਵਾਲ ਖੜ੍ਹੇ ਕਰਦੇ ਹਨ, ਜਿਨ੍ਹਾਂ ਦਾ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ।
ਯੂਥ ਕਾਂਗਰਸ ਆਗੂਆਂ ਨੇ ਕਿਹਾ ਕਿ ਇਹ ਪੰਜਾਬ ਦੇ ਨੌਜਵਾਨਾਂ ਦੇ ਹੱਕਾਂ ’ਤੇ ਡਾਕਾ ਹੈ ਅਤੇ ਜਦੋਂ ਤੱਕ ਹਰਜੋਤ ਸਿੰਘ ਬੈਂਸ ਅਸਤੀਫ਼ਾ ਨਹੀਂ ਦਿੰਦੇ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਇਸਾਈ ਭਾਈਚਾਰਾ ਬਿਨਾਂ ਸ਼ਰਤ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਨੂੰ ਸਮਰਥਨ ਦੇ ਸਕਦਾ- ਜਗਦੀਸ਼ ਮਸੀਹ ਅਗਲੀ ਖ਼ਬਰ ਜਗਰੂਪ ਸਿੰਘ ਸੇਖਵਾਂ ਨੂੰ ‘ਆਪ’ ਵਲੋਂ ਸੂਬਾ ਮੀਤ ਪ੍ਰਧਾਨ ਨਿਯੁਕਤੀ ਦਾ ਐਨ.ਆਰ.ਆਈ. ਨੀਟਾ ਗੁਰਾਇਆ ਵਲੋਂ ਸਵਾਗਤ
Ad Position 24