09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਇਸਾਈ ਭਾਈਚਾਰਾ ਬਿਨਾਂ ਸ਼ਰਤ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਨੂੰ ਸਮਰਥਨ ਦੇ ਸਕਦਾ- ਜਗਦੀਸ਼ ਮਸੀਹ

Ad Position 21
No active advertisement
ਅਜੀਤ ਡੈਸਕ 30-07-2026
ਧਾਰੀਵਾਲ, 29 ਜੁਲਾਈ (ਸਵਰਨ ਸਿੰਘ)-ਨੈਸ਼ਨਲ ਕਿ੍ਰਸ਼ਚਨ ਲੀਗ ਦੇ ਕੌਮੀ ਪ੍ਰਧਾਨ ਜਗਦੀਸ਼ ਮਸੀਹ ਅਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਅਰਵਿੰਦਰ ਸਿੰਘ ਵਜੀਦਪੁਰ ਆਦਿ ਸੀਨੀਅਰ ਆਗੂਆਂ ਵਿਚਾਲੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਜਗਦੀਸ਼ ਮਸੀਹ ਨੇ ਕਿਹਾ ਕਿ ਇਸਾਈ ਭਾਈਚਾਰਾ ਬਿਨ੍ਹਾਂ ਕਿਸੇ ਸ਼ਰਤ ਦੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਨੂੰ ਸਮਰਥਨ ਦੇਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਣੀਆਂ ਪਿਛਲੀਆਂ ਸਰਕਾਰਾਂ ਨੇ ਘੱਟ-ਗਿਣਤੀ ਭਾਈਚਾਰਿਆਂ ਦੀਆਂ ਵੋਟਾਂ ਨੂੰ ਸਿਰਫ ਰਾਜਨੀਤਿਕ ਲਾਭ ਲਈ ਵਰਤਿਆ ਹੈ, ਪਰ ਉਨ੍ਹਾਂ ਦੇ ਹੱਕਾਂ ਤੇ ਮੰਗਾਂ ਵੱਲ ਯੋਗ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਘੱਟ ਗਿਣਤੀ ਭਾਈਚਾਰੇ ਪੂਰੀ ਤਰ੍ਹਾਂ ਜਾਗਰੂਕ ਹੋ ਚੁੱਕੇ ਹਨ ਅਤੇ ਆਪਣੇ ਸੰਵਿਧਾਨਕ ਹੱਕਾਂ ਨੂੰ ਸਮਝਦੇ ਹਨ। ਇਸ ਲਈ ਆਉਣ ਵਾਲੀਆਂ ਚੋਣਾਂ ਵਿਚ ਉਹ ਆਪਣੇ ਹਿੱਤਾਂ ਅਤੇ ਅਧਿਕਾਰਾਂ ਨੂੰ ਧਿਆਨ ਵਿਚ ਰੱਖ ਕੇ ਹੀ ਆਪਣਾ ਫੈਸਲਾ ਕਰਨਗੇ। ਮੀਟਿੰਗ ਦੌਰਾਨ 2027 ਦੀਆਂ ਚੋਣਾਂ ਨੂੰ ਲੈ ਕੇ ਆਪਸੀ ਸਹਿਯੋਗ, ਸੰਗਠਨਾਤਮਕ ਮਜ਼ਬੂਤੀ ਤੇ ਲੋਕਾਂ ਨਾਲ ਵੱਧ ਤੋਂ ਵੱਧ ਸੰਪਰਕ ਬਣਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਤੇ 12 ਬੋਤਲਾਂ ਸ਼ਰਾਬ ਠੇਕਾ ਸਮੇਤ 2 ਦੋਸ਼ੀ ਕਾਬੂ ਅਗਲੀ ਖ਼ਬਰ ਫਾਰਮਾਸਿਸਟ ਪੇਪਰ ਲੀਕ ਮਾਮਲੇ ’ਚ ਯੂਥ ਕਾਂਗਰਸ ਦਾ ਵੱਡਾ ਐਕਸ਼ਨ
Ad Position 24