ਗੁਰਦਾਸਪੁਰ, 29 ਜੁਲਾਈ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਵਲੋਂ ਟਿੰਕੂ ਨਾਮਕ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਬੋਤਲਾਂ ਨੂਰਪੁਰੀ ਸੰਤਰਾ ਸ਼ਰਾਬ ਠੇਕਾ ਬਰਾਮਦ ਹੋਈਆ। ਜਦੋਂ ਕਿ ਇਕ ਔਰਤ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 6750 ਐਮ.ਐਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਜਿਸ ’ਤੇ ਦੋਸ਼ੀਆਂ ਖਿਲਾਫ ਆਬਕਾਰੀ ਐਕਟ ਤਹਿਤ ਥਾਣਾ ਸਦਰ ਵਿਖੇ ਮਾਮਲੇ ਦਰਜ ਕੀਤੇ ਗਏ। ਇਸ ਮੌਕੇ ਜਿਲ੍ਹਾ ਪੁਲਿਸ ਮੁਖੀ ਆਦਿਤਯ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਪੁਲਿਸ ਨੂੰ ਦੇਣ ਤਾਂ ਜੋ ਇਨ੍ਹਾਂ ਖਿਲਾਫ ਠੋਸ ਕਾਰਵਾਈ ਕੀਤੀ ਜਾ ਸਕੇ।