09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਥੋੜ੍ਹੀ ਜਿਹੀ ਬਾਰਿਸ਼ ਨਾਲ ਹੀ ਜੇਲ੍ਹ ਰੋਡ ਇੰਪਰੂਵਮੈਂਟ ਟਰੱਸਟ ਮਾਰਕੀਟ ਬਣਦੀ ਤਲਾਬ, ਦੁਕਾਨਦਾਰਾਂ ’ਚ ਰੋਸ

Ad Position 21
No active advertisement
ਅਜੀਤ ਡੈਸਕ 30-07-2026
ਗੁਰਦਾਸਪੁਰ, 29 ਜੁਲਾਈ (ਪੰਕਜ ਸ਼ਰਮਾ)-ਗੁਰਦਾਸਪੁਰ ਦੀ ਜੇਲ ਰੋਡ ‘ਤੇ ਡਾਲਾ ਫਾਰਮ ਦੇ ਸਾਹਮਣੇ ਇੰਪਰੂਵਮੈਂਟ ਟਰੱਸਟ ਮਾਰਕੀਟ ਵਿਚ ਹਰ ਵਾਰ ਬਾਰਿਸ਼ ਦੌਰਾਨ ਪਾਣੀ ਭਰਨ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਲੈਂਦੀ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਥੋੜ੍ਹੀ ਜਿਹੀ ਬਾਰਿਸ਼ ਪੈਂਦੇ ਹੀ ਪੂਰੀ ਮਾਰਕੀਟ ਤਲਾਬ ਦਾ ਰੂਪ ਧਾਰ ਲੈਂਦੀ ਹੈ, ਜਿਸ ਕਾਰਨ ਦੁਕਾਨਾਂ ਦੇ ਅੱਗੇ ਤੇ ਅੰਦਰ ਤੱਕ ਪਾਣੀ ਖੜ੍ਹਾ ਹੋ ਜਾਂਦਾ ਹੈ। ਗੁਰਦਾਸਪੁਰ ਵਿਚ ਹਾਲੀਆ ਮੀਂਹ ਦੌਰਾਨ ਵੀ ਜੇਲ ਰੋਡ ਸਮੇਤ ਕਈ ਇਲਾਕਿਆਂ ਵਿਚ ਪਾਣੀ ਭਰਨ ਦੀ ਸਮੱਸਿਆ ਸਾਹਮਣੇ ਆਈ ਹੈ। ਮਾਰਕੀਟ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਬਾਰਿਸ਼ ਵਾਲੇ ਦਿਨਾਂ ਵਿਚ ਗਾਹਕ ਮਾਰਕੀਟ ਵਿਚ ਆਉਣ ਤੋਂ ਕਤਰਾਉਂਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਹਰ ਸਾਲ ਭਾਰੀ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਾਣੀ ਦੀ ਨਿਕਾਸੀ ਦਾ ਕੋਈ ਢੁੱਕਵਾਂ ਪ੍ਰਬੰਧ ਨਾ ਹੋਣ ਕਰਕੇ ਇਹ ਸਮੱਸਿਆ ਸਾਲਾ ਤੋਂ ਬਣੀ ਹੋਈ ਹੈ। ਪਰ ਪ੍ਰਸ਼ਾਸਨ ਵਲੋਂ ਇਸ ਦੇ ਸਥਾਈ ਹੱਲ ਲਈ ਕੋਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕਿਆ ਗਿਆ। ਮਾਰਕੀਟ ਦੇ ਦੁਕਾਨਦਾਰਾਂ ਵਿਚ ਇਸ ਗੱਲ ਨੂੰ ਲੈ ਕੇ ਭਾਰੀ ਰੋਸ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਬਰਸਾਤ ਦੇ ਮੌਸਮ ਤੋਂ ਪਹਿਲਾਂ ਡਰੇਨੇਜ ਪ੍ਰਣਾਲੀ ਨੂੰ ਠੀਕ ਕੀਤਾ ਜਾਵੇ ਅਤੇ ਮਾਰਕੀਟ ਵਿਚ ਪਾਣੀ ਦੀ ਨਿਕਾਸੀ ਲਈ ਪੱਕੇ ਪ੍ਰਬੰਧ ਕੀਤੇ ਜਾਣ ਤਾਂ ਜੋ ਹਰ ਬਾਰਿਸ਼ ਤੋਂ ਬਾਅਦ ਉਨ੍ਹਾਂ ਨੂੰ ਹੋਣ ਵਾਲੇ ਆਰਥਿਕ ਨੁਕਸਾਨ ਤੋਂ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਸਫਾ਼ਈ ਕਰਮਚਾਰੀਆਂ ਦੀ ਹੜਤਾਲ ਜਾਰੀ ਅੱਜ ਪੰਜਾਬ ਬੰਦ ਦੀ ਕਾਲ *ਵਪਾਰ ਮੰਡਲ ਨੇ ਦਿੱਤਾ ਸਮਰਥਨ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਕੱਚੇ ਮੁਲਾਜ਼ਮਾਂ ਦੇ ਹੱਕ ’ਚ ਰੋਸ ਪ੍ਰਦਰਸ਼ਨ
Ad Position 24