09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਫਾ਼ਈ ਕਰਮਚਾਰੀਆਂ ਦੀ ਹੜਤਾਲ ਜਾਰੀ ਅੱਜ ਪੰਜਾਬ ਬੰਦ ਦੀ ਕਾਲ *ਵਪਾਰ ਮੰਡਲ ਨੇ ਦਿੱਤਾ ਸਮਰਥਨ

Ad Position 21
No active advertisement
ਅਜੀਤ ਡੈਸਕ 30-07-2026
ਗੁਰਦਾਸਪੁਰ, 29 ਜੁਲਾਈ (ਪੰਕਜ ਸ਼ਰਮਾ)-ਸਫਾਈ ਕਰਮਚਾਰੀਆਂ ਦੀ ਹੜਤਾਲ ਜਾਰੀ ਰਹਿਣ ਕਾਰਨ ਸ਼ਹਿਰਾਂ ਵਿਚ ਕੂੜੇ ਦੇ ਢੇਰ ਲਗਾਤਾਰ ਵੱਧ ਰਹੇ ਹਨ। ਗਲੀਆਂ, ਮੁਹੱਲਿਆਂ, ਬਾਜ਼ਾਰਾਂ ਅਤੇ ਮੁੱਖ ਸੜਕਾਂ ‘ਤੇ ਪਏ ਕੂੜੇ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਰਸਾਤ ਦੇ ਮੌਸਮ ’ਚ ਗੰਦਗੀ ਤੇ ਬਦਬੂ ਕਾਰਨ ਡੇਂਗੂ, ਮਲੇਰੀਆ ਤੇ ਹੋਰ ਬਿਮਾਰੀਆਂ ਫੈਲਣ ਦਾ ਖਤਰਾ ਵੱਧ ਗਿਆ ਹੈ। ਕਈ ਥਾਵਾਂ ‘ਤੇ ਲੋਕਾਂ ਲਈ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ। ਇਸ ਦੌਰਾਨ ਸਫਾਈ ਕਰਮਚਾਰੀਆਂ ਦੀਆਂ ਜਥੇਬੰਦੀਆਂ ਵਲੋਂ ਅੱਜ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ। ਜਥੇਬੰਦੀਆਂ ਨੇ ਹਰ ਵਰਗ ਨੂੰ ਇਸ ਬੰਦ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ, ਨਾਲ ਹੀ ਵਪਾਰੀ ਮੰਡਲ ਵਲੋਂ ਵੀ ਸਫਾਈ ਕਰਮਚਾਰੀਆਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਵੱਖ-ਵੱਖ ਵਪਾਰਕ ਸੰਸਥਾਵਾਂ ਨੇ ਕਿਹਾ ਕਿ ਉਹ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਕ ’ਚ ਖੜ੍ਹੇ ਹਨ ਤੇ ਸਰਕਾਰ ਨੂੰ ਜਲਦ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ। ਸ਼ਹਿਰ ਦੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਦੁਕਾਨਾਂ ਦੇ ਬਾਹਰ ਲੱਗੇ ਕੂੜੇ ਦੇ ਢੇਰਾਂ ਕਾਰਨ ਗਾਹਕ ਆਉਣ ਤੋਂ ਕਤਰਾ ਰਹੇ ਹਨ, ਜਿਸ ਨਾਲ ਉਨ੍ਹਾਂ ਦੇ ਕਾਰੋਬਾਰ ‘ਤੇ ਮਾੜਾ ਅਸਰ ਪੈ ਰਿਹਾ ਹੈ। ਸ਼ਹਿਰ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਫਾਈ ਕਰਮਚਾਰੀਆਂ ਨਾਲ ਜਲਦ ਗੱਲਬਾਤ ਕਰਕੇ ਹੜਤਾਲ ਖਤਮ ਕਰਵਾਈ ਜਾਵੇ ਤੇ ਸ਼ਹਿਰਾਂ ਵਿਚ ਸਫਾਈ ਪ੍ਰਬੰਧ ਮੁੜ ਬਹਾਲ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਸਵੇਰੇ 10 ਵਜੇ ਨਗਰ ਕੌਂਸਲ ਗੁਰਦਾਸਪੁਰ ਵਿਖੇ ਇਕੱਠੇ ਹੋਣ ਤੋਂ ਬਾਅਦ ਸਮੂਹ ਮੁਲਾਜ਼ਮਾਂ ਵਲੋਂ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ, ਵਪਾਰੀਆਂ ਅਤੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਨੂੰ ਇਸ ਰੋਸ ਮਾਰਚ ਵਿਚ ਸ਼ਾਮਿਲ ਹੋ ਕੇ ਆਪਣਾ ਸਮਰਥਨ ਦੇਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਚੱਢਾ ਸ਼ੂਗਰ ਮਿੱਲ ਦਾ ਦਰੱਖਤਾਂ ਦੀ ਸਾਂਭ-ਸੰਭਾਲ ਤੇ ਵਾਤਾਵਰਨ ਸੁਰੱਖਿਆ ਲਈ ਉਪਰਾਲਾ ਅਗਲੀ ਖ਼ਬਰ ਥੋੜ੍ਹੀ ਜਿਹੀ ਬਾਰਿਸ਼ ਨਾਲ ਹੀ ਜੇਲ੍ਹ ਰੋਡ ਇੰਪਰੂਵਮੈਂਟ ਟਰੱਸਟ ਮਾਰਕੀਟ ਬਣਦੀ ਤਲਾਬ, ਦੁਕਾਨਦਾਰਾਂ ’ਚ ਰੋਸ
Ad Position 24