08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪੁਲਿਸ ਤੇ ਬੀ.ਐਸ.ਐਫ. ਵਲੋਂ ਦੂਸਰੇ ਦਿਨ ਸਰਹੱਦੀ ਪਿੰਡ ਕਾਸ਼ੀ ਬਾੜਮਾ ਵਿਖੇ ਚਲਾਈ ਤਲਾਸ਼ੀ ਮੁਹਿੰਮ

Ad Position 21
No active advertisement
ਅਜੀਤ ਡੈਸਕ 30-07-2026
ਨਰੋਟ ਜੈਮਲ ਸਿੰਘ, 29 ਜੁਲਾਈ (ਸ਼ਸ਼ੀ ਕੁਮਾਰ)-ਐਸ.ਐਸ.ਪੀ. ਪਠਾਨਕੋਟ ਦਲਜਿੰਦਰਜੀਤ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕਨੂੰਨੀ ਵਿਵਸਥਾ ਨੂੰ ਕਾਇਮ ਰੱਖਣ ਲਈ ਤੇ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਲੈ ਕੇ ਚਲਾਈ ਜਾਣ ਵਾਲੀ ਮੁਹਿੰਮ ਨੂੰ ਸਫਲ ਬਣਾਉਣ ਲਈ ਸਰਹੱਦੀ ਥਾਣਾ ਨਰੋਟ ਜੈਮਲ ਸਿੰਘ ਦੇ ਅਧੀਨ ਪਿੰਡ ਕਾਂਸੀ ਬਾੜਮਾ ਤੇ ਉਸ ਦੇ ਆਸ-ਪਾਸ ਦੇ ਇਲਾਕਿਆਂ ਦੀ ਡੀ.ਐਸ.ਪੀ. ਆਪ੍ਰੇਸ਼ਨ ਗੁਰਬਖਸ਼ ਸਿੰਘ ਬਾਜਵਾ ਦੀ ਅਗਵਾਈ ਹੇਠ ਬੀ.ਐਸ.ਐਫ. ਦੀ ਇਕ ਟੁੱਕੜੀ ਅਤੇ ਪੰਜਾਬ ਪੁਲਿਸ ਦੇ ਘਾਤਕ ਕਮਾਂਡੋ ਨਾਲ ਸੰਯੁਕਤ ਰੂਪ ਵਿਚ ਤਲਾਸ਼ੀ ਮੁਹਿੰਮ ਚਲਾਈ। ਇਸ ਮੁਹਿੰਮ ਤਹਿਤ ਪਠਾਨਕੋਟ ਪੁਲਿਸ ਅਤੇ ਬੀ.ਐਸ.ਐਫ. ਦੇ ਨੌਜਵਾਨਾਂ ਨੇ ਸ਼ੱਕੀ ਥਾਂਵਾਂ ਨੂੰ ਬਰੀਕੀ ਨਾਲ ਖੰਗਾਲਿਆ ਅਤੇ ਆਉਣ ਜਾਣ ਵਾਲੇ ਲੋਕਾਂ ਤੇ ਉਨ੍ਹਾਂ ਦੇ ਵਾਹਨਾਂ ਦੀ ਵੀ ਚੈਕਿੰਗ ਕੀਤੀ । ਇਸ ਮੌਕੇ ਤਲਾਸ਼ੀ ਮੁਹਿੰਮ ਦੀ ਅਗਵਾਈ ਕਰਦੇ ਹੋਏ ਡੀ.ਐਸ.ਪੀ. ਆਪ੍ਰੇਸ਼ਨ ਗੁਰਬਖਸ਼ ਸਿੰਘ ਬਾਜਵਾ ਨੇ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿਚ ਤਲਾਸ਼ੀ ਮੁਹਿੰਮ ਚਲਾ ਕੇ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਕਰਨ ਦਾ ਦਾਅਵਾ ਕਰਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਣਜਾਨ ਵਿਅਕਤੀਆਂ ਨੂੰ ਆਪਣੇ ਘਰਾਂ ’ਚ ਕਿਰਾਏ ’ਤੇ ਰੱਖਣ ਤੋਂ ਪਹਿਲਾਂ ਉਨ੍ਹਾਂ ਦੀ ਸੂਚਨਾ ਪੁਲਿਸ ਨੂੰ ਦੇਣ ਅਤੇ ਝੂਠੀਆਂ ਅਫਵਾਵਾਂ ਤੋਂ ਦੂਰ ਰਹਿ ਕੇ ਸੱਚੀ ਜਾਣਕਾਰੀ ਦੇਣ ਤਾਂ ਜੋ ਪੁਲਿਸ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਨੂੰ ਸਮੇਂ ਸਿਰ ਗ੍ਰਿਫਤਾਰ ਕਰ ਸਕੇ।
Ad Position 22
No active advertisement
ਪਿਛਲੀ ਖ਼ਬਰ ਦਿਨੇਸ਼ ਸਿੰਘ ਬੱਬੂ ਦੀ ਅਗਵਾਈ ਹੇਠ ਸੁਜਾਨਪੁਰ ’ਚ ਭਾਜਪਾ ਚੜ੍ਹਦੀ ਕਲਾ ’ਚ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਹੋਣ ਵਾਲੇ ਪ੍ਰੋਗਰਾਮਾਂ ਨੂੰ ਲੈ ਕੇ ਭਾਜਪਾ ਐਸ.ਸੀ. ਮੋਰਚਾ ਵਲੋਂ...
Ad Position 24