08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

‘ਮਾਵਾਂ ਧੀਆਂ ਦਾ ਸਤਿਕਾਰ’ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਡੀ.ਸੀ. ਨੇ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 30-07-2026
ਪਠਾਨਕੋਟ, 29 ਜੁਲਾਈ (ਵਿਨੋਦ/ਸੁਮਿਤ)- ਪੰਜਾਬ ਸਰਕਾਰ ਵਲੋਂ 1 ਅਗਸਤ ਨੂੰ ਕਰਵਾਏ ਜਾ ਰਹੇ ‘ਮਾਵਾਂ ਧੀਆਂ ਦਾ ਸਤਿਕਾਰ’ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਡਾ: ਪੱਲਵੀ ਨੇ ਵਾਈਟ ਮੈਡੀਕਲ ਕਾਲਜ ਐਂਡ ਹਸਪਤਾਲ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਤਿਆਰੀਆਂ, ਸੁਰੱਖਿਆ ਪ੍ਰਬੰਧਾਂ, ਪਾਰਕਿੰਗ, ਬੈਠਣ ਦੀ ਵਿਵਸਥਾ ਤੇ ਹੋਰ ਲੋੜੀਂਦੇ ਇੰਤਜ਼ਾਮਾਂ ਦੀ ਸਮੀਖਿਆ ਕੀਤੀ। ਇਸ ਮੌਕੇ ਠਾਕੁਰ ਸਵਰਨ ਸਿੰਘ ਸਲਾਰੀਆ ਹਲਕਾ ਇੰਚਾਰਜ ਸੁਜਾਨਪੁਰ, ਐਸ.ਐਸ.ਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ, ਅਮਨਦੀਪ ਸੰਧੂ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਪਠਾਨਕੋਟ, ਸਾਹਿਬ ਸਿੰਘ ਸਾਬਾ ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਡਾ: ਅਨਿਲ ਭਾਰਦਵਾਜ ਚੇਅਰਮੈਨ ਟਰੇਡ ਵਿੰਗ, ਬਰਜਿੰਦਰ ਬੰਟੀ ਪ੍ਰਧਾਨ ਕਿਸਾਨ ਵਿੰਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1 ਅਗਸਤ ਨੂੰ ਹੋਣ ਵਾਲੇ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਤੇ ਪੁਲਿਸ ਵਲੋਂ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਸਮਾਗਮ ਵਿਚ ਪਹੁੰਚਣ ਵਾਲੇ ਮਹਿਮਾਨਾਂ ਤੇ ਲਾਭਪਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ, ਇਸ ਲਈ ਸੁਰੱਖਿਆ, ਆਵਾਜਾਈ, ਪਾਰਕਿੰਗ, ਬੈਠਣ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਸਮਾਗਮ ਸਥਾਨ ‘ਤੇ ਵਾਟਰਪ੍ਰੂਫ਼ ਟੈਂਟ ਲਗਾਏ ਜਾ ਰਹੇ ਹਨ ਅਤੇ ਲੰਗਰ ਸਮੇਤ ਹੋਰ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਪਠਾਨਕੋਟ ਦੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ 1 ਅਗਸਤ ਨੂੰ ਸਮਾਗਮ ਵਿਚ ਸਮੇਂ ਸਿਰ ਪਹੁੰਚ ਕੇ ਇਸ ਵਿਸ਼ੇਸ਼ ਮੌਕੇ ਦਾ ਹਿੱਸਾ ਬਣਨ।
Ad Position 22
No active advertisement
ਪਿਛਲੀ ਖ਼ਬਰ ਕਾਰਗਿਲ ਵਿਜੇ ਦਿਵਸ ਮੌਕੇ 21 ਸਬ ਏਰੀਆ ਵਲੋਂ ਸ਼ੌਰਿਆ ਸਥਲ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਗਲੀ ਖ਼ਬਰ ਢਾਕੀ ਰੋਡ ’ਤੇ ਬੇਸਹਾਰਾ ਪਸ਼ੂਆਂ ਦਾ ਕਬਜ਼ਾ-ਪ੍ਰਸ਼ਾਸਨ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ
Ad Position 24