02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਘਰੋਂ ਸਕੂਲ ਪੜ੍ਹਨ ਗਿਆ ਵਿਦਿਆਰਥੀ ਲਾਪਤਾ ਪਰਿਵਾਰ ਵਲੋਂ ਬੱਚੇ ਨੂੰ ਅਗਵਾ ਕਰਨ ਦਾ ਖਦਸ਼ਾ

Ad Position 21
No active advertisement
ਅਜੀਤ ਡੈਸਕ 31-07-2026
ਡੇਰਾ ਬਾਬਾ ਨਾਨਕ, 30 ਜੁਲਾਈ (ਹੀਰਾ ਸਿੰਘ ਮਾਂਗਟ)-ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਬੀਤੇ ਕੱਲ੍ਹ 29 ਜੁਲਾਈ ਨੂੰ ਘਰੋਂ ਸਕੂਲ ਪੜਨ ਗਏ ਦਸਵੀਂ ਜਮਾਤ ਦੇ ਵਿਦਿਆਰਥੀ ਦੇ ਲਾਪਤਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਲਾਪਤਾ ਹੋਇਆ ਨੌਜਵਾਨ ਜਸਕਰਨ (14) ਪੁੱਤਰ ਗੁਰਦੀਪ ਸਿੰਘ ਵਾਸੀ ਮੁਹੱਲਾ ਫਤਹਿ ਸਿੰਘ ਡੇਰਾ ਬਾਬਾ ਨਾਨਕ ਦੱਸਿਆ ਜਾ ਰਿਹਾ। ਲਾਪਤਾ ਨੌਜਵਾਨ ਦੀ ਦਾਦੀ ਅਮਰਜੀਤ ਕੌਰ ਤੇ ਦਾਦੇ ਦਰਸ਼ਨ ਸਿੰਘ ਨੇ ਦੱਸਿਆ ਕਿ ਮੇਰਾ ਪੋਤਰਾ ਜਸਕਰਨ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਲੜਕੇ) ਡੇਰਾ ਬਾਬਾ ਨਾਨਕ ਵਿਖੇ ਪੜ੍ਹਦਾ ਹੈ, ਜੋ ਕੱਲ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਆਪਣੇ ਸਕੂਲ ਪੜ੍ਹਨ ਵਾਸਤੇ ਗਿਆ ਪਰ ਘਰ ਵਾਪਸ ਨਹੀਂ ਆਇਆ। ਜਿਸ ਦਾ ਬੈਗ ਉਸਦੇ ਸਕੂਲ ਵਿੱਚੋਂ ਮਿਲਿਆ ਹੈ। ਪਰਿਵਾਰ ਵਲੋਂ ਬੱਚੇ ਨੂੰ ਵਰਗਲਾ ਕੇ ਅਗਵਾ ਕਰਨ ਦਾ ਖਦਸ਼ਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਦ ਅਸੀਂ ਮੌਹਤਬਰ ਵਿਅਕਤੀਆਂ ਨੂੰ ਨਾਲ ਲੈ ਕੇ ਸਕੂਲ ਪਹੁੰਚੇ ਤਾਂ ਅਧਿਆਪਕਾਂ ਨੇ ਦੱਸਿਆ ਕਿ ਉਸ ਨੂੰ ਕੋਈ ਵਿਅਕਤੀ ਨਾਲ ਲੈ ਕੇ ਗਿਆ ਹੈ। ਜਦ ਅਸੀਂ ਸਕੂਲ ਦੇ ਕੈਮਰੇ ਚੈੱਕ ਕਰਨ ਲਈ ਕਿਹਾ ਤਾਂ ਸਕੂਲ ਦੇ ਸਾਰੇ ਹੀ ਕੈਮਰੇ ਖਰਾਬ ਪਾਏ ਗਏ। ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਸਾਡੇ ਬੱਚੇ ਨੂੰ ਜਲਦੀ ਤੋਂ ਜਲਦੀ ਘਰ ਵਾਪਸ ਲਿਆਂਦਾ ਜਾਵੇ ਤੇ ਸਾਨੂੰ ਇਨਸਾਫ ਦਿਵਾਇਆ ਜਾਵੇ। ਇਸ ਸਬੰਧੀ ਜਦ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਸਤਪਾਲ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਰਿਪੋਰਟ ਦਰਜ ਕਰਕੇ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਤੇ ਆਸ ਪਾਸ ਦੇ ਸੀਸੀ ਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਉਨ੍ਹਾਂ ਕਿਹਾ ਇਸ ਕੇਸ ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਫਤਹਿਗੜ੍ਹ ਚੂੜੀਆਂ ’ਚ ਸਫ਼ਾਈ ਸੇਵਕਾਂ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਮਿਲਿਆ ਪੂਰਨ ਸਮਰਥਨ ਅਗਲੀ ਖ਼ਬਰ ਗੁੱਡਵਿਲ ਸਕੂਲ ਦੀ ਵਿਦਿਆਰਥਣ ਨੇ ਨਵੋਦਿਆ ਦਾਖ਼ਲਾ ਪ੍ਰੀਖਿਆ ’ਚੋਂ ਮੈਰਿਟ ਹਾਸਿਲ ਕੀਤੀ
Ad Position 24
No active advertisement