02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਹੈਰੋਇਨ ਸਮੇਤ 3 ਦੋਸ਼ੀ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 31-07-2026
ਗੁਰਦਾਸਪੁਰ, 30 ਜੁਲਾਈ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਭੂਸ਼ਣ ਤੇ ਅਨੁਜ ਸ਼ਰਮਾ ਨਾਮਕ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਦੀਨਾਨਗਰ ਵਿਖੇ ਸਚਿਨ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 7 ਗਰਾਮ 98 ਮਿਲੀਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ’ਤੇ ਦੋਸ਼ੀਆਂ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਸਬੰਧਿਤ ਥਾਣਿਆਂ ਵਿਚ ਮਾਮਲੇ ਦਰਜ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਖ਼ਿਲਾਫ ਠੋਸ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਦੇ ਕਾਰੋਬਾਰ ਨੂੰ ਖਤਮ ਕਰਨ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਪੁਰਾਣਾ ਸ਼ਾਲਾ ਤੋਂ ਚੱਕ ਸ਼ਰੀਫ ਨੂੰ ਜਾਂਦੀ ਸੜਕ ’ਤੇ ਜੜੀ ਬੂਟੀ ਦੀ ਭਰਮਾਰ ਲੁੱਟਾਂ-ਖੋਹਾਂ ਦਾ ਬਣਿਆ ਡਰ ਅਗਲੀ ਖ਼ਬਰ ਪੰਜਾਬ ਦੇ ਗੋਦਾਮਾਂ ’ਚ ਅਨਾਜ ਦਾ ‘ਅੰਬਾਰ’, ਫਿਰ ਵੀ ਅਮਰੀਕਾ ਤੋਂ ਅਨਾਜ ਮੰਗਵਾਉਣ ਲਈ ਕੇਂਦਰ ਸਰਕਾਰ ਨੇ ਕੀਤਾ ਸਮਝੌਤਾ-ਭੋ...
Ad Position 24
No active advertisement