02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਬਾਲ ਭਵਨ ਦਾ ਕੰਪਿਊਟਰ ਟ੍ਰੇਨਿੰਗ ਸੈਂਟਰ ਹੁਨਰ ਵਿਕਾਸ ਤੇ ਸਵੈ-ਰੁਜ਼ਗਾਰ ਰਾਹੀਂ ਨੌਜਵਾਨਾਂ ਨੂੰ ਬਣਾ ਰਿਹਾ ਹੈ ਆਤਮ ਨਿਰਭਰ

Ad Position 21
No active advertisement
ਅਜੀਤ ਡੈਸਕ 31-07-2026
ਗੁਰਦਾਸਪੁਰ, 30 ਜੁਲਾਈ (ਚੱਕਰਾਜਾ)-ਬਾਲ ਭਵਨ ਵਿਖੇ ਆਧੁਨਿਕ ਸਹੂਲਤਾਂ ਨਾਲ ਚਲਾਏ ਜਾ ਰਹੇ ਕੰਪਿਊਟਰ ਟ੍ਰੇਨਿੰਗ ਸੈਂਟਰ ਦੀ ਸਾਲਾਨਾ ਪ੍ਰੀਖਿਆ ਬੜੇ ਉਤਸ਼ਾਹ ਨਾਲ ਕਰਵਾਈ ਗਈ। ਜਿਸ ’ਚ 25 ਸਿਖਿਆਰਥੀਆਂ ਨੇ ਭਾਗ ਲਿਆ। ਇਹ ਪ੍ਰੀਖਿਆ ਕੇਂਦਰ ਵਲੋਂ ਹੁਨਰ-ਅਧਾਰਿਤ ਸਿੱਖਿਆ ਨੂੰ ਉਤਸ਼ਾਹਿਤ ਕਰਨ ਤੇ ਨੌਜਵਾਨਾਂ ਲਈ ਸਰਕਾਰੀ ਤੇ ਪ੍ਰਾਈਵੇਟ ਨੌਕਰੀਆਂ ਦੇ ਨਾਲ-ਨਾਲ ਸਵੈ-ਰੁਜ਼ਗਾਰ ਦੇ ਮੌਕੇ ਪੈਦਾ ਕਰਨ ਪ੍ਰਤੀ ਆਪਣੀ ਨਿਰੰਤਰ ਵਚਨਬੱਧਤਾ ਦਾ ਪ੍ਰਗਟਾਵਾ ਹੈ। ਇਸ ਮੌਕੇ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਰੋਮੇਸ਼ ਮਹਾਜਨ, ਆਨਰੇਰੀ ਸਕੱਤਰ ਜ਼ਿਲ੍ਹਾ ਬਾਲ ਭਲਾਈ ਕੌਂਸਲ ਨੇ ਸਿਖਿਆਰਥੀਆਂ ਨੂੰ ਆਪਣੇ ਚੁਣੇ ਖੇਤਰ ਵਿਚ ਮਿਹਨਤ, ਲਗਨ ਤੇ ਦ੍ਰਿੜ੍ਹ ਇਰਾਦੇ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਿਖਿਆਰਥੀਆਂ ਦੇ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਟ੍ਰੇਨਿੰਗ ਦੌਰਾਨ ਹਾਸਲ ਕੀਤੇ ਹੁਨਰਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਬਾਲ ਭਵਨ ਵਿਖੇ ਕੰਪਿਊਟਰ ਟ੍ਰੇਨਿੰਗ ਸੈਂਟਰ ਦੀ ਸਥਾਪਨਾ 1 ਅਗਸਤ 1997 ਨੂੰ ਕੀਤੀ ਸੀ ਅਤੇ ਇਸ ਦਾ ਉਦਘਾਟਨ ਉਸ ਸਮੇਂ ਦੇ ਡਿਪਟੀ ਕਮਿਸ਼ਨਰ ਵਲੋਂ ਕੀਤਾ ਗਿਆ ਸੀ। ਸੈਂਟਰ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਲਗਭਗ 4,500 ਸਿਖਿਆਰਥੀ ਵੱਖ-ਵੱਖ ਕੰਪਿਊਟਰ ਕੋਰਸ ਪੂਰੇ ਕਰ ਚੁੱਕੇ ਹਨ। ਇਨ੍ਹਾਂ ’ਚੋਂ ਬਹੁਤ ਸਾਰੇ ਸਿਖਿਆਰਥੀ ਸਰਕਾਰੀ ਤੇ ਪ੍ਰਾਈਵੇਟ ਸੰਸਥਾਵਾਂ ਵਿਚ ਨੌਕਰੀ ਕਰ ਰਹੇ ਹਨ। ਜਦਕਿ ਕੁਝ ਸਵੈ-ਰੁਜ਼ਗਾਰ ਅਪਣਾ ਕੇ ਆਪਣੀ ਰੋਜ਼ੀ-ਰੋਟੀ ਕਮਾ ਰਹੇ ਹਨ। ਰੋਮੇਸ਼ ਮਹਾਜਨ ਨੇ ਕਿਹਾ ਕਿ ਅਜੋਕੇ ਡਿਜ਼ੀਟਲ ਯੁੱਗ ’ਚ ਕੰਪਿਊਟਰ ਸਿੱਖਿਆ ਸਮੇਂ ਦੀ ਅਹਿਮ ਲੋੜ ਬਣ ਚੁੱਕੀ ਹੈ। ਉਨ੍ਹਾਂ ਸਿਖਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਹੋਰ ਨੌਜਵਾਨਾਂ, ਖ਼ਾਸ ਕਰਕੇ ਲੜਕੀਆਂ ਨੂੰ ਵੀ ਕਿੱਤਾਮੁਖੀ ਤੇ ਹੁਨਰ ਵਿਕਾਸ ਕੋਰਸਾਂ ਨਾਲ ਜੁੜਨ ਲਈ ਪ੍ਰੇਰਿਤ ਕਰਨ, ਤਾਂ ਜੋ ਉਹ ਆਰਥਿਕ ਤੌਰ ‘ਤੇ ਆਤਮਨਿਰਭਰ ਤੇ ਸਵੈ-ਨਿਰਭਰ ਬਣ ਸਕਣ। ਉਨ੍ਹਾਂ ਕਿਹਾ ਕਿ ਬਾਲ ਭਵਨ ਵਿਖੇ ਕਿੱਤਾਮੁਖੀ ਕੋਰਸ ਵਾਜਬ ਫੀਸਾਂ ‘ਤੇ ਕਰਵਾਏ ਜਾ ਰਹੇ ਹਨ। ਇਸ ਮੌਕੇ ਬਾਲ ਭਲਾਈ ਕੌਂਸਲ ਦੇ ਕੋਆਰਡੀਨੇਟਰ ਬਖਸੀ ਰਾਜ, ਬਲਜੀਤ ਸਿੰਘ ਇੰਚਾਰਜ, ਪਰਮਿੰਦਰ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸੜਕਾਂ ਕਿਨਾਰੇ ਸੁੱਕੇ ਰੁੱਖਾਂ ਨੂੰ ਕਟਵਾਉਣ ਲਈ ਹਾਈਕੋਰਟ ਵਣ ਵਿਭਾਗ ਨੂੰ ਦੇਵੇ ਇਜਾਜ਼ਤ ਅਗਲੀ ਖ਼ਬਰ ਕਾਰ-ਸਕੂਟਰੀ ਦੀ ਟੱਕਰ ’ਚ ਸਕੂਟਰੀ ਸਵਾਰ ਨੌਜਵਾਨ ਦੀ ਮੌਤ
Ad Position 24
No active advertisement